ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਨੇ ਰਫਤਾਰ ਫੜ ਲਈ ਹੈ। ਖਰੀਦ ਏਜੰਸੀਆਂ ਵੱਲੋਂ ਵੀ ਬਿਨਾਂ ਰੁਕਾਵਟ ਖਰੀਦ ਕੀਤੀ ਜਾ...
Advertisement
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।
ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਨੇ ਰਫਤਾਰ ਫੜ ਲਈ ਹੈ। ਖਰੀਦ ਏਜੰਸੀਆਂ ਵੱਲੋਂ ਵੀ ਬਿਨਾਂ ਰੁਕਾਵਟ ਖਰੀਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਨੰਗਲ ਸਚਿਨ ਪਾਠਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਡੀ ਸੀ ਵਰਜੀਤ ਵਾਲੀਆਂ ਵਲੋਂ ਵੀ ਮੰਡੀਆ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਆਨੰਦਪੁਰ ਸਾਹਿਬ ਅਧੀਨ ਕੁੱਲ 12 ਅਨਾਜ ਮੰਡੀਆਂ ਅਗੰਮਪੁਰ, ਕੀਰਤਪੁਰ ਸਾਹਿਬ, ਤਖਤਗੜ੍ਹ, ਨੂਰਪੁਰ ਬੇਦੀ, ਨੰਗਲ, ਸੂਰੇਵਾਲ, ਅਬਿਆਣਾ, ਸੁਖੇਮਾਜਰਾ, ਡੂਮੇਵਾਲ, ਅਜੋਲੀ, ਕਲਵਾ, ਮਹੈਣ ਵਿੱਚ ਪੀਣ ਵਾਲੇ ਪਾਣੀ, ਸਫਾਈ , ਰੋਸ਼ਨੀ ਆਦਿ ਦੀ ਵਿਵਸਥਾ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਹੂਲਤਾਂ ਦੀ ਕੋਈ ਘਾਟ ਨਹੀਂ ਹੈ। ਐੱਸ.ਡੀ.ਐੱਮ ਪਾਠਕ ਨੇ ਦੱਸਿਆ ਕਿ ਹੁਣ ਤੱਕ 12 ਅਨਾਜ ਮੰਡੀਆਂ ਵਿੱਚ ਕੁੱਲ 16850 ਟਨ ਝੋਨੇ ਦੀ ਆਮਦ ਹੋਈ ਹੈ।
Advertisement
Advertisement
