ਚਮਕੌਰ ਸਾਹਿਬ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ
ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਇੱਥੋਂ ਦੀ ਅਨਾਜ ਮੰਡੀ ਵਿੱਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਮਾਰਕੀਟ ਕਮੇਟੀ ਦੇ ਚੇਅਰਮੈਨ ਸਕਿੰਦਰ ਸਿੰਘ ਸਹੇੜੀ ਨੇ ਦੱਸਿਆ ਕਿ ਆੜ੍ਹਤੀ ਜਸਵੀਰ ਸਿੰਘ ਦੀ ਦੁਕਾਨ ’ਤੇ ਕਿਸਾਨ ਗੁਰਸੇਵਕ ਸਿੰਘ ਦਾ ਝੋਨਾ ਵਿਕਣ ਲਈ ਆਇਆ ਸੀ , ਜਿਸ ਦੀ ਸਰਕਾਰੀ ਖਰੀਦ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਕਰਵਾਈ ਗਈ। ਵਿਧਾਇਕ ਨੇ ਆੜ੍ਹਤੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕਿਸਾਨਾਂ ਨੂੰ ਝੋਨਾ ਸੁਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਵੱਧ ਹੈ। ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਐਨਪੀ ਰਾਣਾ, ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆਂ,ਆੜ੍ਹਤੀ ਉੱਜਲ ਸਿੰਘ, ਮਨਜੀਤ ਸਿੰਘ ਕੰਗ, ਨਾਇਬ ਸਿੰਘ, ਤਰਲੋਚਨ ਸਿੰਘ ਭੰਗੂ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ ਅਤੇ ਸ਼ਮਸ਼ੇਰ ਸਿੰਘ ਮੰਗੀ ਹਾਜ਼ਰ ਸਨ।