ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦਾ ਵਿਰੋਧ

ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦਾ ਵਿਰੋਧ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਡਾਇਰੈਕਟਰ ਟਰਾਂਸਪੋਰਟ ਦਫ਼ਤਰ ਵਿੱਚ ਭੁੱਖ ਹੜਤਾਲ ਉੱਤੇ ਬੈਠੇ ਸੀਟੀਯੂ ਕਾਮੇ।

ਕੁਲਦੀਪ ਸਿੰਘ
ਚੰਡੀਗੜ੍ਹ, 6 ਦਸੰਬਰ

ਸੀ.ਟੀ.ਯੂ. ਵਰਕਰਜ਼ ਯੂਨੀਅਨ (ਸਾਂਝਾ ਮੋਰਚਾ) ਦੀ ਅਗਵਾਈ ਵਿੱਚ ਸੀ.ਟੀ.ਯੂ. ਦੀਆਂ ਸਾਰੀਆਂ ਜਥੇਬੰਦੀਆਂ ਨੇ ਵਿਭਾਗ ਵਿੱਚ ਕਿਲੋਮੀਟਰ ਸਕੀਮ ਅਧੀਨ ਖਰੀਦੀਆਂ ਜਾ ਰਹੀਆਂ ਪ੍ਰਾਈਵੇਟ ਬੱਸਾਂ ਦੇ ਵਿਰੋਧ ਵਿੱਚ ਅੱਜ ਡਾਇਰੈਕਟਰ ਟਰਾਂਸਪੋਰਟ ਦੇ ਦਫ਼ਤਰ ਵਿੱਚ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਜੋ ਰੋਜ਼ਾਨਾ 12 ਘੰਟੇ ਚੱਲਿਆ ਕਰੇਗੀ। ਅੱਜ ਪਹਿਲੇ ਦਿਨ 11 ਮੁਲਾਜ਼ਮ ਭੁੱਖ ਹੜਤਾਲ ਉੱਤੇ ਬੈਠੇ ਅਤੇ ਮੌਕੇ ਉਤੇ ਹਾਜ਼ਰ ਮੁਲਾਜ਼ਮਾਂ ਨੇ ਸੀਟੀਯੂ ਮੈਨੇਜਮੈਂਟ ਤੇ ਯੂਟੀ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਪ੍ਰਧਾਨ ਧਰਮਿੰਦਰ ਸਿੰਘ ਰਾਹੀ, ਵਾਈਸ ਪ੍ਰਧਾਨ ਚਰਨਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਸਤਿੰਦਰ ਸਿੰਘ ਤੇ ਕੈਸ਼ੀਅਰ ਤੇਜਵੀਰ ਸਿੰਘ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਉੱਤਰੀ ਭਾਰਤ ਵਿੱਚ ਪਹਿਲਾ ਸਥਾਨ ਪ੍ਰਾਪਤ ਕਰ ਚੁੱਕੀ ਟਰਾਂਸਪੋਰਟ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਕਰ ਰਿਹਾ ਹੈ ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੀਟੀਯੂ ਮੈਨੇਜਮੈਂਟ ਦੇ ਲਹਿਜ਼ੇ ਦੀ ਨਿੰਦਾ ਕਰਦਿਆਂ ਕਿਹਾ ਕਿ ਅਦਾਰੇ ਕੋਲ ਦੋ ਜਨਰਲ ਮੈਨੇਜਰ ਹਨ ਪ੍ਰੰਤੂ ਦੋਵੇਂ ਨਾਨ-ਟੈਕਨੀਕਲ ਗਲਤ ਤਰੀਕੇ ਨਾਲ ਭਰਤੀ ਕੀਤੇ ਗਏ ਹਨ। ਦੋਵੇਂ ਜਨਰਲ ਮੈਨੇਜਰਾਂ ਨੂੰ ਟੈਕਨੀਕਲ ਕੰਮ ਬਾਰੇ ਜਾਣਕਾਰੀ ਹੀ ਨਹੀਂ ਹੈ।

ਅਦਾਰੇ ਵਿੱਚ 417 ਬੱਸਾਂ ਦਾ ਮਨਜ਼ੂਰਸ਼ੁਦਾ ਫਲੀਟ ਹੈ, ਜੋ ਬੱਸਾਂ ਸੀਟੀਯੂ ਵਿੱਚ ਕੰਡਮ ਹੋਈਆਂ ਹਨ ਉਨ੍ਹਾਂ ਦੀ ਥਾਂ ਨਵੀਆਂ ਬੱਸਾਂ ਲੈਣ ਲਈ ਕੇਂਦਰ ਸਰਕਾਰ ਵੱਲੋਂ 21 ਕਰੋੜ ਰੁਪਏ ਦਾ ਬਜਟ ਸੀਟੀਯੂ ਲਈ ਦਿੱਤਾ ਹੋਇਆ ਹੈ। ਉਸ ਬਜਟ ਵਿੱਚੋਂ 41 ਦੇ ਟੈਂਡਰ ਵਿੱਚੋਂ 20 ਬੱਸਾਂ ਕਿਲੋਮੀਟਰ ਸਕੀਮ ਵਿੱਚ ਪ੍ਰਾਈਵੇਟ ਤੌਰ ’ਤੇ ਲਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਮੁਲਾਜ਼ਮ ਵਿਰੋਧ ਕਰ ਰਹੇ ਹਨ।

ਆਗੂਆਂ ਨੇ ਯੂਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀਟੀਯੂ ਦੀਆਂ 417 ਬੱਸਾਂ ਦਾ ਫਲੀਟ ਪੂਰਾ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ। ਆਊਟਸੋਰਸਿੰਗ ਮੁਲਾਜ਼ਮਾਂ ਦਾ ਠੇਕੇਦਾਰ ਵੱਲੋਂ ਕੀਤਾ ਜਾ ਰਿਹਾ ਆਰਥਿਕ ਸ਼ੋਸ਼ਣ ਬੰਦ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਲੋਮੀਟਰ ਸਕੀਮ ਵਿੱਚ ਲਈਆਂ ਜਾ ਰਹੀਆਂ ਬੱਸਾਂ ਦਾ ਟੈਂਡਰ ਰੱਦ ਨਾ ਕੀਤਾ ਤਾਂ ਯੂਨੀਅਨ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ। ਭੁੱਖ ਹੜਤਾਲ ’ਤੇ ਬੈਠੇ ਮੁਲਾਜਮ ਨਰਿੰਦਰਪਾਲ ਸਿੰਘ, ਗੁਰਮੇਲ ਸਿੰਘ ਦਾਰਾ, ਰਜਿੰਦਰ ਸਿੰਘ, ਭੁਪਿੰਦਰ ਸਿੰਘ, ਵਿਜੇ ਕੁਮਾਰ, ਸ਼ੁਭਾਸ਼ ਚੰਦ, ਸੰਜੀਵ ਕੁਮਾਰ, ਅਮਿਤ ਕੁਮਾਰ, ਹਰਵਿੰਦਰ ਸਿੰਘ, ਬਲਜੀਤ ਸਿੰਘ ਆਦਿ ਨੇ ਯੂਟੀ ਪ੍ਰਸ਼ਾਸਨ ਤੋਂ ਕਿਲੋਮੀਟਰ ਸਕੀਮ ਦੀ ਪ੍ਰਾਈਵੇਟ ਬੱਸਾਂ ਦੇ ਟੈਂਡਰ ਨੂੰ ਰੱਦ ਕਰਨ ਦੀ ਮੰਗ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All