ਰਾਜਾ ਵੜਿੰਗ ਦੀ ਟਿੱਪਣੀ ਖ਼ਿਲਾਫ਼ ਨਾਰਾਜ਼ਗੀ
ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਸੁਰਜੀਤ ਸਿੰਘ ਰਾਜਾ ਨੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ’ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵੱਲੋਂ ਅਜਿਹੀ...
Advertisement
ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਸੁਰਜੀਤ ਸਿੰਘ ਰਾਜਾ ਨੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ’ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵੱਲੋਂ ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰਕੇ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਰਾਜਾ ਵੜਿੰਗ ਵੱਲੋਂ ਅੱਜ ਦੇ ਸਮੇਂ ਵਿੱਚ ਵੀ ਦਲਿਤਾਂ ਨਾਲ ਭੇਦ-ਭਾਵ ਕੀਤਾ ਜਾਂਦਾ ਹੈ। ਇਸੇ ਕਰਕੇ ਦੇਸ਼ ਦੇ ਸਾਬਕਾ ਕੇਂਦਰੀ ਮੰਤਰੀ ਦੇ ਅਹੁਦੇ ’ਤੇ ਸੇਵਾ ਕਰ ਚੁੱਕੇ ਮਰਹੂਮ ਬੂਟਾ ਸਿੰਘ ਬਾਰੇ ਅਜਿਹੀ ਸ਼ਬਦਾਵਲੀ ਵਰਤੀ ਗਈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਅਜਿਹੀ ਸ਼ਬਦਾਵਲੀ ਲਈ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ।
Advertisement
Advertisement
