DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਕਸੀਜਨ ਦੀ ਸਪਲਾਈ ਰੁਕਾਵਟ ਮਾਮਲਾ: ਬਾਜਵਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ

ਡਾਕਟਰਾਂ ਦੀ ਮੁਅੱਤਲੀ ਅਤੇ ਬਰਖ਼ਾਸਤਗੀ ਨਾਕਾਫ਼ੀ: ਪ੍ਰਤਾਪ ਸਿੰਘ
  • fb
  • twitter
  • whatsapp
  • whatsapp
Advertisement

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਸਿਵਲ ਹਸਪਤਾਲ ’ਚ ਆਕਸੀਜਨ ਦੀ ਸਪਲਾਈ ਵਿੱਚ ਰੁਕਾਵਟ ਕਾਰਨ ਤਿੰਨ ਮਰੀਜ਼ਾਂ ਦੀ ਦੁਖਦਾਈ ਮੌਤ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਪਸ਼ਟ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਬਾਜਵਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰਾਲੇ ਵੱਲੋਂ ਤਿੰਨ ਡਾਕਟਰਾਂ ਨੂੰ ਮੁਅੱਤਲ ਅਤੇ ਇਕ ਹਾਊਸ ਸਰਜਨ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਇਸ ਘਟਨਾ ਵਿੱਚ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਮੁਅੱਤਲੀ ਅਤੇ ਬਰਖ਼ਾਸਤਗੀ ਨਾਕਾਫ਼ੀ ਹੈ। ਇਸ ਘਟਨਾ ਦੀ ਸਿਹਤ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਬਿਨਾਂ ਦੇਰੀ ਕੀਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਪੰਜਾਬ ਦੀ ਜਨਤਕ ਸਿਹਤ ਪ੍ਰਣਾਲੀ ਨਾਲ ਵਿਨਾਸ਼ਕਾਰੀ ਢੰਗ ਨਾਲ ਨਜਿੱਠਣ ਲਈ ‘ਆਪ’ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਦਿੱਲੀ ਤੋਂ ਰੱਦ ਕੀਤੇ ਗਏ ਸਿਹਤ ਮਾਡਲ ਨੂੰ ਪੰਜਾਬ ’ਤੇ ਥੋਪ ਕੇ ਸੂਬੇ ਦੀ ਚੰਗੀ ਤਰ੍ਹਾਂ ਕੰਮ ਕਰ ਰਹੀ ਸਿਹਤ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਮੈਡੀਕਲ ਮਾਹਿਰਾਂ ਦੀ ਭਾਰੀ ਕਮੀ ਹੈ। ਇਸ ਸਮੇਂ ਪੰਜਾਬ ਵਿੱਚ 2098 ਮਨਜ਼ੂਰਸ਼ੁਦਾ ਸਪੈਸ਼ਲਿਸਟ ਅਸਾਮੀਆਂ ਵਿੱਚੋਂ 990 ਖ਼ਾਲੀ ਹਨ। ਇਸ ਤੋਂ ਇਲਾਵਾ ਜਨਰਲ ਮੈਡੀਕਲ ਅਫ਼ਸਰ ਦੀਆਂ 3,847 ਅਸਾਮੀਆਂ ਵਿੱਚੋਂ 1,962 ਅਸਾਮੀਆਂ ਖ਼ਾਲੀ ਪਈਆਂ ਹਨ।

Advertisement

Advertisement
×