ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਚਾਇਤਾਂ ਨੇ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ

ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਸ਼ਿਰਕਤ; ਪਿੰਡਾਂ ਦੇ ਯੋਜਨਾਬੱਧ ਵਿਕਾਸ ਬਾਰੇ ਚਰਚਾ
Advertisement

ਖੇਤਰੀ ਪ੍ਰਤੀਨਿਧ

ਐੱਸਏਐੱਸ ਨਗਰ (ਮੁਹਾਲੀ), 1 ਅਪਰੈਲ

Advertisement

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਤੇ ਡਾਇਰੈਕਟਰ ਉਮਾਸ਼ੰਕਰ ਗੁਪਤਾ ਵੱਲੋਂ ਜਾਰੀ ਹਦਾਇਤਾਂ ਤਹਿਤ ਮੁਹਾਲੀ ਜ਼ਿਲ੍ਹੇ ਦੀਆਂ ਪੰਚਾਇਤਾਂ ਵੱਲੋਂ ਗ੍ਰਾਮ ਸਭਾ ਦੇ ਆਮ ਇਜਲਾਸ ਬੁਲਾਏ ਗਏ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਖ਼ੁਦ ਬੈਰੋਂਪੁਰ (ਭਾਗੋਮਾਜਰਾ) ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਵੱਲੋਂ ਪਿੰਡ ਬਾਕਰਪੁਰ ਦੇ ਆਮ ਇਜਲਾਸ ਵਿੱਚ ਸ਼ਮੂਲੀਅਤ ਕੀਤੀ ਗਈ।

ਬਲਾਕ ਪੱਧਰ ਦੇ ਸਮੁੱਚੇ ਅਧਿਕਾਰੀਆਂ, ਪੰਚਾਇਤ ਅਫ਼ਸਰਾਂ ਅਤੇ ਪੰਚਾਇਤ ਸਕੱਤਰਾਂ ਦੀ ਦੇਖ-ਰੇਖ ਹੇਠ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੀ ਪ੍ਰਧਾਨਗੀ ਹੇਠ ਇਹ ਇਜਲਾਸ ਕਰਾਏ ਗਏ। ਇਜਲਾਸ ਸਮਾਗਮਾਂ ਵਿੱਚ ਗ੍ਰਾਮ ਪੰਚਾਇਤਾਂ ਵੱਲੋਂ ਆਪੋ-ਆਪਣੇ ਪਿੰਡਾਂ ਵਿਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਸਮੂਹ ਗ੍ਰਾਮ ਸਭਾ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਹਨਾ ਕੰਮਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਲਈ ਸਹਿਯੋਗ ਮੰਗਿਆ ਗਿਆ। ਪਿੰਡਾਂ ਵਿੱਚ ਖੇਡਾਂ ਦੇ ਮੈਦਾਨ, ਪਾਰਕਾਂ ਦੀ ਉਸਾਰੀ ਅਤੇ ਪਿੰਡ ਦੇ ਟੋਭਿਆ ਦੀ ਡੀ-ਵਾਟਰਿੰਗ, ਡੀ-ਸਿਲਟਿੰਗ ਅਤੇ ਟੋਭਿਆ ਦੇ ਆਲੇ-ਦੁਆਲੇ ਟਰੈਕ ਆਦਿ ਬਣਾ ਕੇ ਦਰੱਖਤ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਜਲਾਸਾਂ ਮੌਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵੀ ਜਾਣੂ ਕਰਵਾਇਆ ਗਿਆ, ਜਿਸ ਸਬੰਧੀ ਪੰਚਾਇਤਾਂ ਵੱਲੋਂ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਗਿਆ।

Advertisement