DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਓਵਰਫਲੋਅ ਸੀਵਰੇਜ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ

ਦੂਸ਼ਿਤ ਪਾਣੀ ’ਤੇ ਮੱਛਰਾਂ ਦੀ ਭਰਮਾਰ

  • fb
  • twitter
  • whatsapp
  • whatsapp
featured-img featured-img
ਜ਼ੀਰਕਪੁਰ ਦੇ ਗੁਦਾਮ ਖੇਤਰ ਦੀ ਗਲੀ ਵਿੱਚ ਖੜ੍ਹਾ ਪਾਣੀ। -ਫੋਟੋ: ਰੂਬਲ
Advertisement

ਇੱਥੋਂ ਦੇ ਵਾਰਡ ਨੰਬਰ 30 ਗੁਦਾਮ ਖੇਤਰ ਦੀ ਰਿਹਾਇਸ਼ੀ ਗਲੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕਾਂ ’ਤੇ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਅਤੇ ਸਬੰਧਿਤ ਵਿਭਾਗ ਨੂੰ ਕਈ ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ।

ਸਥਾਨਕ ਵਸਨੀਕ ਰਣਬੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿੱਚ ਇਕੱਠਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ। ਇਲਾਕਾ ਵਾਸੀਆਂ ਮੁਤਾਬਕ ਖੜ੍ਹੇ ਪਾਣੀ ਕਾਰਨ ਮੱਛਰਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਸੰਕਰਾਮਕ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਸੀਵਰੇਜ ਪ੍ਰਣਾਲੀ ਦੀ ਤੁਰੰਤ ਸਫਾਈ ਕਰਵਾ ਕੇ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

Advertisement

ਕਾਰਜ ਸਾਧਕ ਅਫਸਰ ਪਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਹੁਣ ਇਸ ਦਾ ਹੱਲ ਕੱਢਿਆ ਜਾਵੇਗਾ।

Advertisement

Advertisement
×