ਨੀਂਹ ਪੱਥਰ ਢਾਹੁਣ ਦਾ ਵਿਰੋਧ
ਅਮਲੋਹ ਹਲਕੇ ਦੇ ਪਿੰਡ ਕਲਾਲ ਮਾਜਰਾ ਵਿੱਚ ਸ਼ਰਾਰਤੀ ਅਨਸਰਾਂ ਨੇ ਕਥਿਤ ਤੌਰ ’ਤੇ ਪਿਛਲੀ ਕਾਂਗਰਸ ਸਰਕਾਰ ਸਮੇਂ ਦਾ ਨੀਂਹ ਪੱਥਰ ਢਾਹ ਦਿੱਤਾ ਹੈ। ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਨੇ ਦਸਿਆ ਕਿ ਇਸ ਘਟਨਾ ਕਾਰਨ ਪਿੰਡ ਦੇ ਲੋਕਾਂ ਵਿੱਚ ਰੋਸ ਹੈ।...
Advertisement
ਅਮਲੋਹ ਹਲਕੇ ਦੇ ਪਿੰਡ ਕਲਾਲ ਮਾਜਰਾ ਵਿੱਚ ਸ਼ਰਾਰਤੀ ਅਨਸਰਾਂ ਨੇ ਕਥਿਤ ਤੌਰ ’ਤੇ ਪਿਛਲੀ ਕਾਂਗਰਸ ਸਰਕਾਰ ਸਮੇਂ ਦਾ ਨੀਂਹ ਪੱਥਰ ਢਾਹ ਦਿੱਤਾ ਹੈ। ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਨੇ ਦਸਿਆ ਕਿ ਇਸ ਘਟਨਾ ਕਾਰਨ ਪਿੰਡ ਦੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਅਮਲੋਹ ਥਾਣੇ ਵਿੱਚ ਸਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਵੀ ਪੱਤਰ ਦੇ ਕੇ ਪੱਥਰ ਦੁਬਾਰਾ ਲਗਵਾਉਣ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਨੰਬਰਦਾਰ ਗੁਰਮੀਤ ਸਿੰਘ, ਨੰਬਰਦਾਰ ਨਾਜ਼ਰ ਸਿੰਘ, ਪੰਚ ਲਾਲੀ ਸਿੰਘ, ਸਵਰਨ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਸਤਵੀਰ ਸਿੰਘ, ਮਨਜਿੰਦਰ ਸਿੰਘ, ਅਵਤਾਰ ਸਿੰਘ, ਜਸਜੀਤ ਸਿੰਘ, ਜਰਨੈਲ ਸਿੰਘ, ਗੁਰਜੰਟ ਸਿੰਘ, ਗੁਰਜੀਤ ਸਿੰਘ ਅਤੇ ਜਗਤਾਰ ਸਿੰਘ ਹਾਜ਼ਰ ਸਨ।
Advertisement
