DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Panjab University: ਸਾਬਕਾ ਵਾਈਸ ਚਾਂਸਲਰ ਨੂੰ ਵਿਦਾਇਗੀ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਮੰਗਲਵਾਰ ਨੂੰ ਸਾਬਕਾ ਵਾਈਸ ਚਾਂਸਲਰ ਪ੍ਰੋ. ਰੇਨੂੰ ਵਿੱਗ ਨੂੰ ਵਿਦਾਈ ਦਿੱਤੀ। ਵਾਈਸ ਚਾਂਸਲਰ ਪ੍ਰੋ. ਮੀਨਾਕਸ਼ੀ ਗੋਇਲ ਸਮਾਰੋਹ ਦੀ ਮੇਜ਼ਬਾਨ ਰਹੀ। ਇਸ ਦੌਰਾਨ ਪ੍ਰੋ. ਵਿੱਗ ਆਪਣੇ ਪਤੀ ਸੰਦੀਪ ਵਿੱਗ ਨਾਲ ਸਮਾਰੋਹ ਵਿੱਚ ਸ਼ਾਮਲ ਹੋਈ। ਪੰਜਾਬ ਯੂਨੀਵਰਸਿਟੀ ਦੇ...

  • fb
  • twitter
  • whatsapp
  • whatsapp
featured-img featured-img
ਵਾਈਸ ਚਾਂਸਲਰ ਪ੍ਰੋ. ਮੀਨਾਕਸ਼ੀ ਗੋਇਲ ਅਤੇ ਹੋਰ ਪ੍ਰੋ. ਰੇਨੂੰ ਵਿੱਗ ਦਾ ਸਨਮਾਨ ਕਰਦੇ ਹੋਏ।
Advertisement

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਮੰਗਲਵਾਰ ਨੂੰ ਸਾਬਕਾ ਵਾਈਸ ਚਾਂਸਲਰ ਪ੍ਰੋ. ਰੇਨੂੰ ਵਿੱਗ ਨੂੰ ਵਿਦਾਈ ਦਿੱਤੀ। ਵਾਈਸ ਚਾਂਸਲਰ ਪ੍ਰੋ. ਮੀਨਾਕਸ਼ੀ ਗੋਇਲ ਸਮਾਰੋਹ ਦੀ ਮੇਜ਼ਬਾਨ ਰਹੀ। ਇਸ ਦੌਰਾਨ ਪ੍ਰੋ. ਵਿੱਗ ਆਪਣੇ ਪਤੀ ਸੰਦੀਪ ਵਿੱਗ ਨਾਲ ਸਮਾਰੋਹ ਵਿੱਚ ਸ਼ਾਮਲ ਹੋਈ। ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਵਾਈ ਪੀ ਵਰਮਾ, ਡਾਇਰੈਕਟਰ ਰਿਸਰਚ ਪ੍ਰੋ. ਸਵਿਤਾ ਗੁਪਤਾ, ਪ੍ਰੀਖਿਆ ਕੰਟਰੋਲਰ ਪ੍ਰੋ. ਜਗਤ ਭੂਸ਼ਣ, ਸਾਬਕਾ ਡੀਨ ਯੂਨੀਵਰਸਿਟੀ ਇੰਸਟ੍ਰਕਸ਼ਨ ਪ੍ਰੋ. ਰੂਮੀਨਾ ਸੇਠੀ ਅਤੇ ਪ੍ਰੋ. ਯੋਜਨਾ ਰਾਵਤ ਸਣੇ ਫੈਕਲਟੀ ਮੈਂਬਰ, ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਸਮਾਰੋਹ ਵਿੱਚ ਹਾਜ਼ਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਪ੍ਰਬੰਧਕਾਂ ਨੇ ਪ੍ਰੋ. ਮੀਨਾਕਸ਼ੀ ਗੋਇਲ ਨੂੰ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ। ਸਮਾਰੋਹ ਦੌਰਾਨ ਪ੍ਰੋ. ਵਿੱਗ ਦੇ ਕਾਰਜਕਾਲ ਦੀਆਂ ਉਪਲਬਧੀਆਂ ਨੂੰ ਦਰਸ਼ਾਉਂਦਾ ਵੀਡੀਓ ਵੀ ਦਿਖਾਇਆ ਗਿਆ। ਆਪਣੇ ਸੰਬੋਧਨ ਵਿੱਚ ਪ੍ਰੋ. ਰੇਨੂੰ ਵਿੱਗ ਨੇ ਕਿਹਾ ਕਿ ਅਹੁਦਾ ਛੱਡਣ ਤੋਂ ਬਾਅਦ ਵੀ ਉਹ ਸਵੈਇੱਛਾ ਨਾਲ ਯੂ ਆਈ ਈ ਟੀ ਵਿੱਚ ਸਨਾਤਕ ਵਿਦਿਆਰਥੀਆਂ ਲਈ ਅਧਿਆਪਨ ਕਾਰਜ ਜਾਰੀ ਰੱਖਣਗੇ।

Advertisement
Advertisement
×