ਮਾਤਾ ਗੁਜਰੀ ਕਾਲਜ ’ਚ ਪੇਪਰ ਰੀਡਿੰਗ ਮੁਕਾਬਲਾ
ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵੱਲੋਂ ਵਿਦਿਆਰਥੀਆਂ ਵਿੱਚ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੀਕਾਮ ਭਾਗ ਪਹਿਲਾ ਦੇ 130 ਵਿਦਿਆਰਥੀਆਂ ਨੇ ਹਿੱਸਾ ਲਿਆ, ਇਨ੍ਹਾਂ ਵਿੱਚੋਂ 21 ਵਿਦਿਆਰਥੀਆਂ ਨੂੰ ਦੂਜੇ ਪੜਾਅ ਲਈ ਸ਼ਾਰਟਲਿਸਟ ਕੀਤਾ...
Advertisement
ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵੱਲੋਂ ਵਿਦਿਆਰਥੀਆਂ ਵਿੱਚ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੀਕਾਮ ਭਾਗ ਪਹਿਲਾ ਦੇ 130 ਵਿਦਿਆਰਥੀਆਂ ਨੇ ਹਿੱਸਾ ਲਿਆ, ਇਨ੍ਹਾਂ ਵਿੱਚੋਂ 21 ਵਿਦਿਆਰਥੀਆਂ ਨੂੰ ਦੂਜੇ ਪੜਾਅ ਲਈ ਸ਼ਾਰਟਲਿਸਟ ਕੀਤਾ ਗਿਆ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਧੰਨਵਾਦ ਕੀਤਾ। ਮੁਕਾਬਲੇ ਵਿੱਚ ਮਹਿਕਦੀਪ ਕੌਰ ਨੇ ਪਹਿਲਾ, ਰਿਤਿਕ ਸ਼ਰਮਾ ਨੇ ਦੂਜਾ ਅਤੇ ਅਨਮੋਲਪ੍ਰੀਤ ਕੌਰ ਅਤੇ ਬ੍ਰਹਮ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ, ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।
Advertisement
Advertisement