DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਡੀ ਬੋਰਡ ਦੀਆਂ ਜਾਇਦਾਦਾਂ ਨੂੰ ਵੇਚਣ ਦਾ ਵਿਰੋਧ

ਅਫ਼ਸਰਾਂ ਤੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ; ਮੈਨੇਜਮੈਂਟ ਦੇ ਫੈਸਲ ਰੱਦ ਕਰਵਾਉਣ ਦਾ ਅਹਿਦ

  • fb
  • twitter
  • whatsapp
  • whatsapp
featured-img featured-img
ਰੋਸ ਰੈਲੀ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਤੇ ਅਫ਼ਸਰ।
Advertisement
ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਸੱਦੇ ਉਤੇ ਅੱਜ ਮੁਹਾਲੀ ਸਥਿਤ ਮੰਡੀ ਬੋਰਡ ਦੇ ਦਫ਼ਤਰ ਵਿੱਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਫੇਜ਼ 11 ਸਥਿਤ ਨਵੀਂ ਫਲ ਅਤੇ ਸਬਜ਼ੀ ਮੰਡੀ ਨੂੰ ਪੁੱਡਾ ਕੋਲ ਟਰਾਂਸਫ਼ਰ ਕਰਨ ਸਣੇ ਮੰਡੀ ਬੋਰਡ ਦੀਆਂ ਹੋਰ ਜਾਇਦਾਦਾਂ ਨੂੰ ਵੇਚਣ ਦੇ ਵਿਰੋਧ ਵਜੋਂ ਗੇਟ ਰੈਲੀ ਅਤੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਜਿਹੇ ਫ਼ੈਸਲੇ ਤੁਰੰਤ ਵਾਪਿਸ ਲੈਣ ਦੀ ਮੰਗ ਰੱਖੀ।

ਰੋਸ ਪ੍ਰਦਰਸ਼ਨ ਵਿੱਚ ਪੰਜਾਬ ਮੰਡੀ ਬੋਰਡ ਦੀ ਕਰਮਚਾਰੀ ਯੂਨੀਅਨ, ਮੰਡੀ ਬੋਰਡ ਆਫੀਸਰਜ਼ ਐਸੋਸੀਏਸ਼ਨ, ਮੰਡੀ ਬੋਰਡ ਡਰਾਈਵਰਜ਼ ਯੂਨੀਅਨ, ਦ ਕਲਾਸ ਫੋਰਥ ਐਂਪਲਾਈਜ਼ ਯੂਨੀਅਨ, ਮਾਰਕੀਟ ਕਮੇਟੀਜ਼ ਕਰਮਚਾਰੀ ਯੂਨੀਅਨ, ਮੋਹਾਲੀ ਫੈੱਲਵੇਅਰ ਐਸੋਸੀਏਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਆੜ੍ਹਤੀਆ ਐਸੋਸੀਏਸ਼ਨ ਮੋਹਾਲੀ, ਮੰਡੀ ਬੋਰਡ ਵਰਕਰਜ਼ ਯੂਨੀਅਨ, ਮੰਡੀ ਬੋਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ, ਮੰਡੀ ਬੋਰਡ ਰਿਟਾਇਰਡ ਐਂਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸ਼ਮੂਲੀਅਤ ਕੀਤੀ ਗਈ ਇਸ ਰੋਸ ਪ੍ਰਦਰਸ਼ਨ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਇਸ ਤੋਂ ਇਲਾਵਾ ਰੈਲੀ ਵਿੱਚ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਕਾਂਗਰਸੀ ਕੌਂਸਲਰ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸ਼ਮਸ਼ੇਰ ਪੁਰਖਾਲਵੀ ਆਦਿ ਨੇ ਵੀ ਸ਼ਿਰਕਤ ਕੀਤੀ।

