ਚੰਡੀਗੜ੍ਹ: ਸਥਾਨਕ ਪੁਲੀਸ ਨੇ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਚੋਰੀ ਦੇ ਮੁਕਟ ਸਣੇ ਇੱਕ ਪੰਡਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪੰਚਾਨੰਦ ਪਾਂਡੇ ਵਾਸੀ ਨਾਲੰਦਾ, ਬਿਹਾਰ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-17 ਦੀ ਪੁਲੀਸ ਨੇ ਕੀਤੀ ਹੈ ਜਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-23 ਦੀ ਮਾਰਕੀਟ ਵਿੱਚ ਛਾਪਾ ਮਾਰਿਆ ਤਾਂ ਉਕਤ ਵਿਅਕਤੀ ਨੂੰ ਕਾਬੂ ਕੀਤਾ। ਪੁਲੀਸ ਨੇ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਇੱਕ ਚਾਂਦੀ ਦਾ ਮੁਕਟ ਬਰਾਮਦ ਕੀਤਾ, ਜਿਸ ਦੇ ਪੰਜ ਟੁਕੜੇ ਕੀਤੇ ਗੋਏ ਸਨ। ਚੰਡੀਗੜ੍ਹ ਪੁਲੀਸ ਨੂੰ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਇਹ ਮੁਕਟ ਸ਼ਿਵ ਮੰਦਰ ਨਵਾਂ ਸ਼ਹਿਰ ਤੋਂ ਚੋਰੀ ਹੋਇਆ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