ਪੱਕਾ ਮੋਰਚਾ: ਚੜੂਨੀ ਤੇ ਡਕੌਂਦਾ ਗਰੁੱਪ ਦੇ ਕਿਸਾਨਾਂ ਵੱਲੋਂ ਸਮਰਥਨ : The Tribune India

ਪੱਕਾ ਮੋਰਚਾ: ਚੜੂਨੀ ਤੇ ਡਕੌਂਦਾ ਗਰੁੱਪ ਦੇ ਕਿਸਾਨਾਂ ਵੱਲੋਂ ਸਮਰਥਨ

ਪੱਕਾ ਮੋਰਚਾ: ਚੜੂਨੀ ਤੇ ਡਕੌਂਦਾ ਗਰੁੱਪ ਦੇ ਕਿਸਾਨਾਂ ਵੱਲੋਂ ਸਮਰਥਨ

ਪੱਕੇ ਮੋਰਚੇ ’ਤੇ ਡਟੇ ਹੋਏ ਸਿੱਖ ਆਗੂ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 31 ਜਨਵਰੀ

ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਆਗੂ ਗੁਰਦੀਪ ਸਿੰਘ, ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਅਮਨਦੀਪ ਸਿੰਘ, ਮਾਸਟਰ ਦਵਿੰਦਰ ਸਿੰਘ, ਕਿਸਾਨ ਜਥੇਬੰਦੀ ਉਗਰਾਹਾਂ ਛੱਡ ਕੇ ਆਏ ਜਸਵਿੰਦਰ ਸਿੰਘ ਲੌਂਗੋਵਾਲ ਨੇ ਆਪਣੇ ਸਮਰਥਕਾਂ ਨਾਲ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਸਮਰਥਨ ਦੇਣ ਦਾ ਐਲਾਨ ਕੀਤਾ। ਇੰਜ ਹੀ ਪੰਜਾਬੀ ਗਾਇਕ ਜੋਬਨ ਘੁੰਮਣ ਨੇ ਵੀ ਹਮਾਇਤ ਦੇਣ ਦੀ ਗੱਲ ਆਖੀ। ਜਦੋਂਕਿ ਕਿਸਾਨ ਯੂਨੀਅਨ ਲੱਖੋਵਾਲ, ਏਕਤਾ ਸਿੱਧੂਪੁਰ, ਕ੍ਰਾਂਤੀਕਾਰੀ ਅਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਕਿਸਾਨ ਪੱਕੇ ਟੈਂਟ ਲਗਾ ਕੇ ਬੈਠ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪੱਕਾ ਮੋਰਚਾ ਲਗਾ ਕੇ ਜਿਵੇਂ ਕਿਸਾਨਾਂ ਨੇ ਖੇਤੀ ਕਾਨੂੰਨ ਵਾਪਸ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕੀਤਾ ਸੀ, ਓਵੇਂ ਹੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਹੁਕਮਰਾਨਾਂ ’ਤੇ ਦਬਾਅ ਪਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All