DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

paddy season: ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਤੋਂ ਕਿਸਾਨ ਖ਼ਫ਼ਾ

ਝੋਨਾ 15 ਦਿਨ ਅਗੇਤਾ ਲਵਾਉਣ ਪਰ ਖ਼ਰੀਦ ਪਹਿਲਾਂ ਸ਼ੁਰੂ ਨਾ ਕਰਨ ’ਤੇ ਸਵਾਲ ਚੁੱਕੇ; w ਕਿਸਾਨ ਜਥੇਬੰਦੀਆਂ ਨੇ ਡੀ ਸੀ ਨੂੰ ਮੰਗ ਪੱਤਰ ਸੌਪੇ; ਖ਼ਰੀਦ ਤੁਰੰਤ ਸ਼ੁਰੂ ਕਰਾਉਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੇ ਆਗੂ।
Advertisement

ਮੁਹਾਲੀ ਜ਼ਿਲ੍ਹੇ ਦੀ ਬਨੂੜ ਅਤੇ ਹੋਰ ਕਈ ਮੰਡੀਆਂ ਵਿਚ ਪੀ ਆਰ 126 ਅਤੇ ਘੱਟ ਸਮੇਂ ਵਿਚ ਪੱਕਣ ਵਾਲੇ ਝੋਨੇ ਦੀਆਂ ਕਿਸਮਾਂ ਦੀ ਆਮਦ ਆਰੰਭ ਹੋ ਗਈ ਹੈ ਪਰ ਸਰਕਾਰ ਵੱਲੋਂ ਖ਼ਰੀਦ ਸਬੰਧੀ ਕੋਈ ਐਲਾਨ ਕੀਤੇ ਜਾਣ ਕਾਰਨ ਕਿਸਾਨਾਂ ’ਚ ਰੋਸ ਹੈ। ਜ਼ਿਲ੍ਹੇ ਦੀਆਂ ਬਹੁਤੀਆਂ ਮੰਡੀਆਂ ਵਿਚ ਹਾਲੇ ਤੱਕ ਮੰਡੀਆਂ ਅਤੇ ਖਰੀਦ ਕੇਂਦਰਾਂ ਵਿਚ ਸਫ਼ਾਈ ਅਤੇ ਹੋਰ ਪ੍ਰਬੰਧ ਵੀ ਸ਼ੁਰੂ ਨਹੀਂ ਹੋਏ। ਕਿਸਾਨ ਜਥੇਬੰਦੀਆਂ ਤਰਕ ਦੇ ਰਹੀਆਂ ਹਨ ਕਿ ਜਦੋਂ ਸਰਕਾਰ ਨੇ ਝੋਨਾ 15 ਦਿਨ ਪਹਿਲਾਂ ਲਵਾਇਆ ਸੀ ਤਾਂ ਫਿਰ ਹੁਣ ਉਸ ਦੀ ਖ਼ਰੀਦ ਵੀ ਪੰਦਰਾਂ ਦਿਨ ਪਹਿਲਾਂ ਆਰੰਭ ਹੋਣੀ ਚਾਹੀਦੀ ਹੈ।

ਅੱਜ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂਂ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਵਫ਼ਦ ਨੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮਿਲ ਕੇ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਵਾਈ ਸੀ। ਕਿਸਾਨਾਂ ਦੀ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦਾ ਅਗੇਤੀ ਕਿਸਮ ਦਾ ਝੋਨਾ ਪੱਕ ਕੇ ਤਿਆਰ ਹੈ ਪਰ ਪੰਜਾਬ ਸਰਕਾਰ ਦਾ ਝੋਨੇ ਦੀ ਸਰਕਾਰੀ ਖ਼ਰੀਦ ਬਾਰੇ ਚੁੱਪ ਹੈ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ 18 ਸਤੰਬਰ ਤੋਂ ਸ਼ੁਰੂ ਕਰਵਾਈ ਜਾਵੇ ਕਿਉਂਕਿ ਕਿਸਾਨਾਂ ਨੂੰ ਅਗੇਤੀ ਕਿਸਮ ਦਾ ਝੋਨਾ ਵੱਢ ਕੇ ਆਲੂਆਂ ਦੀ ਬਿਜਾਈ ਕਰਨੀ ਹੈ। ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਕੀਤੀ ਤਾਂ ਕਿਸਾਨਾਂ ਦੀ ਆਲੂਆਂ ਦੀ ਬਿਜਾਈ ਵੀ ਲੇਟ ਹੋਵੇਗੀ। ਵਫ਼ਦ ਨੇ ਮੰਡੀਆਂ ਦੇ ਸੈੱਡਾਂ ਥੱਲੇ ਪਈਆਂ ਕਣਕ ਦੀਆਂ ਬੋਰੀਆਂ ਚੁਕਾਏ ਜਾਣ ਦੀ ਵੀ ਮੰਗ ਕੀਤੀ। ਵਫ਼ਦ ਵਿਚ ਕਰਨੈਲ ਸਿੰਘ, ਸੀਸ ਰਾਮ ਨੰਬਰਦਾਰ, ਗੁਰਸੇਵਕ ਸਿੰਘ, ਜਵਾਲਾ ਸਿੰਘ ਖੇੜੀ ਜੱਟਾਂ, ਭੁਪਿੰਦਰ ਸਿੰਘ, ਹਰਚੰਦ ਸਿੰਘ, ਹਰਜੀਤ ਸਿੰਘ ਬੜਾਣਾ, ਦੇਵ ਸਿੰਘ ਮਲਕਪੁਰ, ਕੁਲਵੰਤ ਸਿੰਘ, ਧਰਵਿੰਦਰ ਸਿੰਘ ਜੌਲਾ ਆਦਿ ਵੀ ਹਾਜ਼ਰ ਸਨ। ਇਸੇ ਤਰ੍ਹਾਂ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਸਕੱਤਰ ਮੇਹਰ ਸਿੰਘ ਥੇੜੀ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ, ਹਕੀਕਤ ਸਿੰਘ ਘੜੂੰਆਂ ਆਦਿ ਨੇ ਵੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸ਼ੁਰੂ ਕਰਵਾਏ ਜਾਣ ਤੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ।

Advertisement

Advertisement
Advertisement
×