ਕਾਲਜਾਂ ਨੂੰ ਰਾਖਵੀਆਂ ਸੀਟਾਂ ਜਨਰਲ ਵਿਚ ਤਬਦੀਲ ਕਰਨ ਦੇ ਹੁਕਮ

ਕਾਲਜਾਂ ਨੂੰ ਰਾਖਵੀਆਂ ਸੀਟਾਂ ਜਨਰਲ ਵਿਚ ਤਬਦੀਲ ਕਰਨ ਦੇ ਹੁਕਮ

ਸੁਖਵਿੰਦਰ ਪਾਲ ਸੋਢੀ

ਚੰਡੀਗੜ੍ਹ, 24 ਸਤੰਬਰ

ਯੂਟੀ ਚੰਡੀਗੜ੍ਹ ਦੇ ਉਚੇਰੀ ਸਿੱਖਿਆ ਵਿਭਾਗ ਨੇ ਅੱਜ ਸ਼ਹਿਰ ਦੇ ਸਰਕਾਰੀ ਤੇ ਨਿੱਜੀ ਕਾਲਜਾਂ ਦੇ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਕਾਲਜਾਂ ਵਿਚ ਵੱਖ-ਵੱਖ ਸ਼੍ਰੇਣੀਆਂ ਲਈ ਰਾਖਵੀਆਂ ਸੀਟਾਂ ਜੋ ਕਿ ਉਮੀਦਵਾਰ ਨਾ ਹੋਣ ਕਾਰਨ ਖਾਲੀ ਰਹਿ ਗਈਆਂ ਹਨ, ਨੂੰ ਆਮ ਵਰਗ ਦੀਆਂ ਸੀਟਾਂ ਵਿੱਚ ਤਬਦੀਲ ਕਰ ਦੇਣ ਤਾਂ ਜੋ ਇਹ ਸੀਟਾਂ ਹੋਰ ਵਿਦਿਆਰਥੀਆਂ ਨੂੰ ਅਲਾਟ ਕੀਤੀਆਂ ਜਾ ਸਕਣ।

ਜ਼ਿਕਰਯੋਗ ਹੈ ਕਿ ਇਸ ਵੇਲੇ ਕਾਲਜਾਂ ਵਿਚ ਵੱਖ-ਵੱਖ ਕੋਰਸਾਂ ਦੀਆਂ ਤਿੰਨ ਤੋਂ ਚਾਰ ਹਜ਼ਾਰ ਦੇ ਕਰੀਬ ਸੀਟਾਂ ਖਾਲੀ ਪਈਆਂ ਹਨ ਜਦਕਿ ਵੱਡੀ ਗਿਣਤੀ ਵਿਦਿਆਰਥੀ ਅਜਿਹੇ ਵੀ ਹਨ ਜਿਨ੍ਹਾਂ ਨੂੰ ਦਾਖਲਾ ਨਹੀਂ ਮਿਲ ਰਿਹਾ ਹੈ। ਵਿਭਾਗ ਵਲੋਂ ਕਾਲਜਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਪੱਧਰ ’ਤੇ ਖਾਲੀ ਸੀਟਾਂ ਭਰਨ ਅਤੇ ਖਾਲੀ ਸੀਟਾਂ ਦੀ ਸੂਚੀ ਜਨਤਕ ਕਰਨ। ਕਾਲਜਾਂ ਨੂੰ ਇਹ ਸੂਚੀ 25 ਸਤੰਬਰ ਨੂੰ ਸ਼ਾਮ 5 ਵਜੇ ਤਕ ਅਪਲੋਡ ਕਰਨ ਲਈ ਕਿਹਾ ਗਿਆ ਹੈ।

