DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Panjab University: ਰਾਖਵੇਂਕਰਨ ਤੇ ਸਮਾਜਿਕ ਨਿਆਂ ਲਈ ਵਿਦਿਆਰਥੀ ਸੰਗਠਨ ਇੱਕਜੁਟ

ਯੂਨੀਵਰਸਿਟੀ ’ਚ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਸੱਦੇ ’ਤੇ ਰਾਖਵੇਂਕਰਨ ਵਿਰੋਧੀ ਤਾਕਤਾਂ ਖ਼ਿਲਾਫ਼ ਪ੍ਰਦਰਸ਼ਨ

  • fb
  • twitter
  • whatsapp
  • whatsapp
featured-img featured-img
ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਸੱਦੇ ’ਤੇ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ ਕਾਰਕੁਨ।
Advertisement
ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ (ਏ ਐੱਸ ਏ) ਦੇ ਸੱਦੇ ’ਤੇ ਅੱਜ ਸਟੂਡੈਂਟਸ ਸੈਂਟਰ, ਪੰਜਾਬ ਯੂਨੀਵਰਸਿਟੀ ਵਿਖੇ ਰਾਖਵੇਂਕਰਨ ਅਤੇ ਸਮਾਜਿਕ ਨਿਆਂ ਦੇ ਸਮਰਥਨ ਵਿੱਚ ਅਤੇ ਰਾਖਵੇਂਕਰਨ ਵਿਰੋਧੀ ਤਾਕਤਾਂ ਖ਼ਿਲਾਫ਼ ਜ਼ੋਰਦਾਰ ਵਿਦਿਆਰਥੀ ਪ੍ਰਦਰਸ਼ਨ ਕੀਤਾ ਗਿਆ।

ਇਸ ਪ੍ਰਦਰਸ਼ਨ ਵਿੱਚ ਪੰਜਾਬ ਯੂਨੀਵਰਸਿਟੀ ਦੇ ਲਗਪਗ ਸਾਰੇ ਪ੍ਰਮੁੱਖ ਵਿਦਿਆਰਥੀ ਸੰਗਠਨਾਂ ਏ ਐੱਸ ਐੱਫ, ਸੱਥ, ਐੱਸ ਐੱਫ ਐੱਸ, ਐੱਨ ਐੱਸ ਯੂ ਆਈ, ਪੰਜਾਬਨਾਮਾ ਸਮੇਤ ਹੋਰ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੀ ਸਾਂਝੀ ਸ਼ਮੂਲੀਅਤ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਰਾਖਵੇਂਕਰਨ, ਸਮਾਜਿਕ ਨਿਆਂ ਅਤੇ ਸੰਵਿਧਾਨਕ ਅਧਿਕਾਰਾਂ ਦੇ ਮੁੱਦੇ ’ਤੇ ਇਕਜੁੱਟ ਹਨ।

Advertisement

ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ “ਡਿਫੈਂਡ ਰਿਜ਼ਰਵੇਸ਼ਨ” ਅਤੇ “ਡਿਫੈਂਡ ਸੋਸ਼ਲ ਜਸਟਿਸ” ਵਰਗੇ ਨਾਅਰਿਆਂ ਰਾਹੀਂ ਰਾਖਵੇਂਕਰਨ ਦੀ ਵਿਵਸਥਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ ਅਤੇ ਸਮਾਜਿਕ ਨਿਆਂ ਦੀ ਸੰਵਿਧਾਨਕ ਵਿਵਸਥਾ ਦੀ ਮਜ਼ਬੂਤੀ ਨਾਲ ਰੱਖਿਆ ਕਰਨ ਦੀ ਵਚਨਬੱਧਤਾ ਪ੍ਰਗਟ ਕੀਤੀ।

Advertisement

ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਰਾਖਵੇਂਕਰਨ ਕਿਸੇ ਵਿਸ਼ੇਸ਼ ਭਾਈਚਾਰੇ ਵਿਰੁੱਧ ਕੋਈ ਵਿਸ਼ੇਸ਼ ਅਧਿਕਾਰ ਨਹੀਂ ਹੈ, ਸਗੋਂ ਇਹ ਭਾਰਤ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਸਮਾਜਿਕ ਅਤੇ ਵਿੱਦਿਅਕ ਅਸਮਾਨਤਾਵਾਂ ਅਤੇ ਨੁਮਾਇੰਦਗੀ ਦੀ ਘਾਟ ਨੂੰ ਦੂਰ ਕਰਨ ਦਾ ਅਹਿਮ ਸੰਵਿਧਾਨਕ ਸਾਧਨ ਹੈ। ਇਸ ਲਈ ਰਾਖਵੇਂਕਰਨ ਦੇ ਵਿਰੁੱਧ ਹੋਣ ਵਾਲੀ ਕਿਸੇ ਵੀ ਰਾਜਨੀਤਿਕ ਜਾਂ ਵਿਚਾਰਧਾਰਕ ਲਾਮਬੰਦੀ ਦਾ ਜਮਹੂੁਰੀ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ “ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਕਜੁੱਟ ਹੋ ਕੇ ਇਹ ਸੰਦੇਸ਼ ਦਿੱਤਾ ਹੈ ਕਿ ਸਮਾਜਿਕ ਨਿਆਂ ਦੇ ਸਵਾਲ ’ਤੇ ਵਿਦਿਆਰਥੀ ਚੁੱਪ ਨਹੀਂ ਬੈਠਣਗੇ। ਇਹ ਸਿਰਫ ਰਾਖਵੇਂਕਰਨ ’ਤੇ ਹਮਲਾ ਨਹੀਂ ਹੈ, ਸਗੋਂ ਇਹ ਬਰਾਬਰ ਦੀ ਨੁਮਾਇੰਦਗੀ ਅਤੇ ਸੰਵਿਧਾਨਕ ਨਿਆਂ ਦੇ ਬੁਨਿਆਦੀ ਸਵਾਲ ਨਾਲ ਜੁੜਿਆ ਹੋਇਆ ਹੈ।”

Advertisement
×