ਐੱਸਏਐੱਸ ਨਗਰ (ਮੁਹਾਲੀ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿੱਚ ਰਹਿਣ ਵਾਲੇ ਕਿਰਾਏਦਾਰ, ਨੌਕਰ, ਪੇਇੰਗ ਗੈੱਸਟ ਬਾਰੇ ਨੇੜੇ ਦੇ ਪੁਲੀਸ ਥਾਣੇ ਤੇ ਚੌਕੀ ਵਿੱਚ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਐੱਸਐੱਸਪੀ ਅਤੇ ਸਬੰਧਤ ਸਮੂਹ ਉਪ ਮੰਡਲ ਮੈਜਿਸਟਰੇਟ (ਐਸਡੀਐੱਮਜ਼) ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਇੰਨਬਿੰਨ ਪਾਲਣਾ ਕਰਾਉਣਗੇ। ਇਹ ਹੁਕਮ 29 ਅਕਤੂਬਰ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ। -ਪੱਤਰ ਪ੍ਰੇਰਕ