ਪੰਚਕੂਲਾ: ਕੇਂਦਰੀ ਮੰਤਰੀ ਕਟਾਰੀਆ ਤੇ ਭਾਜਪਾ ਨੇਤਾਵਾਂ ਨੇ ਆਪਣੀ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ

ਪੰਚਕੂਲਾ: ਕੇਂਦਰੀ ਮੰਤਰੀ ਕਟਾਰੀਆ ਤੇ ਭਾਜਪਾ ਨੇਤਾਵਾਂ ਨੇ ਆਪਣੀ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ

ਪੀਪੀ ਵਰਮਾ

ਪੰਚਕੂਲਾ, 5 ਮਈ

ਪੰਚਕੂਲਾ ਦੇ ਬੇਲਾਵਿਸ਼ਟਾ ਚੌਕ ਉੱਤੇ ਅੱਜ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਜਿੱਤ ਤੋਂ ਬਾਅਦ ਬੰਗਾਲ ਵਿੱਚ ਭਾਜਪਾ ਵਰਕਰਾਂ ਉੱਤੇ ਹੋਏ ਹਮਲੇ ਖ਼ਿਲਾਫ਼ ਭਾਜਪਾ ਦੇ ਨੇਤਾਵਾਂ ਨੇ ਅੱਜ ਪੰਚਕੂਲਾ ਵਿੱਚ ਪ੍ਰਦਰਸ਼ਨ ਕੀਤਾ। ਭਾਵੇਂ ਅੱਜ ਲੌਕਡਾਊਨ ਸੀ ਪਰ ਇਸਦੇ ਬਾਵਜੂਦ ਕੇਂਦਰੀ ਮੰਤਰੀ ਰਤਨ ਲਾਲ ਕਟਾਰੀਆ, ਨਗਰ ਨਿਗਮ ਦੇ ਮੇਅਰ ਕੁਲਭੂਸ਼ਨ ਗੋਇਲ, ਸਾਬਕਾ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ, ਭਾਜਪਾ ਦੀ ਸੀਨੀਅਰ ਮਹਿਲਾ ਨੇਤਾ ਬੰਤੋ ਕਟਾਰੀਆ, ਜ਼ਿਲ੍ਹਾ ਪ੍ਰਧਾਨ ਅਜੇ ਸ਼ਰਮਾ, ਸ਼ਾਮ ਲਾਲ ਬਾਂਸਲ ਅਤੇ ਵਰਿੰਦਰ ਰਾਣਾ ਤੋਂ ਇਲਾਵਾ ਕਈ ਹੋਰ ਭਾਜਪਾ ਨੇਤਾ ਸ਼ਾਮਲ ਸਨ। ਕੇਂਦਰ ਮੰਤਰੀ ਰਤਨ ਲਾਲ ਕਟਾਰੀਆ ਨੇ ਇਸ ਮੌਕੇ ਤੇ ਮੰਗ ਕੀਤੀ ਕਿ ਬੰਗਾਲ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਵੇ। ਅੱਜ ਦੇ ਪ੍ਰਦਰਸ਼ਨ ਵਿੱਚ ਮੁੱਖ ਪ੍ਰਦਰਸ਼ਕਾਰੀਆਂ ਤੋਂ ਇਲਾਵਾ ਇਨ੍ਹਾਂ ਦਾ ਸਹਿਯੋਗ ਦੇਣਾ ਆਏ ਕਈ ਭਾਜਪਾ ਵਰਕਰਾਂ ਨੇ ਆਪਣੇ ਮਾਸਕ ਵੀ ਨਹੀਂ ਲਗਾਏ ਸਨ।

ਸਿਰਸਾ(ਪ੍ਰਭੂ ਦਿਆਲ): ਇਥੋਂ ਦੇ ਟਾਊਨ ਪਾਰਕ ਵਿੱਚ ਭਾਜਪਾ ਨੇਤਾਵਾਂ ਨੇ ਆਪਣੀ ਹੀ ਸਰਕਾਰ ਵੱਲੋਂ ਕੀਤੀ ਤਾਲਾਬੰਦੀ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਧਰਨਾ ਦਿੱਤਾ ਤੇ ਪਛਮੀ ਬੰਗਾਲ ਦੀ ਟੀਐੱਮਸੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ’ਤੇ ਬੈਠੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਾਬਕਾ ਰਾਜਨੀਤਕ ਸਲਾਹਕਾਰ ਤੇ ਭਾਜਪਾ ਆਗੂ ਜਗਦੀਸ਼ ਚੋਪੜਾ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਹਿੰਸਾ ਲਈ ਟੀਐੱਮਸੀ ਜ਼ਿੰਮੇਦਾਰ ਹੈ। ਇਸ ਮੌਕੇ ’ਤੇ ਪਦਮ ਜੈਨ, ਰੈਣੂ ਸ਼ਰਮਾ, ਪ੍ਰਦੀਪ ਰਾਤੁਸਰੀਆ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All