ਪੱਤਰ ਪ੍ਰੇਰਕ
ਚੰਡੀਗੜ੍ਹ, 25 ਸਤੰਬਰ
ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਰਜਿਸਟਰਡ ਗ੍ਰੈਜੂਏਟ ਕੰਸਟੀਚੁਐਂਸੀ ਦੀ ਚੋਣ ਲਈ ਵੋਟਿੰਗ ਭਲਕੇ 26 ਸਤੰਬਰ ਨੂੰ ਹੋਣ ਜਾ ਰਹੀ ਹੈ ਜਿਸ ਲਈ ਕੁੱਲ 211 ਬੂਥਾਂ ਉਤੇ ਵੋਟਾਂ ਪੈਣਗੀਆਂ। ਅੱਜ ਪੋਲਿੰਗ ਪਾਰਟੀਆਂ ਬੂਥਾਂ ’ਤੇ ਪਹੁੰਚ ਗਈਆਂ ਹਨ ਅਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਦੱਸਣਯੋਗ ਹੈ ਕਿ ਉਕਤ ਕੰਸਟੀਚੁਐਂਸੀ ਲਈ ਕੁੱਲ 43 ਉਮੀਦਵਾਰ ਚੋਣ ਮੈਦਾਨ ਵਿੱਚ ਸਨ ਜਿਨ੍ਹਾਂ ਵਿੱਚੋਂ ਇੱਕ ਉਮੀਦਵਾਰ ਅਵਤਾਰ ਸਿੰਘ ਬੇਦੀ ਸੇਵਾਮੁਕਤ ਪ੍ਰਿੰਸੀਪਲ ਦੀ ਮੌਤ ਹੋ ਚੁੱਕੀ ਹੈ ਜਦਕਿ ਇੱਕ ਉਮੀਦਵਾਰ ਸੰਜੀਵ ਕੁਮਾਰ ਵਾਸੀ ਜਲੰਧਰ ਨੇ ਚੋਣ ਨਾ ਲੜਨ ਦਾ ਫ਼ੈਸਲਾ ਲਿਆ ਹੈ।