ਇਸ ਵੇਲੇ ਕਾਲਜਾਂ ਵਿੱਚ ਦਾਖਲੇ ਲਈ ਤਿੰਨ ਕਾਊਂਸਲਿੰਗਾਂ ਹੋ ਚੁੱਕੀਆਂ ਹਨ ਪਰ ਬੀਕਾਮ ਤੇ ਬੀਬੀਏ ਵਿਚ ਸ਼ਹਿਰ ਦੇ ਕਿਸੇ ਵੀ ਕਾਲਜ ਵਿਚ ਸੀਟ ਖਾਲੀ ਨਹੀਂ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਲਜਾਂ ਵਿਚ ਐੱਸਸੀ, ਐੱਸਟੀ, ਆਜ਼ਾਦੀ ਘੁਲਾਟੀਆਂ, ਫੌਜੀਆਂ, ਇਕੱਲੀ ਲੜਕੀ ਤੇ ਹੋਰ ਵਰਗਾਂ ਲਈ ਰਾਖਵੀਆਂ ਸੀਟਾਂ ਅਜੇ ਤੱਕ ਭਰੀਆਂ ਨਹੀਂ ਹਨ ਜਦਕਿ ਜਨਰਲ ਵਰਗ ਦੀਆਂ ਸਾਰੀਆਂ ਸੀਟਾਂ ਭਰ ਚੁੱਕੀਆਂ ਹਨ। ਕਾਲਜਾਂ ਦੀ ਦਾਖਲਾ ਪ੍ਰਕਿਰਿਆ ਦੇ ਇੰਚਾਰਜ ਲਖਬੀਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਬੀਐੱਸਸੀ ਮੈਡੀਕਲ ਤੇ ਨਾਨ ਮੈਡੀਕਲ ਦੀਆਂ ਸੀਟਾਂ ਜਨਰਲ ਕਰਨ ਲਈ ਆਖ ਦਿੱਤਾ ਗਿਆ ਹੈ ਅਤੇ ਕਾਲਜਾਂ ਵੱਲੋਂ ਜਲਦੀ ਹੀ ਇਸ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਚੇਰੀ ਸਿੱਖਿਆ ਵਿਭਾਗ ਵੱਲੋਂ ਬੀਬੀਏ, ਬੀਸੀਏ, ਬੀਕਾਮ ਤੇ ਬੀਐੱਸਸੀ ਦੇ ਦਾਖਲੇ ਕੇਂਦਰੀਕ੍ਰਿਤ ਕੀਤੇ ਗਏ ਹਨ ਜਦਕਿ ਬੀਏ ਤੇ ਪੋਸਟ ਗ੍ਰੈਜੂਏਟ ਡਿਪਲੋਮਿਆਂ ਦੇ ਦਾਖਲੇ ਨਾਨ-ਸੈਂਟਰਲਾਈਜ਼ਡ ਕੀਤੇ ਗਏ ਹਨ।

ਪਹਿਲਾਂ ਅਪਲਾਈ ਕਰ ਚੁੱਕੇ ਵਿਦਿਆਰਥੀਆਂ ਨੂੰ ਮਿਲੇਗੀ ਪਹਿਲ

ਯੂਟੀ ਦੇ ਸਿੱਖਿਆ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਦਾਖਲਿਆਂ ਲਈ ਆਨਲਾਈਨ ਪੋਰਟਲ ਰਾਹੀਂ ਦਰਖ਼ਾਸਤ ਦਿੱਤੀ ਹੈ ਉਨ੍ਹਾਂ ਨੂੰ ਹੀ ਖਾਲੀ ਰਹਿ ਗਈਆਂ ਸੀਟਾਂ ’ਦੇ ਦਾਖਲੇ ਲਈ ਪਹਿਲ ਦਿੱਤੀ ਜਾਵੇਗੀ। ਇਸ ਸਬੰਧ ਵਿਚ ਕਾਲਜ ਮੁਖੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜੇ ਇਸ ਤੋਂ ਬਾਅਦ ਵੀ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਨਵੇਂ ਸਿਰਿਓਂ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਦਾਖਲੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਾਲਜਾਂ ਨੂੰ ਖਾਲੀ ਸੀਟਾਂ ਲਈ ਜਨਤਕ ਨੋਟਿਸ ਵੀ ਜਾਰੀ ਕਰਨ ਲਈ ਕਿਹਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All