DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

’ਵਰਸਿਟੀ ਸੈਨੇਟ ਭੰਗ ਕਰਨ ਦਾ ਵਿਰੋਧ

ਕਾਲਜ ਬੰਦ ਕਰਨ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਏ ਐੱਸ ਏ ਪੀ ਦੇ ਆਗੂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ।
Advertisement

ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਐਸੋਸੀਏਸ਼ਨ ਆਫ ਸਟੂਡੈਂਟਸ ਫਾਰ ਅਲਟਰਨੇਟਿਵ ਪੌਲੀਟਿਕਸ (ਏ ਐੱਸ ਏ ਪੀ) ਨੇ ਪੰਜਾਬ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ‘ਸੈਨੇਟ’ ਨੂੰ ਭੰਗ ਕਰਨ ਦੇ ਵਿਰੋਧ ਵਿੱਚ ਭਲਕੇ ’ਵਰਸਿਟੀ ਨਾਲ ਸਬੰਧਿਤ ਸਾਰੇ ਕਾਲਜ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਹੈ।

ਅੱਜ ਇੱਥੇ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਜਥੇਬੰਦੀ ਦੇ ਸੂਬਾਈ ਬੁਲਾਰੇ ਵਤਨਵੀਰ ਸਿੰਘ ਗਿੱਲ ਅਤੇ ਜਨਰਲ ਸਕੱਤਰ ਪ੍ਰਿੰਸ ਚੌਧਰੀ ਨੇ ਕੇਂਦਰ ਸਰਕਾਰ ਉਤੇ ਇੱਕਪਾਸੜ ਅਤੇ ਗ਼ੈਰ-ਸੰਵਿਧਾਨਕ ਕਾਰਵਾਈਆਂ ਰਾਹੀਂ ਪੰਜਾਬ ਦੀ ਅਕਾਦਮਿਕ ਆਜ਼ਾਦੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਸੈਨੇਟ ਭੰਗ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਇਸਨੂੰ ਪੰਜਾਬ ਪੁਨਰਗਠਨ ਐਕਟ, 1966 ਦੀ ਸਿੱਧੀ ਉਲੰਘਣਾ ਅਤੇ ਪੰਜਾਬ ਦੀ ਸੰਵਿਧਾਨਕ ਤੇ ਵਿੱਦਿਅਕ ਖੁਦਮੁਖਤਿਆਰੀ ’ਤੇ ਗੰਭੀਰ ਹਮਲਾ ਦੱਸਿਆ।

