DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚੰਡੀਗੜ੍ਹ ’ਚ ਸਾਰੀਆਂ ਸੇਵਾਵਾਂ ਔਨਲਾਈਨ ਕਰਨ ਦੇ ਹੁਕਮ

ਪ੍ਰਸ਼ਾਸਕ ਵੱਲੋਂ ਚੰਡੀਗਡ਼੍ਹ ਸੇਵਾ ਦਾ ਅਧਿਕਾਰ ਕਮਿਸ਼ਨ ਦੀ ਸਾਲਾਨਾ ਰਿਪੋਰਟ ਕੀਤੀ; ਲੋਕਾਂ ਦੀ ਖੱਜਲ-ਖੁਆਰੀ ਘਟਾਉਣ ’ਤੇ ਜ਼ੋਰ; ਨਸ਼ਿਆਂ ਖ਼ਿਲਾਫ਼ ਲਡ਼ਾਈ ਨੂੰ ਸਿਰਫ਼ ਪੁਲੀਸ ਸਹਾਰੇ ਨਹੀਂ ਛੱਡਿਆ ਜਾ ਸਕਦਾ: ਕਟਾਰੀਆ

  • fb
  • twitter
  • whatsapp
  • whatsapp
featured-img featured-img
ਯੂ ਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸੇਵਾ ਦਾ ਅਧਿਕਾਰ ਕਮਿਸ਼ਨ ਦੀ ਰਿਪੋਰਟ ਜਾਰੀ ਕਰਦੇ ਹੋਏ।
Advertisement

ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਰੀਆਂ ਸੇਵਾਵਾਂ ਨੂੰ ਆਨਲਾਈਨ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਯੂ ਟੀ ਪ੍ਰਸ਼ਾਸਕ ਨੇ ਅੱਜ ਚੰਡੀਗੜ੍ਹ ਸੇਵਾ ਦਾ ਅਧਿਕਾਰ ਸਕੀਮ ਦੀ ਸਾਲਾਨਾ ਰਿਪੋਰਟ ਜਾਰੀ ਕਰਦਿਆਂ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ 35 ਵਿਭਾਗਾਂ ਦੀਆਂ ਕੁੱਲ 556 ਸੇਵਾਵਾਂ ਵਿੱਚ 432 ਸੇਵਾਵਾਂ ਨੂੂੰ ਔਨਲਾਈਨ ਕਰ ਦਿੱਤਾ ਗਿਆ ਹੈ, ਜਦੋਂ ਕਿ ਹਾਲੇ ਵੀ 124 ਸੇਵਾਵਾਂ ਔਫਲਾਈਨ ਚੱਲ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਲੋਕਾਂ ਨੂੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਲਾਉਣੇ ਪੈਂਦੇ ਹਨ। ਕਟਾਰੀਆ ਨੇ ਕਿਹਾ ਕਿ 124 ਸੇਵਾਵਾਂ ਸਣੇ ਸਾਰੀਆਂ ਸੇਵਾਵਾਂ ਨੂੰ ਔਨਲਾਈਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕੰਮ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਲਾਉਣੇ ਪੈਣ।

Advertisement

ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਸਿਰਫ਼ ਪੁਲੀਸ ਦੇ ਸਹਾਰੇ ਨਹੀਂ ਛੱਡਿਆ ਜਾ ਸਕਦਾ। ਇਸ ਲਈ ਹਰੇਕ ਵਿਅਕਤੀ, ਪਰਿਵਾਰ, ਸਮਾਜ, ਸਰਕਾਰੀ ਵਿਭਾਗ, ਸਿਹਤ ਵਿਭਾਗ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸ਼ਾਮਲ ਹੋਣ ਦੀ ਜਰੂਰਤ ਹੈ। ਇਹ ਪ੍ਰਗਟਾਵਾ ਸ੍ਰੀ ਕਟਾਰੀਆ ਨੇ ਸੈਕਟਰ 17 ਸਥਿਤ ਤਿਰੰਗਾ ਪਾਰਕ ਵਿੱਚ ਨਸ਼ਾ ਮੁਕਤ ਸੰਕਲਪ ਯਾਤਰਾ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਯਾਤਰਾ ਸੈਕਟਰ 10 ਵਿੱਚ ਲੇਜ਼ਰ ਵੈਲੀ ਤੋਂ ਸ਼ੁਰੂ ਹੋ ਕੇ ਸੈਕਟਰ 17 ਸਥਿਤ ਤਿਰੰਗਾ ਪਾਰਕ ਵਿੱਚ ਸਮਾਪਤ ਕੀਤੀ ਗਈ।

