ਕਰੋਨਾ ਮਰੀਜ਼ਾਂ ਲਈ ਡਾਇਲੇਸਿਸ ਦੇ ਵੱਖਰੇ ਪ੍ਰਬੰਧਾਂ ਦੇ ਹੁਕਮ

ਬਦਨੌਰ ਨੇ ਪੀਜੀਆਈ, ਸੈਕਟਰ-16 ਤੇ ਸੈਕਟਰ-32 ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਸੰਬੋਧਨ ਕੀਤਾ

ਕਰੋਨਾ ਮਰੀਜ਼ਾਂ ਲਈ ਡਾਇਲੇਸਿਸ ਦੇ ਵੱਖਰੇ ਪ੍ਰਬੰਧਾਂ ਦੇ ਹੁਕਮ

ਕੁਲਦੀਪ ਸਿੰਘ

ਚੰਡੀਗੜ੍ਹ, 18 ਸਤੰਬਰ

ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸ਼ਹਿਰ ਦੇ ਤਿੰਨ ਅਹਿਮ ਹਸਪਤਾਲਾਂ ਪੀ.ਜੀ.ਆਈ., ਜੀ.ਐੱਮ.ਸੀ.ਐੱਚ.-32 ਅਤੇ ਜੀ.ਐੱਮ.ਐੱਸ.ਐੱਚ.-16 ਨੂੰ ਕਰੋਨਾ ਮਰੀਜ਼ਾਂ ਲਈ ਡਾਇਲੇਸਿਸ ਦੇ ਵੱਖਰੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਕੋਵਿਡ-19 ਸਬੰਧੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਊਪਰੋਕਤ ਤਿੰਨਾਂ ਸੰਸਥਾਵਾਂ ਦੇ ਉੱਚ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਡਾਇਲੇਸਿਸ ਦੇ ਪ੍ਰਬੰਧ ਇਸ ਪ੍ਰਕਾਰ ਕੀਤੇ ਜਾਣ ਕਿ ਘਰੇਲੂ ਇਕਾਂਤਵਾਸ ’ਤੇ ਚੱਲ ਰਹੇ ਕਰੋਨਾ ਪੀੜਤ ਮਰੀਜ਼ਾਂ ਵਿੱਚੋਂ ਜੇਕਰ ਕਿਸੇ ਨੂੰ ਡਾਇਲੇਸਿਸ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਮਰੀਜ਼ ਸਿੱਧਾ ਇਨ੍ਹਾਂ ਹਸਪਤਾਲਾਂ ਵਿੱਚ ਜਾ ਕੇ ਡਾਇਲੇਸਿਸ ਕਰਵਾ ਸਕੇ। ਸਿੱਖਿਆ ਵਿਭਾਗ ਦੇ ਸਕੱਤਰ ਐੱਸ.ਐੱਸ. ਗਿੱਲ ਇਸ ਕੰਮ ਵਿੱਚ ਤਾਲਮੇਲ ਬਣਾਉਣਗੇ।

ਸ੍ਰੀ ਬਦਨੌਰ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤੀ ਇਸ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ਵਿੱਚ ਨਿਯਮਬੱਧ ਢੰਗ ਨਾਲ ਸਫ਼ਾਈ ਪ੍ਰਬੰਧਾਂ ਦੀ ਚੈਕਿੰਗ ਅਤੇ ਸੈਨੀਟਾਈਜੇਸ਼ਨ ਕਰਵਾਈ ਜਾਵੇ ਅਤੇ ਇਸ ਦੇ ਨਾਲ ਹੀ ਕੂੜਾ ਕਰਕਟ, ਮੈਡੀਕਲ ਵੇਸਟ, ਵਰਤੀਆਂ ਜਾ ਚੁੱਕੀਆਂ ਪੀਪੀਈ ਕਿੱਟਾਂ ਅਤੇ ਦਸਤਾਨੇ ਆਦਿ ਨੂੰ ਵੀ ਸਹੀ ਢੰਗ ਨਸ਼ਟ ਕਰਵਾਇਆ ਜਾਵੇ। ਉਨ੍ਹਾਂ ਕੰਟੇਨਮੈਂਟ ਜ਼ੋਨਾਂ ਵੱਲ ਵੀ ਸਫ਼ਾਈ ਪ੍ਰਬੰਧਾਂ ਪੱਖੋਂ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ ਅਤੇ ਐਂਬੂਲੈਂਸ ਸਰਵਿਸ ਦੀ ਉਪਲਬਧਤਾ ਨੂੰ ਹਰ ਸਮੇਂ ਯਕੀਨੀ ਬਣਾਊਣ ਲਈ ਕਿਹਾ।

ਮੀਟਿੰਗ ਦੌਰਾਨ ਡਾਇਰੈਕਟਰ (ਸਿਹਤ ਸੇਵਾਵਾਂ) ਡਾ. ਜੀ. ਦੀਵਾਨ ਨੇ ਪ੍ਰਸ਼ਾਸਕ ਨੂੰ ਕਰੋਨਾ ਟੈਸਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸੈਕਟਰ 43 ਸਥਿਤ ਅੰਤਰਰਾਜੀ ਬੱਸ ਅੱਡੇ ’ਤੇ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਹਨ। ਬਾਕਸ- ਪੀਜੀਆਈ ਕੋਲ ਕਰੋਨਾ ਮਰੀਜ਼ਾਂ ਲਈ 30 ਵੈਂਟੀਲੇਟਰ ਮੌਜੂਦ

ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੂੰ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਿਚ ਤਾਂ ਪਹਿਲਾਂ ਤੋਂ ਹੀ ਕਰੋਨਾ ਮਰੀਜ਼ਾਂ ਲਈ ਦੋ ਵੱਖਰੀਆਂ ਡਾਇਲੇਸਿਸ ਮਸ਼ੀਨਾਂ ਦਾ ਪ੍ਰਬੰਧ ਕੀਤਾ ਹੋਇਆ ਹੈ। ਉਨ੍ਹਾਂ ਨੇ ਪੀ.ਜੀ.ਆਈ. ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ਤੋਂ ਆਏ ਕਰੋਨਾ ਮਰੀਜ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਪੀ.ਜੀ.ਆਈ. ਕੋਲ ਕਰੋਨਾ ਮਰੀਜ਼ਾਂ ਦੇ ਲਈ 30 ਵੈਂਟੀਲੇਟਰ ਮੌਜੂਦ ਹਨ ਅਤੇ ਹੋਰ ਵੈਂਟੀਲੇਟਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All