Advertisement

ਉਨ੍ਹਾਂ ਐਲਾਨ ਕੀਤਾ ਕਿ ਏ ਐੱਸ ਏ ਪੀ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਸਹਿਯੋਗੀ ਵਿਦਿਆਰਥੀ ਯੂਨੀਅਨਾਂ ਅਤੇ ਅਧਿਆਪਕ ਸੰਗਠਨਾਂ ਨਾਲ ਤਾਲਮੇਲ ਕਰਕੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਨ ਲਈ ਰਾਜ ਵਿਆਪੀ ਅਕਾਦਮਿਕ ਬੰਦ ਮੁਹਿੰਮ ਸ਼ੁਰੂ ਕਰੇਗਾ। ਇਸ ਅੰਦੋਲਨ ਵਿੱਚ ਸ਼ਾਂਤਮਈ ਪ੍ਰਦਰਸ਼ਨ, ਕੈਂਪਸ ਸੰਵਾਦ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਲੋਕਤੰਤਰੀ ਸ਼ਾਸਨ ਅਤੇ ਸੰਘੀ ਜਵਾਬਦੇਹੀ ਨੂੰ ਬਹਾਲ ਕਰਨ ਦੇ ਉਦੇਸ਼ ਨਾਲ ਤਾਲਮੇਲ ਵਾਲੀਆਂ ਸੰਸਥਾਗਤ ਕਾਰਵਾਈਆਂ ਸ਼ਾਮਲ ਹੋਣਗੀਆਂ। ਪ੍ਰਿੰਸ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਸਿਰਫ਼ ਇੱਕ ਪ੍ਰਸ਼ਾਸਕੀ ਫ਼ੈਸਲਾ ਨਹੀਂ ਹੈ ਬਲਕਿ ਇਹ ਪੰਜਾਬ ਦੀ ਅਕਾਦਮਿਕ ਅਤੇ ਸੱਭਿਆਚਾਰਕ ਪਛਾਣ ਨੂੰ ਚੁੱਪ ਕਰਾਉਣ ਦੀ ਇੱਕ ਗਿਣੀ-ਮਿਥੀ ਕੋਸ਼ਿਸ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਵਿੱਦਿਅਕ ਅਦਾਰਿਆਂ ’ਤੇ ਕਿਸੇ ਵੀ ਤਰ੍ਹਾਂ ਦੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਦੇ ਹੱਕਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਤਨਵੀਰ ਸਿੰਘ ਗਿੱਲ ਨੇ ਐਲਾਨ ਕੀਤਾ ਕਿ ਉਹ ਪੰਜਾਬ ਦੀ ਵਿਦਿਅਕ ਆਜ਼ਾਦੀ ਨੂੰ ਖਤਮ ਨਹੀਂ ਹੋਣ ਦੇਣਗੇ। ਇਹ ਅੰਦੋਲਨ ਉਦੋਂ ਤੱਕ ਨਿਰੰਤਰ ਜਾਰੀ ਰਹੇਗਾ ਜਦੋਂ ਤੱਕ ਰਾਜ ਅਤੇ ਇਸ ਦੇ ਵਿਦਿਆਰਥੀਆਂ ਦੀ ਆਵਾਜ਼ ਨਹੀਂ ਸੁਣੀ ਜਾਂਦੀ। ਏ ਐੱਸ ਏ ਪੀ ਆਗੂਆਂ ਨੇ ਸਾਰੇ ਵਿਦਿਆਰਥੀ ਅਤੇ ਅਧਿਆਪਕ ਸੰਗਠਨਾਂ ਨੂੰ ਪੰਜਾਬ ਯੂਨੀਵਰਸਿਟੀ ਦੀ ਅਕਾਦਮਿਕ ਪ੍ਰਭੂਸੱਤਾ ਅਤੇ ਲੋਕਤੰਤਰੀ ਭਾਵਨਾ ਦੀ ਰੱਖਿਆ ਲਈ ਇੱਕ ਸਾਂਝੇ ਝੰਡੇ ਹੇਠ ਇੱਕਜੁੱਟ ਹੋਣ ਦੀ ਅਪੀਲ ਕੀਤੀ। ਇਸ ਬੰਦ ਦਾ ਅਸਰ ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਵਿੱਚ ਪਵੇਗਾ, ਜਦਕਿ ਪੀ ਯੂ ਚੰਡੀਗੜ੍ਹ ਕੈਂਪਸ ਵਿੱਚ ਏ ਐੱਸ ਏ ਪੀ ਹੋਰ ਵਿਦਿਆਰਥੀ ਜਥੇਬੰਦੀਆਂ ਦੇ ਨਾਲ ਸਾਂਝੇ ਤੌਰ ’ਤੇ ਚੱਲ ਰਹੇ ਸੰਘਰਸ਼ ਵਿੱਚ ਹਿੱਸਾ ਲਵੇਗੀ।

