DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਥ ਦੀ ਕਚਹਿਰੀ : ਪਹਿਲਾਂ ਦਾਦਾ ਤੇ ਹੁਣ ਪੋਤਾ ਪੇਸ਼..! ਗਿਆਨੀ ਜੈਲ ਸਿੰਘ ਮਗਰੋਂ ਅੱਜ ਉਨ੍ਹਾਂ ਦਾ ਪੋਤਾ ਕੁਲਤਾਰ ਸਿੰਘ ਸੰਧਵਾਂ ਹੋਏ ਪੇਸ਼

ਸਿੱਖ ਇਤਿਹਾਸ ’ਚ ਦੂਜੀ ਵਾਰ ਵਾਪਰਿਆ ਇਹ ਇਤਿਹਾਸਕ ਸੰਯੋਗ

  • fb
  • twitter
  • whatsapp
  • whatsapp
featured-img featured-img
ਸਪੀਕਰ ਕੁਲਤਾਰ ਸੰਧਵਾਂ ਦੀ ਫਾਈਲ ਫੋਟੋ
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਾਕੀ ਵਿਧਾਇਕਾਂ ਸਮੇਤ ਪੇਸ਼ ਹੋਏ ਹਨ। ਸਿੱਖ ਇਤਿਹਾਸ ’ਚ ਇਹ ਦੂਜਾ ਮੌਕਾ ਹੈ ਕਿ ਜਦੋਂ ਇੱਕੋ ਪਰਿਵਾਰ ਦੋ ਮੈਂਬਰਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਤਲਬੀ ਹੋਈ ਹੋਵੇ। ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦੇ ਬਲ਼ੂ ਸਟਾਰ ਅਪਰੇਸ਼ਨ ਲਈ ਨੈਤਿਕ ਅਤੇ ਸੰਵਿਧਾਨਿਕ ਤੌਰ ’ਤੇ ਤਤਕਾਲੀ ਰਾਸ਼ਟਰਪਤੀ ਤੇ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਸਰਵ ਉੱਚ ਕਮਾਂਡਰ ਹੋਣ ਦੇ ਨਾਤੇ ਗਿਆਨੀ ਜੈਲ ਸਿੰਘ ਨੂੰ ਜ਼ਿੰਮੇਵਾਰ ਮੰਨਦਿਆਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ।

ਕਰੀਬ 42 ਸਾਲ ਪਹਿਲਾਂ ਦਾਦਾ ਗਿਆਨੀ ਜੈਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਸਨ ਅਤੇ ਅੱਜ ਉਨ੍ਹਾਂ ਦਾ ਪੋਤਾ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਏ ਹਨ। ‘ਸੰਧਵਾਂ ਪਰਿਵਾਰ’ ਦੇ ਦੋ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਹਨ। ਉਸ ਤੋਂ ਪਹਿਲਾਂ ‘ਬਾਦਲ ਪਰਿਵਾਰ’ ਦੇ ਦੋ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਸਨ। 1978 ’ਚ ਅੰਮ੍ਰਿਤਸਰ ’ਚ ਹੋਏ ਸਿੱਖ ਨਿਰੰਕਾਰੀ ਹਿੰਸਕ ਟਕਰਾਅ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ।

Advertisement

ਬਾਦਲ ਪਰਿਵਾਰ ਦੇ ਹੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਾਲ 2007-2017 ਦਰਮਿਆਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਮੁਤੱਲਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 30 ਅਗਸਤ 2024 ਨੂੰ ਤਨਖ਼ਾਹੀਆ ਐਲਾਨਿਆ ਗਿਆ ਸੀ। ਅੱਜ ‘ਸੰਧਵਾਂ ਪਰਿਵਾਰ’ ਦੇ ਦੂਜੇ ਮੈਂਬਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਏ ਹਨ। ਪੰਜਾਬ ਵਿਧਾਨ ਸਭਾ ਦੇ ਕੁਲਤਾਰ ਸਿੰਘ ਸੰਧਵਾਂ ਪਹਿਲੇ ਸਪੀਕਰ ਹਨ ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਤਲਬ ਕੀਤਾ ਗਿਆ ਹੈ।

Advertisement

ਕੁਲਤਾਰ ਸਿੰਘ ਸੰਧਵਾਂ ਗਿਆਨੀ ਜੈਲ ਸਿੰਘ ਦੇ ਭਰਾ ਦੇ ਪੋਤੇ ਹਨ ਪਰ ਉਨ੍ਹਾਂ ਨੂੰ ਗਿਆਨੀ ਜੈਲ ਸਿੰਘ ਦੇ ਪੋਤੇ ਵਜੋਂ ਹੀ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਵੱਲੋਂ ਵਿਸਾਖੀ ਦਿਹਾੜੇ ਦੇ ਮੌਕੇ 13 ਅਪਰੈਲ 2026 ਨੂੰ ਸਾਲ 2008 ਦੇ ਪੁਰਾਣੇ ਐਕਟ ’ਚ ਸੋਧ ਕਰਕੇ ‘ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਪਾਸ ਕੀਤਾ ਗਿਆ ਸੀ। ਇਸ ਸੋਧ ਐਕਟ ’ਤੇ ਛਿੜੇ ਵਿਵਾਦ ਮਗਰੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ‘ਆਪ’ ਦੇ ਵਿਧਾਇਕਾਂ ਤੇ ਵਜ਼ੀਰਾਂ ਨੂੰ ਅੱਜ ਲਈ ਤਲਬ ਕੀਤਾ।

ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ’ਤੇ ਨਜ਼ਰ ਮਾਰੀਏ ਤਾਂ 19 ਵੀਂ ਸਦੀ ਦੇ ਸ਼ੁਰੂ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਅਕਾਲੀ ਫੂਲਾ ਸਿੰਘ ਵੱਲੋਂ ਸਿੱਖ ਸਾਮਰਾਜ ਦੇ ਤਾਕਤਵਰ ਸ਼ਾਸਕ ਮਹਾਰਾਜਾ ਸਿੰਘ ਰਣਜੀਤ ਸਿੰਘ ਨੂੰ ਤਲਬ ਕੀਤਾ ਗਿਆ ਸੀ। ਮਹਾਰਾਜਾ ਰਣਜੀਤ ਸਿੰਘ ਨੇ ਰੂਹਾਨੀ ਅਸਥਾਨ ਅੱਗੇ ਸਿਰ ਝੁਕਾਉਂਦਿਆਂ ਧਾਰਮਿਕ ਸਜ਼ਾ ਪ੍ਰਵਾਨ ਕਰ ਲਈ ਸੀ। ਅਪਰੇਸ਼ਨ ਬਲੂ ਸਟਾਰ ਮਗਰੋਂ ਗਿਆਨੀ ਜੈਲ ਸਿੰਘ ਤੋਂ ਇਲਾਵਾ ਤਤਕਾਲੀ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ ਧਾਰਮਿਕ ਸਜ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਸੀ।

ਅਪਰੇਸ਼ਨ ਬਲੈਕ ਥੰਡਰ ਤਹਿਤ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਪੁਲੀਸ ਭੇਜਣ ਕਰਕੇ ਤਤਕਾਲੀ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਲਗਾਈ ਗਈ ਸੀ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇੱਕ ਵਿਵਾਦਿਤ ਵੀਡੀਓ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪਸ਼ਟੀਕਰਨ ਲਈ ਤਲਬ ਕੀਤਾ ਜਾ ਚੁੱਕਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਪੰਥ ਦੋਖੀ’ ਕਰਾਰ ਦਿੱਤਾ ਗਿਆ ਹੈ।

Advertisement
×