DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਰਮਜੀਤ ਪ੍ਰਧਾਨ ਤੇ ਸੀਮਾ ਜਨਰਲ ਸਕੱਤਰ ਨਿਯੁਕਤ

ਸ਼ਹਿਰ ਦੀ ਸੀਨੀਅਰ ਮਹਿਲਾ ਕਾਂਗਰਸ ਆਗੂ ਤੇ ਸਾਬਕਾ ਕੌਂਸਲਰ ਪਰਮਜੀਤ ਕੌਰ ਨੂੰ ਸਿਟੀ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਸੀਮਾ ਧੀਮਾਨ ਨੂੰ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਥਾਪਿਆ ਗਿਆ ਹੈ। ਇਨ੍ਹਾਂ ਨਿਯੁਕਤੀ ਦਾ ਐਲਾਨ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕਮਲ ਕਿਸ਼ੋਰ...

  • fb
  • twitter
  • whatsapp
  • whatsapp
featured-img featured-img
ਪਰਮਜੀਤ ਕੌਰ ਅਤੇ ਸੀਮਾ ਧੀਮਾਨ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਆਗੂ।
Advertisement

ਸ਼ਹਿਰ ਦੀ ਸੀਨੀਅਰ ਮਹਿਲਾ ਕਾਂਗਰਸ ਆਗੂ ਤੇ ਸਾਬਕਾ ਕੌਂਸਲਰ ਪਰਮਜੀਤ ਕੌਰ ਨੂੰ ਸਿਟੀ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਸੀਮਾ ਧੀਮਾਨ ਨੂੰ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਥਾਪਿਆ ਗਿਆ ਹੈ। ਇਨ੍ਹਾਂ ਨਿਯੁਕਤੀ ਦਾ ਐਲਾਨ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕਮਲ ਕਿਸ਼ੋਰ ਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਕੀਤਾ। ਦੋਵਾਂ ਨਿਯੁਕਤੀਆਂ ਸਬੰਧੀ ਨਿਯੁਕਤੀ ਪੱਤਰ ਸੌਂਪਦਿਆਂ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਪਰਮਜੀਤ ਕੌਰ ਲੰਮੇਂ ਸਮੇਂ ਤੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਵੱਖ ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਵੀ ਨਿਭਾਅ ਚੁੱਕੇ ਹਨ। ਉਨ੍ਹਾਂ ਸੀਮਾ ਧੀਮਾਨ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਨੇ ਕਿਹਾ ਕਿ ਮਹਿਲਾ ਕਾਂਗਰਸ ਨੇ ਹਮੇਸ਼ਾਂ ਹੀ ਪਾਰਟੀ ਦੀ ਚੜ੍ਹਦੀ ਕਲਾ ਵਿੱਚ ਵੱਡਾ ਯੋਗਦਾਨ ਪਾਇਆ ਹੈ। ਕਾਂਗਰਸ ਦੇ ਹਲਕਾ ਇੰਚਾਰਜ ਵਿਜੈ ਸ਼ਰਮਾ ਟਿੰਕੂ, ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਤੇ ਕਮਲਜੀਤ ਚਾਵਲਾ ਨੇ ਕਿਹਾ ਕਿ ‘ਆਪ’ ਤੋਂ ਅੱਕੇ ਪੰਜਾਬ ਦੇ ਲੋਕ ਮੁੜ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਉਤਸ਼ਾਹਿਤ ਹਨ। ਇਸ ਮੌਕੇ ਸਾਬਕਾ ਵਾਈਸ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਚਾਵਲਾ, ਕਾਂਗਰਸ ਦੇ ਸੂਬ ਸਕੱਤਰ ਰਾਕੇਸ਼ ਕਾਲੀਆ, ਕਮਲੇਸ਼ ਚੁੱਘ, ਦੀਪਕ ਗੋਇਲ, ਨਿਰਮਲ ਪਡਿਆਲਾ ਆਦਿ ਮੌਜੂਦ ਸਨ।

Advertisement
Advertisement
×