ਚੌਕੀ ਇੰਚਾਰਜ ਨੇ ਚਲਾਈ ਗੋਲੀ; ਇਕ ਜ਼ਖ਼ਮੀ

ਤਲਾਸ਼ੀ ਲੈਣ ਤੋਂ ਭੜਕੇ ਨੌਜਵਾਨ ਪੁਲੀਸ ਨਾਲ ਖਹਿਬੜੇ

ਚੌਕੀ ਇੰਚਾਰਜ ਨੇ ਚਲਾਈ ਗੋਲੀ; ਇਕ ਜ਼ਖ਼ਮੀ

ਸਿਵਲ ਹਸਪਤਾਲ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਹਿਤੇਸ਼ ਅਤੇ ਹਸਪਤਾਲ ਵਿੱਚ ਜ਼ਖ਼ਮੀ ਪੁਲੀਸ ਮੁਲਾਜ਼ਮ।- ਫੋਟੋ: ਰੂਬਲ

ਹਰਜੀਤ ਸਿੰਘ

ਡੇਰਾਬੱਸੀ, 26 ਜੂਨ

ਇਥੋਂ ਦੀ ਹੈਬਤਪੁਰ ਰੋਡ ਤੇ ਅੱਜ ਦੇਰ ਸ਼ਾਮ ਇਕ ਨੌਜਵਾਨ ਦੀ ਤਲਾਸ਼ੀ ਲੈਣ ਨੂੰ ਲੈ ਕੇ ਪੁਲੀਸ ਅਤੇ ਕੁਝ ਨੌਜਵਾਨਾਂ ਦੀ ਤਕਰਾਰ ਹੋ ਗਈ। ਤਕਰਾਰ ਇੰਨੀ ਵਧ ਗਈ ਕਿ ਪੁਲੀਸ ਨੂੰ ਗੋਲੀ ਚਲਾਉਣੀ ਪੈ ਗਈ। ਪੁਲੀਸ ਵੱਲੋਂ ਚਲਾਈ ਗੋਲੀ ਵਿੱਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਲੈ ਜਾਇਆ ਗਿਆ, ਜਿਥੋਂ ਉਸ ਨੂੰ ਚੰਡੀਗੜ੍ਹ ਸੈਕਟਰ- 32 ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁਬਾਰਿਕਪੁਰ ਚੌਕੀ ਇੰਚਾਰਜ ਸਹਾਇਕ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਵੇਲੇ ਉਹ ਪੁਲੀਸ ਪਾਰਟੀ ਨਾਲ ਹੈਬਤਪੁਰ ਰੋਡ ’ਤੇ ਗਸ਼ਤ ਕਰ ਰਹੇ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਪਿੱਠੂ ਬੈਗ ਟੰਗੇ ਇਕ ਨੌਜਵਾਨ ਅਤੇ ਕੁੜੀ ਨੂੰ ਰੋਕ ਕੇ ਉਨ੍ਹਾਂ ਦੀ ਪੁੱਛਗਿਛ ਕੀਤੀ ਗਈ। ਜਦੋਂ ਨੌਜਵਾਨ ਦੇ ਬੈਗ ਦੀ ਤਲਾਸ਼ੀ ਲੈਣ ਦੀ ਗੱਲ ਆਖੀ ਤਾਂ ਉਸਦੇ ਨਾਲ ਖੜ੍ਹੀ ਕੁੜੀ ਪੁਲੀਸ ਨਾਲ ਖਹਿਬੜ ਪਈ। ਇਸ ਦੌਰਾਨ ਗਰਮਾ ਗਰਮੀ ਹੋ ਗਈ ਅਤੇ ਨੌਜਵਾਨ ਨੇ ਉਥੇ ਆਪਣੇ ਸਾਥੀ ਸੱਦ ਲਏ ਜਿਨ੍ਹਾਂ ਨੇ ਆਉਂਦੇ ਹੀ ਪੁਲੀਸ ਪਾਰਟੀ ’ਤੇ ਹਮਲਾ ਕਰ ਦਿੱਤਾ ਅਤੇ ਪੁਲੀਸ ਦੀ ਗੱਡੀ ਭੰਨ ਦਿੱਤੀ। ਪੁਲੀਸ ਪਾਰਟੀ ਮੌਕੇ ਤੋਂ ਆਪਣੀ ਜਾਨ ਬਚਾ ਕੇ ਭੱਜਣ ਲੱਗੀ ਤਾਂ ਉਨ੍ਹਾਂ ਨੇ ਪਿੱਛੇ ਭੱਜ ਕੇ ਪੁਲੀਸ ਪਾਰਟੀ ਨੂੰ ਘੇਰ ਲਿਆ। ਆਪਣੀ ਅਤੇ ਪੁਲੀਸ ਪਾਰਟੀ ਦੀ ਜਾਨ ਬਚਾਉਣ ਲਈ ਇਕ ਵਿਅਕਤੀ ਦੇ ਪੈਰ ਵਿੱਚ ਗੋਲੀ ਚਲਾਉਣੀ ਪਈ ਜਿਸ ਨਾਲ ਇਹ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਦੌਰਾਨ ਇਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

ਦੂਜੇ ਪਾਸੇ ਹਸਪਤਾਲ ਵਿੱਚ ਜ਼ਖ਼ਮੀ ਹਿਤੇਸ਼ ਨੇ ਦੱਸਿਆ ਕਿ ਉਸਦਾ ਜੀਜਾ ਅਤੇ ਭੈਣ ਹੈਬਤਪੁਰ ਰੋਡ ’ਤੇ ਖੜ੍ਹੇ ਸੀ ਜਿਸ ਦੌਰਾਨ ਪੁਲੀਸ ਪਾਰਟੀ ਆਈ ਜਿਨ੍ਹਾਂ ਨੇ ਬੈਗ ਦੀ ਤਲਾਸ਼ੀ ਲੈਣ ਨੂੰ ਲੈ ਕੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਉਸਦੀ ਭੈਣ ਨੇ ਉਸ ਨੂੰ ਮੌਕੇ ’ਤੇ ਸੱਦ ਲਿਆ ਜਿਥੇ ਪੁਲੀਸ ਨੇ ਉਸ ’ਤੇ ਗੋਲੀ ਚਲਾ ਦਿੱਤੀ ਜਿਸ ਕਾਰਨ ਉਹ ਅਤੇ ਉਸਦੀਆਂ ਦੋ ਭੈਣਾਂ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੇ ਦੋਸ਼ ਲਾਇਆ ਕਿ ਗੋਲੀ ਚਲਾਉਣ ਵਾਲਾ ਪੁਲੀਸ ਮੁਲਾਜ਼ਮ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਉਹ ਕੋਈ ਗੱਲ ਨਹੀਂ ਸੀ ਸੁਣ ਰਿਹਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਸ਼ਿਵ ਮੰਦਰ ’ਚ ਹੋਏ ਨਤਮਸਤਕ; ਨੇਤਾਜੀ ਸੁਭਾਸ਼ ਚੰਦਰ...

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਸ਼ਹਿਰ

View All