ਪੱਤਰ ਪ੍ਰੇਰਕ
ਚੰਡੀਗੜ੍ਹ, 16 ਸਤੰਬਰ
ਪੀ.ਜੀ.ਆਈ. ਚੰਡੀਗੜ੍ਹ ਦੇ ਰੋਟੋ ਵਿੰਗ ਵੱਲੋਂ ਹਰਿਆਣਾ ਦੇ ਵਿਦਿਆਰਥੀਆਂ ਨੂੰ ‘ਦਸਤਕ’ ਪ੍ਰਾਜੈਕਟ ਤਹਿਤ ਅੰਗਦਾਨ ਲਈ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਹੈ।
ਪੀਜੀਆਈ ਵੱਲੋਂ ਸੈਕਟਰ 5 ਪੰਚਕੂਲਾ ਸਥਿਤ ਸਿੱਖਿਆ ਸਦਨ ਵਿੱਚ ਅੰਗਦਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਵਿੱਚ ਪੀ.ਜੀ.ਆਈ. ਦੇ ਡੀਨ ਰਿਸਰਚ-ਕਮ-ਮੈਡੀਕਲ ਸੁਪਰਡੈਂਟ ਪ੍ਰੋ. ਅਨਿਲ ਕੁਮਾਰ ਗੁਪਤਾ ਨੇ ਕਿਹਾ ਕਿ (ਅੰਗ) ਟਰਾਂਸਪਲਾਂਟ ਦੀ ਉਡੀਕ ਕਾਰਨ ਮੌਤ ਦਾ ਸ਼ਿਕਾਰ ਹੋ ਰਹੇ ਮਰੀਜ਼ਾਂ ਨੂੰ ਬਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਅੰਗਦਾਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਦੀ ਸ਼ਲਾਘਾਯੋਗ ਪਹਿਲ ‘ਦਸਤਕ’ ਤਹਿਤ ਵਿਦਿਆਰਥੀਆਂ ਨੂੰ ਪ੍ਰੇਰਨ ’ਚ ਸਹਾਇਕ ਹੋਵੇਗੀ। ਵਿਭਾਗ ਦੀ ਡਾਇਰੈਕਟਰ ਅੰਮ੍ਰਿਤਾ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਕਾਰਜ ਲਈ ਵਿਦਿਆਰਥੀਆਂ ਨੂੰ (18 ਸਾਲ ਦੀ ਉਮਰ ਪੂਰੀ ਹੋਣ ’ਤੇ) ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐਡੀਸ਼ਨਲ ਮੈਡੀਕਲ ਸੁਪਰਡੈਟ-ਕਮ-ਨੋਡਲ ਅਫ਼ਸਰ ਰੋਟੋ ਵਿੰਗ ਪ੍ਰੋ. ਵਿਪਿਨ ਕੌਸ਼ਲ, ਹਰਿਆਣਾ ਸਿੱਖਿਆ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਮੈਡਮ ਅੰਮ੍ਰਿਤਾ ਸਿੰਘ, ਜੁਆਇੰਟ ਡਾਇਰੈਕਟਰ ਵਿਜੇ ਯਾਦਵ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੀ ਹਾਜ਼ਰ ਹੋਏ।