ਸਕੂਲ ’ਚ ਮਾਪੇ-ਅਧਿਆਪਕ ਮਿਲਣੀ
ਬਨੂੜ: ਇੱਥੋਂ ਨੇੜਲੇ ਪਿੰਡ ਲੇਹਲਾਂ ਦੇ ਹੈਰੀਟੇਜ ਪਬਲਿਕ ਸਕੂਲ ਵੱਲੋਂ ਨਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਪੰਜਾਬ ਪੁਲੀਸ ਦੀ ਇੰਸਪੈਕਟਰ ਮਨਵੀਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਸਕੂਲ ਦੀ ਡਾਇਰੈਕਟਰ ਅਮਰਜੀਤ...
Advertisement
ਬਨੂੜ: ਇੱਥੋਂ ਨੇੜਲੇ ਪਿੰਡ ਲੇਹਲਾਂ ਦੇ ਹੈਰੀਟੇਜ ਪਬਲਿਕ ਸਕੂਲ ਵੱਲੋਂ ਨਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਪੰਜਾਬ ਪੁਲੀਸ ਦੀ ਇੰਸਪੈਕਟਰ ਮਨਵੀਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਸਕੂਲ ਦੀ ਡਾਇਰੈਕਟਰ ਅਮਰਜੀਤ ਕੌਰ ਬਾਸੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਕੂਲ ਦੀ ਪ੍ਰਿੰਸੀਪਲ ਸੀਮਾ ਸਕਸੈਨਾ ਨੇ ਪ੍ਰਧਾਨਗੀ ਕੀਤੀ। ਇਸ ਮੌਕੇ ਸਕੂਲ ਵਿੱਚ ਪਹਿਲੀ ਵਾਰ ਦਾਖ਼ਲ ਹੋਏ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਕੂਲ ਦੀ ਡਾਇਰੈਕਟਰ ਅਮਰਜੀਤ ਕੌਰ ਬਾਸੀ ਅਤੇ ਪ੍ਰਿੰਸੀਪਲ ਸੀਮਾ ਸਕਸੈਨਾ ਨੇ ਸਕੂਲ ਦੀਆਂ ਵਿਦਿਅਕ,ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਤੇ ਚਾਨਣਾ ਪਾਇਆ। ਮੁੱਖ ਮਹਿਮਾਨ ਇੰਸਪੈਕਟਰ ਮਨਵੀਰ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। -ਪੱਤਰ ਪ੍ਰੇਰਕ
Advertisement