ਬੀ ਐੱਲ ਓਜ਼ ਦੀ ਚੋਣ ਡਿਊਟੀ ਲਾਉਣ ਦਾ ਵਿਰੋਧ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁੱਲਾਪੁਰ ਨੇ ਕਿਹਾ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੀ ਡਿਊਟੀ ਵਿੱਚ ਬੀ ਐੱਲ ਓ ਦੀ ਨਹੀਂ ਲੱਗਣੀ ਚਾਹੀਦੀ ਕਿਉਂਕਿ ਉਹ ਪਹਿਲਾਂ ਹੀ ਚੋਣ ਕਮਿਸ਼ਨ ਦੀ ਡਿਊਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਪਹਿਲੀ ਰਿਹਰਸਲ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਡਿਊਟੀ ਵਾਲੇ ਬਲਾਕ ਵਿੱਚ ਹੋਈ ਸੀ ਅਤੇ ਹੁਣ ਜ਼ਿਲ੍ਹਾ ਚੋਣ ਅਫਸਰ ਵੱਲੋਂ ਜਿਲ੍ਹੇ ਦੇ ਅਧਿਆਪਕਾਂ ਖਾਸ ਕਰ ਕਪਲ ਕੇਸਾਂ ਦੀਆਂ ਡਿਊਟੀਆਂ ਬਲਾਕ ਬਦਲ ਕੇ ਦੂਜੇ ਬਲਾਕਾਂ ਵਿੱਚ ਲਾ ਦਿੱਤੀਆਂ ਹਨ ਜਿਸ ਨਾਲ ਅਧਿਆਪਕਾਂ ਨੂੰ ਬੁਰੀ ਤਰ੍ਹਾਂ ਖੱਜਲ ਖੁਆਰ ਕੀਤਾ ਗਿਆ। ਆਗੂਆਂ ਨੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕ ਵਿਧਵਾ, ਛੋਟੇ ਬੱਚਿਆਂ ਦੀਆਂ ਮਾਵਾਂ, ਬੀ ਐੱਲ ਓ ਦੀ ਡਿਊਟੀ ਰੱਦ ਕੀਤੀ ਜਾਵੇ ਅਤੇ ਕਪਲ ਕੇਸਾਂ ਦੀ ਡਿਊਟੀ ਇੱਕ ਹੀ ਬਲਾਕ ਵਿੱਚ ਲਾਈ ਜਾਵੇ। ਇਸ ਮੌਕੇ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ , ਰਾਜਿੰਦਰ ਸਿੰਘ ਰਾਜਨ, ਆਸ਼ੂਤੋਸ ਧੀਮਾਨ, ਸਤਿੰਦਰ ਸਿੰਘ, ਬੀਰਦਵਿੰਦਰ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਹਾਜ਼ਰ ਸਨ।
