ਚੋਣ ਡਿਊਟੀਆਂ ਦੂਰ-ਦੁਰਾਡੇ ਲਾਉਣ ਦਾ ਵਿਰੋਧ
ਗੌਰਮਿੰਟ ਟੀਚਰਜ਼ ਯੂਨੀਅਨ ਨੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਦੂਰ-ਦੁਰਾਡੇ ਲਗਾਉਣ ਦਾ ਸਖਤ ਵਿਰੋਧ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ...
Advertisement
ਗੌਰਮਿੰਟ ਟੀਚਰਜ਼ ਯੂਨੀਅਨ ਨੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਦੂਰ-ਦੁਰਾਡੇ ਲਗਾਉਣ ਦਾ ਸਖਤ ਵਿਰੋਧ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਚੋਣਾਂ ਵਿੱਚ ਡਿਊਟੀਆਂ ਦੂਰ-ਦੁਰਾਡੇ ਲਾ ਕੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬੀ ਐੱਲ ਓਜ਼ ਦੀ ਡਿਊਟੀ ਕਰ ਰਹੇ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਸਾਂਝੇ ਅਧਿਆਪਕ ਮੋਰਚੇ ਦਾ ਵਫ਼ਦ ਡੀ ਸੀ ਰੂਪਨਗਰ ਨੂੰ ਮਿਲ ਕੇ ਡਿਊਟੀਆਂ ਪਿਤਰੀ ਬਲਾਕਾਂ ’ਚ ਲਾਉਣ ਦੀ ਮੰਗ ਕਰੇਗਾ।
Advertisement
Advertisement
×

