DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PU ਦੇ ਐੱਮ ਏ ਹਿਸਟਰੀ ਸਿਲੇਬਸ 'ਚੋਂ ਸਿੱਖ ਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਵਿਸ਼ੇ ਹਟਾਉਣ ਦਾ ਵਿਰੋਧ

'ਸੱਥ' ਜਥੇਬੰਦੀ ਵੱਲੋਂ ਵੀ ਸੀ ਨੂੰ ਮੰਗ-ਪੱਤਰ; ਮੰਗਾਂ ਨਾ ਮੰਨਣ 'ਤੇ ਵੱਡਾ ਸੰਘਰਸ਼ ਉਲੀਕਣ ਦੀ ਚਿਤਾਵਨੀ 

  • fb
  • twitter
  • whatsapp
  • whatsapp
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅਕਾਦਮਿਕ ਸੈਸ਼ਨ 2026–27 ਲਈ ਐੱਨ ਈ ਪੀ ਤਹਿਤ ਐੱਮ ਏ ਹਿਸਟਰੀ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਨੂੰ ਹਟਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਜਥੇਬੰਦੀ 'ਸੱਥ' ਵੱਲੋਂ ਇਸ ਉੱਤੇ ਇਤਰਾਜ਼ ਪ੍ਰਗਟਾਉਂਦਿਆਂ ਵਾਈਸ-ਚਾਂਸਲਰ ਨੂੰ ਅੱਜ ਇੱਕ ਮੰਗ-ਪੱਤਰ ਸੌਂਪਿਆ ਗਿਆ।

ਵਿਦਿਆਰਥੀ ਆਗੂ ਅਸ਼ਮੀਤ ਸਿੰਘ ਅਤੇ ਅਨਮੋਲ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਅਕਾਦਮਿਕ ਸੈਸ਼ਨ 2025–26 ਅਤੇ ਇਸ ਤੋਂ ਪਹਿਲਾਂ ਵੀ ਲਾਗੂ ਰਹੇ ਸਿਲੇਬਸ ਵਿੱਚ ਸਿੱਖ ਧਰਮ ਦੇ ਇਤਿਹਾਸ, ਸਿੱਖ ਸੰਸਥਾਵਾਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਮਹੱਤਵਪੂਰਨ ਹਿੱਸੇ ਸ਼ਾਮਲ ਸਨ। ਇਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਹੋਣ ਵਾਲਾ ਇਤਿਹਾਸਕ ਦੌਰ, ਸਿੱਖੀ ਦੇ ਵਿਕਾਸ ਅਤੇ ਸਿੱਖ ਸੰਸਥਾਵਾਂ ਦਾ ਵਿਕਾਸ, ਬੰਦਾ ਸਿੰਘ ਬਹਾਦਰ, ਦਲ ਖ਼ਾਲਸਾ, ਸਿੱਖ ਮਿਸਲਾਂ, ਸਿੱਖ ਰਾਜਨੀਤਿਕ ਤਾਕਤ ਦੇ ਉਭਾਰ ਅਤੇ ਮਜ਼ਬੂਤੀਕਰਨ ਦੇ ਦੌਰ ਤੋਂ ਇਲਾਵਾ ਪੰਜਾਬ ਦੇ ਇਤਿਹਾਸ ਦੇ ਵੱਖ-ਵੱਖ ਮਹੱਤਵਪੂਰਨ ਪੜਾਅ 1966 ਤੱਕ ਸ਼ਾਮਲ ਸਨ, ਜੋ ਕਿ ਲਾਜ਼ਮੀ ਸਨ।

