DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pargat Singh ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਅੰਮ੍ਰਿਤ ਵੇਲੇ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

  • fb
  • twitter
  • whatsapp
  • whatsapp
featured-img featured-img
Pargat Singh ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅੱਜ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਅੰਮ੍ਰਿਤ ਵੇਲੇ ਪਰਿਵਾਰ ਸਮੇਤ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਪ੍ਰਗਟਾਇਆ।

ਪ੍ਰਗਟ ਸਿੰਘ ਆਪਣੇ ਪਰਿਵਾਰ ਸਮੇਤ ਤੜਕਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਵੱਲੋਂ ਅੱਜ ਸਵੇਰੇ 11 ਵਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਦੀ ਜ਼ਿੰਮੇਵਾਰੀ ਸੰਭਾਲੀ ਜਾਵੇਗੀ, ਪਰ ਉਸ ਤੋਂ ਪਹਿਲਾਂ ਅੱਜ ਅੰਮ੍ਰਿਤ ਵੇਲੇ ਉਹ ਗੁਰੂ ਘਰ ਨਤਮਸਤਕ ਹੋਣ ਪਹੁੰਚੇ।

Advertisement

Pargat Singh ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Pargat Singh ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਉਹ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਕੋਸ਼ਿਸ਼ ਕਰਨਗੇ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਦੀ ਭਲਾਈ, ਸੇਵਾ, ਸੱਚ ਅਤੇ ਨਿਆਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਦੌਰੇ ਸਬੰਧੀ ਕਿਸੇ ਵੀ ਸਥਾਨਕ ਕਾਂਗਰਸੀ ਆਗੂ ਨੂੰ ਜਾਣਕਾਰੀ ਨਹੀਂ ਸੀ ਅਤੇ ਪ੍ਰਗਟ ਸਿੰਘ ਨੇ ਕੇਵਲ ਆਪਣੇ ਪਰਿਵਾਰ ਸਮੇਤ ਇੱਥੇ ਪਹੁੰਚ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਕਿਸੇ ਤਰ੍ਹਾਂ ਦੀ ਕੋਈ ਰਾਜਨੀਤਿਕ ਟਿੱਪਣੀ ਨਹੀਂ ਕੀਤੀ।

Advertisement

ਇਸ ਮੌਕੇ ਪ੍ਰਗਟ ਸਿੰਘ ਦੀ ਧਰਮ ਪਤਨੀ ਵਰਿੰਦਰਪ੍ਰੀਤ ਕੌਰ ਤੋਂ ਇਲਾਵਾ ਹਲਕਾ ਮਜੀਠਾ ਤੋਂ ਭਗਵੰਤ ਪਾਲ ਸਿੰਘ ਸੱਚਰ, ਮਹਿੰਦਰ ਸਿੰਘ ਗਿਲਜੀਆਂ ਤੋਂ ਇਲਾਵਾ ਹਰਕੀਰਤ ਸਿੰਘ ਮਿਨਹਾਸ, ਚਰਨ ਸਿੰਘ ਅਤੇ ਲਾਲ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਵੱਲੋਂ ਲਗਭਗ ਇੱਕ ਘੰਟਾ ਗੁਰਬਾਣੀ ਦਾ ਮਨੋਹਰ ਕੀਰਤਨ ਵੀ ਸਰਵਣ ਕੀਤਾ ਗਿਆ।

Advertisement
×