ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ
ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ 100 ਤੋਂ ਵੱਧ ਨਵੇਂ ਦਾਖ਼ਲ ਹੋਏ ਪੀਐੱਚਡੀ ਵਿਦਵਾਨਾਂ ਦਾ ਸਵਾਗਤ ਕੀਤਾ ਗਿਆ। ਇਹ ਪ੍ਰੋਗਰਾਮ ਖੋਜ ਡਾਇਰੈਕਟੋਰੇਟ ਦੁਆਰਾ ਕਰਵਾਇਆ ਗਿਆ ਜਿਸ ਵਿੱਚ ਵਿਦਵਾਨਾਂ ਨੂੰ ਯੂਨੀਵਰਸਿਟੀ ਦੇ ਖੋਜ ਵਾਤਾਵਰਨ ਨਾਲ ਜੋੜਨ ਲਈ ਤਿਆਰ ਕੀਤਾ ਗਿਆ...
Advertisement
ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ 100 ਤੋਂ ਵੱਧ ਨਵੇਂ ਦਾਖ਼ਲ ਹੋਏ ਪੀਐੱਚਡੀ ਵਿਦਵਾਨਾਂ ਦਾ ਸਵਾਗਤ ਕੀਤਾ ਗਿਆ। ਇਹ ਪ੍ਰੋਗਰਾਮ ਖੋਜ ਡਾਇਰੈਕਟੋਰੇਟ ਦੁਆਰਾ ਕਰਵਾਇਆ ਗਿਆ ਜਿਸ ਵਿੱਚ ਵਿਦਵਾਨਾਂ ਨੂੰ ਯੂਨੀਵਰਸਿਟੀ ਦੇ ਖੋਜ ਵਾਤਾਵਰਨ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਸੀ। ਵਾਈਸ-ਚਾਂਸਲਰ ਡਾ ਹਰਸ਼ ਸਦਾਵਰਤੀ ਨੇ ਸਵਾਗਤੀ ਭਾਸ਼ਣ ਦੌਰਾਨ ਵਿਸ਼ਵ ਪੱਧਰੀ ਖੋਜ ਵਾਤਾਵਰਨ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਚਾਂਸਲਰ ਡਾ. ਜ਼ੋਰਾ ਸਿੰਘ ਵਿਦਵਾਨਾਂ ਦਾ ਸਵਾਗਤ ਕੀਤਾ। ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਨੇ ਯੂਨੀਵਰਸਿਟੀ ਦੇ ਅਕਾਦਮਿਕ ਉੱਤਮਤਾ ਅਤੇ ਵਿਦਵਤਾਪੂਰਨ ਕੰਮਾਂ ਪ੍ਰਤੀ ਸਮਰਪਣ ਨੂੰ ਦੁਹਰਾਇਆ। ਪ੍ਰੋ ਵਾਈਸ-ਚਾਂਸਲਰ ਪ੍ਰੋ. ਅਮਰਜੀਤ ਸਿੰਘ ਨੇ ਯੂਨੀਵਰਸਿਟੀ ਦੇ ਖੋਜ ਅਕਾਦਮਿਕ ਖੇਤਰ ਦੀਆਂ ਪੇਚੀਦਗੀਆਂ ਬਾਰੇ ਗੱਲ ਕਰਦਿਆਂ ਵਿਦਵਾਨਾਂ ਲਈ ਉਪਲਬਧ ਮਜ਼ਬੂਤ ਢਾਂਚੇ ਅਤੇ ਮੌਕਿਆਂ ਦੀ ਰੂਪ-ਰੇਖਾ ਦਿੱਤੀ।
Advertisement
Advertisement
×