Advertisement

ਰੋਸ ਪ੍ਰਦਰਸ਼ਨ ਵਿੱਚ ਹਾਜ਼ਰ ਸਮੂਹ ਯੂਨੀਅਨਾਂ ਦੇ ਅਹੁਦੇਦਾਰਾਂ ਵੱਲੋਂ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੀ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹ ਨਵੀਂ ਫਲ਼ ਅਤੇ ਸਬਜ਼ੀ ਮੰਡੀ ਫੇਜ਼-11, ਮੋਹਾਲੀ ਨੂੰ ਪੁੱਡਾ ਕੋਲ਼ ਟਰਾਂਸਫ਼ਰ ਕਰਨ ਅਤੇ ਮੰਡੀ ਬੋਰਡ ਦੀਆਂ ਹੋਰ ਜਾਇਦਾਦਾਂ ਨੂੰ ਵੇਚਣ ਸਬੰਧੀ ਸ਼ੁਰੂ ਕੀਤੀ ਗਈ ਕਾਰਵਾਈ ਨੂੰ ਨਹੀਂ ਰੋਕਦੀ ਤਾਂ ਆਉਣ ਵਾਲੇ ਭਵਿੱਖ ਵਿੱਚ ਉਨ੍ਹਾਂ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਰੋਸ ਪ੍ਰਦਰਸ਼ਨ ਵਿੱਚ ਹਾਜ਼ਰ ਸਮੂਹ ਯੂਨੀਅਨਾਂ/ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਅਤੇ ਸਮੂਹ ਮੁਲਾਜ਼ਮਾਂ ਵੱਲੋਂ ਅਹਿਦ ਕੀਤਾ ਗਿਆ ਕਿ ਉਹ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੀ ਮੈਨੇਜਮੈਂਟ ਦੇ ਅਜਿਹੇ ਫੈਸਲਿਆਂ ਦਾ ਲਗਾਤਾਰ ਵਿਰੋਧ ਕਰਦੇ ਰਹਿਣਗੇ ਅਤੇ ਹਰ ਸੰਭਵ ਰਣਨੀਤੀ ਅਪਣਾਉਂਦੇ ਹੋਏ ਸਰਕਾਰ ਅਤੇ ਮੰਡੀ ਬੋਰਡ ਦੀ ਮੈਨੇਜਮੈਂਟ ਨੂੰ ਬੋਰਡ ਦੀਆਂ ਜਾਇਦਾਦਾਂ ਵੇਚਣ ਦੇ ਕੀਤੇ ਗਏ ਫੈਸਲਿਆਂ ਨੂੰ ਵਾਪਿਸ ਕਰਵਾਉਣਗੇ।

Advertisement

ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਵਿਰੋਧ ਦੀ ਨਿਖੇਧੀ

ਪੰਜਾਬ ਮੰਡੀ ਬੋਰਡ ਦੀ ਮੁਹਾਲੀ ਸਥਿਤ ਫਲ਼ ਤੇ ਸਬਜ਼ੀ ਮੰਡੀ ਦੀ 12 ਏਕੜ ਜ਼ਮੀਨ ਪੁੱਡਾ ਨੂੰ ਦੇਣ ਦੇ ਫੈਸਲੇ ਦੇ ਵਿਰੋਧ ਦੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੰਡੀ ਸਾਲ 2014 ਤੋਂ 2022 ਤੱਕ ਬੰਦ ਰਹੀ। ਅੱਠ ਸਾਲਾਂ ਤੱਕ ਨਾ ਅਕਾਲੀ, ਨਾ ਕਾਂਗਰਸ ਸਰਕਾਰ ਵੇਲੇ ਅਤੇ ਨਾ ਹੀ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਨੇ ਇਸ ਮੰਡੀ ਨੂੰ ਚਾਲੂ ਕਰਨ ਲਈ ਕੋਈ ਯਤਨ ਕੀਤਾ ਅਤੇ 50 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਾਈ ਇਸ ਮੰਡੀ ਤੋਂ ਬੋਰਡ ਨੂੰ ਕੋਈ ਵੀ ਆਮਦਨ ਨਹੀਂ ਹੋਈ। ਹੁਣ ਢਾਈ ਸਾਲਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਜਦੋਂ ਮੰਡੀ ਨੂੰ ਵਿਵਹਾਰਕ ਨਹੀਂ ਬਣਾਇਆ ਜਾ ਸਕਿਆ ਤਾਂ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਜ਼ਮੀਨ ਨੂੰ ਪੁੱਡਾ ਨੂੰ ਦੇਣ ਲਈ ਪ੍ਰਸਤਾਵ ਪਾਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪ੍ਰਾਪਤ ਹੋਣ ਵਾਲੇ ਫੰਡਾਂ ਦੀ ਵਰਤੋਂ ਜੀ ਟੀ ਰੋਡ ਦੇ ਨੇੜੇ 250-300 ਏਕੜ ਜ਼ਮੀਨ ਖਰੀਦਣ ਲਈ ਕੀਤੀ ਜਾਵੇਗੀ ਤੇ ਆਧੁਨਿਕ ਮੰਡੀਆਂ ਬਣਾਈਆਂ ਜਾਣਗੀਆਂ।

Advertisement
×