DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ

ਪੱਤਰ ਪ੍ਰੇਰਕ ਮਾਨਸਾ, 19 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਮਾਨਸਾ, 19 ਜਨਵਰੀ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਮੰਗ ਕੀਤੀ ਗਈ ਕਿ ਇਹ ਕੇਸ ਵਾਪਸ ਲਿਆ ਜਾਵੇ, ਕਿਉਂਕਿ ਕਿਸੇ ਵੀ ਸੱਤਾਧਾਰੀ ਦਾ ਸ਼ਾਂਤਮਈ ਵਿਰੋਧ ਕਰਨ ਦਾ ਜਮਹੂਰੀ ਅਧਿਕਾਰ ਸੰਵਿਧਾਨ ਵਿੱਚ ਦਰਜ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਯੁੰਕਤ ਕਿਸਾਨ ਮੋਰਚੇ ਵੱਲੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਮਗਰੋਂ 9 ਦਸੰਬਰ 2021 ਨੂੰ ਮੋਦੀ ਸਰਕਾਰ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਅਹਿਮ ਮੰਗਾਂ ਬਾਰੇ ਲਿਖਤੀ ਵਾਅਦਾ ਅੱਜ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਦੋਂ ਵੀ ਇਸੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਢੰਗਾਂ ਰਾਹੀਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਇਨ੍ਹਾਂ ਮੰਗਾਂ ਸਮੇਤ ਨਵੇਂ ਖੇਤੀ ਮੰਡੀਕਰਨ ਖਰੜੇ ਨੂੰ ਰੱਦ ਕਰਨ ਦੀ ਮੰਗ ਉੱਤੇ ਕਿਸਾਨ ਮੋਰਚਾ ਦਾ ਸੰਘਰਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਟੋਹਾਣਾ ਮਹਾਂਪੰਚਾਇਤ ਵੱਲ ਜਾ ਰਹੇ ਪਿੰਡ ਕੋਠਾਗੁਰੂ ਦੇ ਕਿਸਾਨਾਂ ਦੀ ਬੱਸ ਦੇ ਸੜਕ ਹਾਦਸੇ ਵਿੱਚ ਜ਼ਖ਼ਮੀ ਕਿਸਾਨਾਂ ਵਿੱਚੋਂ ਡੀਐਮਸੀ ਵਿੱਚ ਇਲਾਜ ਅਧੀਨ ਪੰਜਵਾਂ ਕਿਸਾਨ ਨੌਜਵਾਨ ਕਰਮ ਸਿੰਘ ਵੀ ਕੱਲ੍ਹ ਸ਼ਹੀਦਾਂ ਦੀ ਕਤਾਰ ਵਿੱਚ ਜਾ ਰਲਿਆ।

Advertisement

Advertisement
×