Advertisement

ਉਨ੍ਹਾਂ ਕਿਹਾ ਕਿ ਮੌਜੂਦਾ ਅਕਾਦਮਿਕ ਸੈਸ਼ਨ ਤੋਂ ਲਾਗੂ ਕੀਤੇ ਗਏ ਸੋਧੇ ਹੋਏ ਪਾਠਕ੍ਰਮ ਵਿੱਚ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਇਨ੍ਹਾਂ ਹਿੱਸਿਆਂ ਨੂੰ ਪੂਰੀ ਤਰ੍ਹਾਂ ਹਟਾ ਕੇ ਉਨ੍ਹਾਂ ਦੀ ਥਾਂ ਹੋਰ ਵਿਸ਼ਿਆਂ ਨੂੰ ਸ਼ਾਮਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਮ ਏ ਹਿਸਟਰੀ ਦੇ ਪਾਠਕ੍ਰਮ ਵਿੱਚੋਂ ਸਿੱਖ ਅਤੇ ਪੰਜਾਬ ਦੇ ਇਤਿਹਾਸ ਦੇ ਇੰਨੇ ਮਹੱਤਵਪੂਰਨ ਹਿੱਸੇ ਨੂੰ ਹਟਾਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ, ਖ਼ਾਸ ਕਰਕੇ ਅਜਿਹੀ ਸੰਸਥਾ ਵਿੱਚ ਜਿਸ ਦੀ ਅਕਾਦਮਿਕ ਅਤੇ ਇਤਿਹਾਸਕ ਪਛਾਣ ਪੰਜਾਬ ਦੀ ਧਰਤੀ, ਇਸ ਦੇ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ।

Advertisement

ਉਨ੍ਹਾਂ ਮੰਗ ਕੀਤੀ ਕਿ ਐੱਮ ਏ ਇਤਿਹਾਸ ਦੇ ਅਕਾਦਮਿਕ ਸੈਸ਼ਨ 2025–26 ਅਤੇ ਇਸ ਤੋਂ ਪਹਿਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਸਾਰੇ ਵਿਸ਼ਿਆਂ/ਹਿੱਸਿਆਂ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਸੋਧੇ ਹੋਏ ਪਾਠਕ੍ਰਮ ਵਿੱਚ ਉਨ੍ਹਾਂ ਨੂੰ ਢੁੱਕਵੀਂ ਨੁਮਾਇੰਦਗੀ ਦਿੱਤੀ ਜਾਵੇ। ਇਨ੍ਹਾਂ ਸਾਰੇ ਵਿਸ਼ਿਆਂ/ਹਿੱਸਿਆਂ ਨੂੰ ਮੁੜ ਪਹਿਲਾਂ ਦੀ ਤਰ੍ਹਾਂ ਲਾਜ਼ਮੀ ਕੀਤਾ ਜਾਵੇ।

'ਸੱਥ' ਆਗੂ ਨੇ ਕਿਹਾ ਕਿ ਜੇਕਰ ਇਸ ਮਾਮਲੇ ਨੂੰ ਅਣਗੌਲਿਆ ਕੀਤਾ ਜਾਂਦਾ ਹੈ ਅਤੇ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਤਾਂ ਵਿਦਿਆਰਥੀ ਜਥੇਬੰਦੀ 'ਸੱਥ' ਇੱਕ ਵੱਡਾ ਸੰਘਰਸ਼ ਉਲੀਕੇਗੀ।

ਅਥਾਰਿਟੀ ਨੇ ਇੱਕ ਹਫ਼ਤੇ ਦਾ ਸਮਾਂ ਮੰਗਿਆ

ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਅੱਜ ਸੌਂਪੇ ਗਏ ਮੰਗ-ਪੱਤਰ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਿਲੇਬਸ ਵਿੱਚ ਮੁੜ ਸੋਧ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਹੈ, ਜਿਸ ਦੌਰਾਨ ਪੁਰਾਣੇ ਸਿਲੇਬਸ ਵਿੱਚ ਸਿੱਖ ਅਤੇ ਪੰਜਾਬ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਨੂੰ ਮੁੜ ਬਹਾਲ ਕੀਤਾ ਜਾਵੇਗਾ।

Advertisement
×