DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਰੋਧੀਆਂ ਨੂੰ ਹਜ਼ਮ ਨਹੀਂ ਪੰਜਾਬ ਦੀ ਤਰੱਕੀ: ਮਾਨ

ਮੁੱਖ ਮੰਤਰੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣੀਆਂ

  • fb
  • twitter
  • whatsapp
  • whatsapp
featured-img featured-img
ਪਿੰਡ ਬੜਵਾ ਵਿੱਚ ਲੋਕ ਮਿਲਣੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਦਿਨੇਸ਼ ਚੱਢਾ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨਜ਼ਦੀਕੀ ਪਿੰਡ ਬੜਵਾ ’ਚ ਲੋਕ ਮਿਲਣੀ ’ਚ ਪਹੁੰਚੇ। ਇਸ ਮੌਕੇ ਸ੍ਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰ ਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਸੀ।

ਕਾਂਗਰਸ, ਭਾਜਪਾ ਅਤੇ ਅਕਾਲੀਆਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਅਤੇ ਇਨ੍ਹਾਂ ਦੀ ਦਿਲਚਸਪੀ ਸਿਰਫ਼ ਸੱਤਾ ਹਥਿਆਉਣ ਅਤੇ ਨਿੱਜੀ ਹਿੱਤਾਂ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਆਗੂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ।

Advertisement

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ ਅਤੇ ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਸੱਤਾ ਹਾਸਲ ਕਰਨ ਦੀ ਮੌਕਾਪ੍ਰਸਤ ਚਾਲ ਖੇਡਣ ਦੀ ਕੋਸ਼ਿਸ਼ ਵਿੱਚ ਹੈ, ਜਿਸ ਨੂੰ ਪੰਜਾਬ ਦੇ ਲੋਕ ਨਕਾਰ ਦੇਣਗੇ।\

Advertisement

ਲੋਕ ਮਿਲਣੀ ਵਿੱਚ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਮੈਂਬਰ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ, ‘ਆਪ’ ਦੇ ਜ਼ਿਲ੍ਹਾ ਇੰਚਾਰਜ ਡਾਕਟਰ ਸੰਜੀਵ ਗੌਤਮ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

Advertisement
×