Advertisement

ਭਾਜਪਾ ਸਰਕਾਰ ਨੇ ਧਰੋਹ ਕਮਾਇਆ: ਭੁੱਟਾ

ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦਿਵਸ ਦੇ ਦਿਨ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਪੰਜਾਬ ਯੂਨੀਵਰਸਿਟੀ ਤੇ ਸਿੱਧੇ ਤੌਰ ਤੇ ਕਬਜ਼ਾ ਕਰਕੇ ਪੰਜਾਬ ਵਾਸੀਆਂ ਨੂੰ ਡੂੰਘਾ ਜ਼ਖ਼ਮ ਦਿੱਤਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਗਾ ਵਿੱਚ 59 ਸਾਲ ਪਹਿਲਾਂ ਬਣੀ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਅਤੇ ਗਰੈਜੂਏਟ ਕਰਕੇ ਗਏ ਵਿਦਿਆਰਥੀ, ਅਧਿਆਪਕ ਅਤੇ ਪ੍ਰਿੰਸੀਪਲਾਂ ਵਿੱਚੋਂ 15 ਮੈਂਬਰ ਪੰਜਾਬ ਵਿਚੋ ਵੋਟਾਂ ਰਾਹੀਂ ਚੁਣੇ ਜਾਂਦੇ ਸਨ ਪਰ ਕੇਂਦਰ ਸਰਕਾਰ ਨੇ ਸੈਨਟ ਤੇ ਸਿੰਡੀਕੇਟ ਨੂੰ ਭੰਗ ਕਰਕੇ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਆਪਣੀ ਮਨ ਮਰਜ਼ੀ ਨਾਲ ਮੈਂਬਰ ਨਾਮਜ਼ਦ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਾਂ ਨੂੰ ਅਪਣੇ ਕਬਜ਼ੇ ਵਿੱਚ ਲਵੇਗੀ। ਉਨ੍ਹਾਂ ਕਿਹਾ ਕਿ 1947 ਤੋਂ ਪੰਜਾਬ ਤੇ ਵਾਰ-ਵਾਰ ਅਸਿੱਧੇ ਢੰਗ ਨਾਲ ਹਮਲੇ ਕਰਕੇ ਪੰਜਾਬ ਨੂੰ ਟੁਕੜਿਆਂ ਵਿੱਚ ਵੰਡਿਆ ਗਿਆ ਅਤੇ ਪੰਜਾਬ ਨੂੰ ਰਾਜਧਾਨੀ ਅਤੇ ਪਾਣੀਆਂ ਦਾ ਹੱਕ ਵੀ ਨਹੀਂ ਦਿਤਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਸੂਬੇ ਦਾ ਸਿੱਧਾ ਨੁਕਸਾਨ: ਮਨੋਹਰ ਸਿੰਘ

ਖਰੜ: ਭਾਜਪਾ ਸਰਕਾਰ ਦੇ ਕਾਰਜਕਾਲ ਦੀ ਪੰਜਾਬ ਅਤੇ ਪੰਜਾਬੀਆਂ ਨਾਲ ਧੋਖੇ ਦੀ ਰਾਜਨੀਤੀ ਦੀ ਹੱਦ ਸਿਰੇ ਤੇ ਲਜਾਂਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੰਜਾਬ ਸੂਬੇ ਦੀ ਨੁਮਾਇੰਦਗੀ ਅਤੇ ਹੱਕ ’ਤੇ ਡਾਕੇ ਦੀ ਇਹ ਵੱਡੀ ਮਿਸਾਲ ਜਿਸ ਤਹਿਤ ਯੂਨੀਵਰਸਿਟੀ ਵਿੱਚ ਸੈਨੇਟ ਅਤੇ ਸਿੰਡੀਕੇਟ ਨੂੰ ਮੁੜ ਗਠਨ ਕਰਨਾ ਅਤਿ ਨਿੰਦਣਯੋਗ ਅਤੇ ਗੈਰ ਸੰਵਿਧਾਨਕ ਕਾਰਵਾਈ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸ ਪਾਰਟੀ ਆਗੂ ਡਾ. ਮਨੋਹਰ ਸਿੰਘ ਨੇ ਕਰਦਿਆਂ ਦੱਸਿਆ ਕਿ ਇਸ ਯੂਨੀਵਰਸਿਟੀ ਦੇ ਅਧੀਨ ਜ਼ਿਆਦਾਤਰ ਕਾਲਜ ਪੰਜਾਬ ਸੂਬੇ ਵਿਚ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਦੇ ਸਾਲਾਨਾ ਬਜਟ ਵਿੱਚ ਲਗਭਗ ਸੱਠ ਫ਼ੀਸਦੀ ਹਿੱਸਾ ਪਾਇਆ ਜਾਂਦਾ ਹੈ। ਯੂਨੀਵਰਸਿਟੀ ਦੇ ਲਾਅ ਵਿਭਾਗ ਵਿੱਚ ਵਿਦਿਆਰਥੀ ਰਹੇ ਡਾ. ਮਨੋਹਰ ਸਿੰਘ ਨੇ ਕਿਹਾ ਕਿ ਭਰਤੀ ਜਨਤਾ ਪਾਰਟੀ ਅਤੇ ਆਰ ਐਸ ਐਸ ਦੀ ਮਿਲੀਭੁਗਤ ਰਾਹੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਨਾਲ ਛੇੜਛਾੜ ਤੇ ਖਿਲਵਾੜ ਕਰਕੇ ਯੂਨੀਵਰਸਿਟੀ ਦੇ ਪ੍ਰਸ਼ਾਸਨ ਉੱਤੇ ਆਪਣਾ ਕਬਜ਼ਾ ਜਮਾਉਣ ਦੀ ਸਾਜ਼ਿਸ਼ ਰਚੀ ਗਈ ਹੈ।

Advertisement
×