ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਚਕੂਲਾ: ਹਾਊਸਿੰਗ ਸੁਸਾਇਟੀਆਂ ਵਿੱਚ ਪਾਣੀ ਵੜਿਆ

ਇੱਥੇ ਅੱਜ ਸਵੇਰੇ ਪਏ ਭਾਰੀ ਮੀਂਹ ਨੇ ਜਨ-ਜੀਵਨ ਪੂਰੀ ਤਰ੍ਹਾਂ ਠੱਪ ਕਰ ਕੇ ਰੱਖ ਦਿੱਤਾ। ਚੌਕਾਂ-ਚੌਰਾਹਿਆਂ ਵਿੱਚ ਗੋਡੇ-ਗੋਡੇ ਪਾਣੀ ਖੜ੍ਹ ਗਿਆ। ਸਕੂਲ ਜਾਣ ਵਾਲੇ ਬੱਚਿਆਂ ਨੂੰ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਬਰਸਾਤ ਕਾਰਨ ਸਕੂਲੀ ਬੱਸਾਂ ਲੇਟ ਆਈਆਂ। ਸੈਕਟਰ...
Advertisement
ਇੱਥੇ ਅੱਜ ਸਵੇਰੇ ਪਏ ਭਾਰੀ ਮੀਂਹ ਨੇ ਜਨ-ਜੀਵਨ ਪੂਰੀ ਤਰ੍ਹਾਂ ਠੱਪ ਕਰ ਕੇ ਰੱਖ ਦਿੱਤਾ। ਚੌਕਾਂ-ਚੌਰਾਹਿਆਂ ਵਿੱਚ ਗੋਡੇ-ਗੋਡੇ ਪਾਣੀ ਖੜ੍ਹ ਗਿਆ। ਸਕੂਲ ਜਾਣ ਵਾਲੇ ਬੱਚਿਆਂ ਨੂੰ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਬਰਸਾਤ ਕਾਰਨ ਸਕੂਲੀ ਬੱਸਾਂ ਲੇਟ ਆਈਆਂ। ਸੈਕਟਰ 20 ਦਾ ਟੀ-ਪੁਆਇੰਟ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਿਆ। ਕੁਸ਼ੱਲਿਆ ਡੈਮ, ਘੱਗਰ ਨਦੀ ਅਤੇ ਸੀਸਵਾਂ ਨਦੀ ਪੂਰੀ ਤਰ੍ਹਾਂ ਪਾਣੀ ਨਾਲ ਭਰੀਆਂ ਰਹੀਆਂ। ਭਾਰੀ ਬਰਸਾਤ ਕਾਰਨ ਕਈ ਸੁਸਾਇਟੀਆਂ ਦੀਆਂ ਲਿਫਟਾਂ ਵਿੱਚ ਪਾਣੀ ਖੜ੍ਹ ਗਿਆ ਜਿਸ ਕਾਰਨ ਲਿਫਟਾਂ ਬੰਦ ਹੋ ਗਈਆਂ ਅਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮਨੀਮਾਜਰਾ ਤੋਂ ਪੰਚਕੂਲਾ ਵੱਲ ਆਉਣ ਵਾਲਾ ਬਰਸਾਤੀ ਨਾਲਾ ਪੂਰੀ ਤਰ੍ਹਾਂ ਭਰਿਆ ਰਿਹਾ। ਇਸ ਪਾਣੀ ਨੇ ਕਬਾੜੀਆਂ ਵੱਲੋਂ ਰੱਖਿਆ ਆਸ-ਪਾਸ ਕਬਾੜ ਨਾਲੇ ਦੇ ਪਾਣੀ ਵਿੱਚ ਰੁੜ੍ਹ ਗਿਆ। 

Advertisement
Advertisement