Advertisement

ਯਾਤਰਾ ਵਿੱਚ ਸ੍ਰੀ ਕਟਾਰੀਆ ਸਣੇ ਸ਼ਹਿਰ ਦੇ ਰਾਜਸੀ ਆਗੂ ਅਤੇ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਨੇ ਵੀ ਨਸ਼ਾ ਮੁਕਤ ਸੰਕਲਪ ਯਾਤਰਾ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਿੱਸਾ ਲਿਆ।

ਕਟਾਰੀਆ ਵੱਲੋਂ ਸੈਕਟਰ 26 ਦੀ ਮੰਡੀ ਦਾ ਅਚਾਨਕ ਦੌਰਾ

ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ 26 ਮੰਡੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਪ੍ਰਸ਼ਾਸਕ ਨੇ ਮੰਡੀ ਵਿੱਚ ਸੜਕਾਂ, ਸੀਵਰੇਜ ਅਤੇ ਸਾਫ਼-ਸਫ਼ਾਈ ਦੀ ਖਰਾਬ ਸਥਿਤੀ ’ਤੇ ਸਖ਼ਤ ਨਾਰਾਜ਼ਗੀ ਜਤਾਈ। ਇਸ ਦੇ ਨਾ ਹੀ ਮੰਡੀ ਵਿੱਚ ਬੁਨਿਆਦੀ ਸੁਵਿਧਾਵਾਂ ਅਤੇ ਸਵੱਛਤਾ ਦੀ ਸਥਿਤੀ ਸੁਧਾਰਨ ਲਈ ਤੁਰੰਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਸ੍ਰੀ ਕਟਾਰੀਆ ਨੇ ਮੰਡੀ ਦੇ ਜਨਤਕ ਪਖਾਨਿਆਂ ਦੀ ਖਰਾਬ ਸਥਿਤੀ ਅਤੇ ਨਗਰ ਨਿਗਮ ਨੂੰ ਉਨ੍ਹਾਂ ਦੇ ਉਚਿਤ ਰੱਖ-ਰਖਾਅ ਅਤੇ ਸਾਫ਼- ਸਫ਼ਾਈ ਸੁਨਿਸ਼ਚਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਪ੍ਰਸ਼ਾਸਕ ਨੇ ਮਾਰਕਿਟ ਕਮੇਟੀ ਦੇ ਦਫ਼ਤਰ ਦਾ ਵੀ ਦੌਰਾ ਕੀਤਾ, ਜੋ ਇਸ ਸਮੇਂ ਇੱਕ ਪ੍ਰਾਈਵੇਟ ਭਵਨ ਵਿੱਚ ਸੰਚਾਲਿਤ ਹੈ। ਉਨ੍ਹਾਂ ਨੇ ਮੰਡੀ ਵਿੱਚ ਤੈਨਾਤ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕੀਤੀ ਅਤੇ ਦੇਰੀ ਨਾਲ ਆਉਣ ਵਾਲੇ ਜਾਂ ਬਿਨਾ ਇਜਾਜ਼ਤ ਗ਼ੈਰ-ਹਾਜ਼ਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਸ੍ਰੀ ਕਟਾਰੀਆ ਨੇ ਆਪਣੀਆਂ ਡਿਊਟੀਆਂ ਤਸੱਲੀਬਖਸ਼ ਢੰਗ ਨਾਲ ਨਾ ਨਿਭਾਉਣ ਵਾਲੇ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਅਤੇ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਆਊਟਸੋਰਸਡ ਕਰਮਚਾਰੀਆਂ ਨੂੰ ਬਦਲਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਸੜਕਾਂ ਦੀ ਰੀਕਾਰਪੇਟਿੰਗ ਅਤੇ ਸੀਵਰੇਜ ਸਬੰਧੀ ਕਾਰਜ ਨਿਰਧਾਰਿਤ ਸਮਾਂ-ਸੀਮਾ ਵਿੱਚ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਯੂ.ਟੀ. ਚੰਡੀਗੜ੍ਹ ਦੇ ਮੁੱਖ ਇੰਜਨੀਅਰ ਸੀ ਬੀ ਓਝਾ ਨੂੰ ਮੰਡੀ ਵਿੱਚ ਵਿਕਾਸ ਕਾਰਜਾਂ ਲਈ ਇੰਜਨੀਅਰਿੰਗ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦਾ ਵੇਰਵਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਯੂਟੀ ਪ੍ਰਸ਼ਾਸਨ ਨੇ ਮੰਡੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਆਦੇਸ਼ ਦਿੱਤੇ।

Advertisement
×