ਨਵਾਂ ਗਾਉਂ ਵਿੱਚ ਪੇਂਟਰ ਤੇ ਦੋ ਔਰਤਾਂ ਵੱਲੋਂ ਖ਼ੁਦਕੁਸ਼ੀ

ਨਵਾਂ ਗਾਉਂ ਵਿੱਚ ਪੇਂਟਰ ਤੇ ਦੋ ਔਰਤਾਂ ਵੱਲੋਂ ਖ਼ੁਦਕੁਸ਼ੀ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਜੁਲਾਈ

ਇੱਥੋਂ ਦੇ ਨੇੜਲੇ ਕਸਬਾ ਨਵਾਂ ਗਾਉਂ ਵਿੱਚ ਇਕ ਪੇਂਟਰ ਅਤੇ ਦੋ ਔਰਤਾਂ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਵਾਂ ਗਾਉਂ ਪੁਲੀਸ ਨੇ ਦੋਵੇਂ ਔਰਤਾਂ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ ਜਦੋਂਕਿ ਪੇਂਟਰ ਖ਼ੁਦਕੁਸ਼ੀ ਮਾਮਲੇ ਵਿੱਚ ਉਸ ਦੇ ਸਾਥੀ ਪੇਂਟਰ ਅਜੈ ਕੁਮਾਰ ਅਤੇ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਮ੍ਰਿਤਕਾਂ ਦੀ ਪਛਾਣ ਪਾਰਵਤੀ (20), ਸੋਨੀਆ (29) ਵਾਸੀ ਸ਼ਿਵਾਲਿਕ ਵਿਹਾਰ ਅਤੇ ਮਹਿੰਦਰ ਸਿੰਘ (35) ਵਜੋਂ ਹੋਈ ਹੈ।

ਨਵਾਂ ਗਾਉਂ ਥਾਣੇ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਾਰਵਤੀ ਨੇ ਘਰੇਲੂ ਝਗੜੇ ਕਾਰਨ ਅੱਜ ਸਵੇਰੇ 11 ਵਜੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ। ਉਸ ਦੇ ਪਤੀ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ। ਜਦੋਂਕਿ ਸੋਨੀਆ ਨੇ ਆਪਣੇ ਪਤੀ ਸੁਨੀਲ ਕੁਮਾਰ ਨੂੰ ਕਾਰੋਬਾਰ ਵਿੱਚ ਘਾਟਾ ਪੈਣ ਕਾਰਨ ਇਹ ਕਦਮ ਚੁੱਕਿਆ ਹੈ। ਉਹ ਆਰਥਿਕ ਤੰਗੀ ਕਾਰਨ ਕਾਫੀ ਪ੍ਰੇਸ਼ਾਨ ਰਹਿੰਦੀ ਸੀ।

ਉਧਰ, ਪੇਂਟਰ ਮਹਿੰਦਰ ਸਿੰਘ ਨੇ ਉੱਚੀ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਮ੍ਰਿਤਕ ਦੀ ਪਤਨੀ ਸ੍ਰੀਮਤੀ ਰਣਜੀਤਾ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਤੀ ਨੇ ਅਜੈ ਕੁਮਾਰ ਪੇਂਟਰ ਤੋਂ ਦੋ ਲੱਖ ਰੁਪਏ ਲੈਣੇ ਸੀ ਪ੍ਰੰਤੂ ਉਹ ਦੋ ਸਾਲਾਂ ਤੋਂ ਝੂਠੇ ਲਾਰੇ ਲਾਉਂਦਾ ਆ ਰਿਹਾ ਸੀ ਜਿਸ ਤੋਂ ਦੁਖੀ ਹੋ ਕੇ ਊਸ ਨੇ ਜਗਦੰਬੇ ਕਰਿਆਨਾ ਸਟੋਰ ਦੀ ਛੱਤ ’ਤੇ ਚੜ੍ਹ ਕੇ ਛਾਲ ਮਾਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੀ ਵਿਧਵਾ ਦੀ ਸ਼ਿਕਾਇਤ ’ਤੇ ਪੇਂਟਰ ਅਜੈ ਕੁਮਾਰ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All