ਝੋਨੇ ਦੀ ਖ਼ਰੀਦ: ਕਿਸਾਨ ਯੂਨੀਅਨ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸੂਬਾਈ ਮੀਤ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਦੀ ਅਗਵਾਈ ਹੇਠ ਐੱਸ ਡੀ ਐੱਮ ਖਮਾਣੋਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਮੰਗ ਪੱਤਰ ਨਾਇਬ ਤਹਿਸੀਲਦਾਰ ਰਾਹੀਂ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ...
Advertisement
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸੂਬਾਈ ਮੀਤ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਦੀ ਅਗਵਾਈ ਹੇਠ ਐੱਸ ਡੀ ਐੱਮ ਖਮਾਣੋਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਮੰਗ ਪੱਤਰ ਨਾਇਬ ਤਹਿਸੀਲਦਾਰ ਰਾਹੀਂ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਹੀ ਢੰਗ ਨਾਲ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਚੱਲ ਰਹੀ ਹੈ ਅਤੇ ਇੰਸਪੈਕਟਰ ਨਮੀ ਮੀਟਰ ਨਾਲ 17 ਫ਼ੀਸਦੀ ਨਮੀ ਨਾਲ ਰੇਟ ਲਗਾ ਦਿੰਦੇ ਹਨ ਜਿਸ ਤੋਂ ਬਾਅਦ ਜ਼ੀਰੀ ਦੀ ਤੁਲਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰੰਤ ਸ਼ੈਲਰਾਂ ਵਾਲੇ 17 ਫ਼ੀਸਦੀ ਨਮੀ ਨੂੰ ਆਪਣੇ ਨਾਲ ਲਿਆਉਂਦੇ ਮੀਟਰਾਂ ਨਾਲ 20 ਫ਼ੀਸਦੀ ਦੱਸਦੇ ਹਨ ਅਤੇ ਮਾਰਕੀਟ ਕਮੇਟੀ ਦੇ ਮੀਟਰ ਨੂੰ ਗ਼ਲਤ ਦੱਸਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਮੇਟੀ ਦੇ ਮੀਟਰ ਨੂੰ ਪ੍ਰਮਾਣਿਤ ਦੱਸਿਆ ਗਿਆ ਹੈ ਜੋ ਉਨ੍ਹਾਂ ਵੱਲੋਂ ਮੰਗ ਪੱਤਰ ਨਾਲ ਨੱਥੀ ਵੀ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਇਸ ਮੌਕੇ ਮੇਜਰ ਸਿੰਘ ਬਲਾਕ ਪ੍ਰਧਾਨ ਭੜੀ, ਕਸ਼ਮੀਰਾ ਸਿੰਘ ਸੂਬਾ ਮੀਤ ਪ੍ਰਧਾਨ, ਜਸਬੀਰ ਸਿੰਘ ਜਟਾਣਾ, ਮੇਜਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਖਮਾਣੋਂ, ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਮਲਕੀਤ ਸਿੰਘ ਸੈਦਪੁਰਾ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।
Advertisement
Advertisement