ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਰਾਸ਼ੂਟ ਲੀਡਰਾਂ ਨੇ ਹਲਕਾ ਖਰੜ ਦਾ ਨੁਕਸਾਨ ਕੀਤਾ:  ਪਡਿਆਲਾ

ਘਾੜ ਇਲਾਕੇ ਨੂੰ ਜੋੜਨ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ
 ਮੁੰਧੋਂ ਭਾਗ ਸਿੰਘ ਵਿੱਚ ਸੜਕ ਦਾ ਕੰਮ ਸ਼ੁਰੂ ਕਰਵਾਉਂਦੇ ਗੁਰਪ੍ਰਤਾਪ ਸਿੰਘ ਪਡਿਆਲਾ।
Advertisement

ਸੀਨੀਅਰ ਕਾਂਰਗਸੀ ਆਗੂ ਤੇ ਕਾਂਗਰਸ ਦੇ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਹਲਕਾ ਖਰੜ ਦੇ ਘਾੜ ਇਲਾਕੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਦੀ ਸ਼ੁਰੁਆਤ ਮੁੰਧੋਂ ਭਾਗ ਸਿੰਘ ਤੋਂ ਕੀਤੀ। ਇਸ ਮੌਕੇ ਸ੍ਰੀ ਪਡਿਆਲਾ ਨੇ ਪੰਜਾਬ ਸਰਕਾਰ ਵਲੋਂ ਹਲਕਾ ਖਰੜ ਨਾਲ ਕੀਤੇ ਜਾ ਰਹੇ ਵਿਤਕਰੇ ਦੀ ਨਿਖੇਧੀ ਵੀ ਕੀਤੀ।

ਸੜਕਾਂ ਦੀ ਮੁਰੰਮਤ ਦੀ ਸ਼ੁਰੂਆਤ ਕਰਵਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਪੈਰਾਸ਼ੂਟ ਲੀਡਰਾਂ ਨੇ ਹਲਕਾ ਖਰੜ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਦੋ ਟਰਮਾਂ ਦੌਰਾਨ ਹਲਕਾ ਵਾਸੀਆਂ ਨੇ ‘ਆਪ’ ਨੂੰ ਮੌਕਾ ਦੇ ਕੇ ਵਿਧਾਇਕ ਬਣਾਏ ਹਨ ਪਰ ਦੋਵੇਂ ਪੈਰਾਸ਼ੂਟ ਵਿਧਾਇਕਾਂ ਨੇ ਹਲਕੇ ਦੀ ਸਾਰ ਤੱਕ ਨਹੀਂ ਲਈ। ਸ੍ਰੀ ਪਡਿਆਲਾ ਨੇ ਕਿਹਾ ਕਿ ਇਸ ਦਾ ਸੰਤਾਪ ਹਲਕੇ ਦੇ ਹਰ ਵਰਗ ਦੇ ਲੋਕ ਭੋਗ ਰਹੇ ਹਨ। ਸ੍ਰੀ ਪਡਿਆਲਾ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਕਾਰਨ ਲੋਕ ਡਾਢੇ ਪ੍ਰੇਸ਼ਾਨ ਹਨ। ਸ੍ਰੀ ਪਡਿਆਲਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ਤੋਂ ਫੇਲ੍ਹ ਸਾਬਤ ਹੋਈ ਹੈ ਜਦਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵੀ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਐਲਾਨਿਆ ਹੜ੍ਹ ਪੈਕੇਜ਼ ਪੰਜਾਬ ਨਾਲ ਕੋਝਾ ਮਜ਼ਾਕ ਹੈ।

Advertisement

ਘਾੜ ਇਲਾਕੇ ਨੂੰ ਜੋੜਨ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਮੁੰਧੋਂ ਭਾਗ ਸਿੰਘ ਤੋਂ ਸ਼ੁਰੂ ਕਰਾਉਂਦਿਆਂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਹਲਕੇ ਦੇ ਅਨੇਕਾਂ ਪਿੰਡਾਂ ਦੀ ਸੰਗਤ ਨੇ ਉਨ੍ਹਾਂ ਨੂੰ ਸੜਕਾਂ ਸਬੰਧੀ ਅਪੀਲ ਕੀਤੀ ਹੈ। ਸ੍ਰੀ ਪਡਿਆਲਾ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਬੜੌਦੀ ਤੋਂ ਅਕਾਲਗੜ੍ਹ, ਝੰਡੇਮਾਜਰਾ-ਮਹਿਰੌਲੀ ਅਤੇ ਹੋਰਨਾਂ ਪਿੰਡਾਂ ਨੂੰ ਜੋੜਨ ਵਾਲੀ ਸੜਕ ਨੂੰ ਮੋਟਰੇਬਲ ਕੀਤਾ ਜਾ ਰਿਹਾ ਹੈ ਜਦਕਿ ਭਵਿੱਖ ਵਿੱਚ ਹੋਰ ਸੜਕਾਂ ਦੀ ਹਾਲਤ ਵੀ ਸੁਧਾਰੀ ਜਾਵੇਗੀ।

Advertisement
Show comments