DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pargat Singh ਨੇ ਸੰਭਾਲਿਆ ਪ੍ਰਧਾਨਗੀ ਦਾ ਅਹੁਦਾ; ਸਾਫ਼-ਸੁਥਰੀ ਸਿਆਸਤ ਕਰਨ ਦਾ ਦਿੱਤਾ ਸੁਨੇਹਾ

ਵਰ੍ਹਦੇ ਮੀਂਹ ’ਚ ਕਾਂਗਰਸੀ ਆਗੂਆਂ ਦੀ ਇੱਕਜੁੱਟਤਾ ਵਿਚਾਲੇ ਸੰਭਾਲਿਆ ਅਹੁਦਾ

  • fb
  • twitter
  • whatsapp
  • whatsapp
featured-img featured-img
ਵਰ੍ਹਦੇ ਮੀਂਹ ’ਚ ਕਾਂਗਰਸੀ ਆਗੂਆਂ ਦੀ ਇੱਕਜੁੱਟਤਾ ਵਿਚਾਲੇ ਸੰਭਾਲਿਆ ਅਹੁਦਾ,
Advertisement

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਮੌਕੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਨੂੰ ਸੁਨੇਹਾ ਦਿੱਤਾ ਕਿ ਉਹ ਸੂਬੇ ਵਿੱਚ ਸਾਫ਼-ਸੁਥਰੀ ਸਿਆਸਤ ਕਰਨਗੇ ਅਤੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਵਿੱਚ ਨਹੀਂ ਪੈਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਅੰਦਰ ਅਤੇ ਪਾਰਟੀ ਤੋਂ ਬਾਹਰ ਬਦਲਾਖੋਰੀ ਦੇ ਰਾਹ ਨਹੀਂ ਪੈਣਗੇ, ਬਲਕਿ ਅਸੂਲਾਂ ਦੀ ਸਿਆਸਤ ਹੋਵੇਗੀ। ਅੱਜ ਪਹਿਲੇ ਨਰਾਤੇ ਮੌਕੇ ਵਰ੍ਹਦੇ ਮੀਂਹ ਵਿੱਚ ਇੱਥੇ ਪਰਗਟ ਸਿੰਘ ਨੇ ਅਹੁਦਾ ਸੰਭਾਲਣ ਦੇ ਸਮਾਗਮਾਂ ਦੌਰਾਨ ਆਪਣੀ ਸਿਆਸਤ ਦਾ ਰੁਖ਼ ਸਪਸ਼ਟ ਕੀਤਾ।

ਅੱਜ ਪਰਗਟ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਕਾਂਗਰਸ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਾਰੇ ਸੀਨੀਅਰ ਆਗੂ ਮੌਜੂਦ ਸਨ। ਰਾਜਾ ਵੜਿੰਗ ਦੇ ਸਮਰਥਕ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਇਕੱਠੇ ਹੋਏ ਸਨ।

Advertisement

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਪਹੁੰਚੇ ਰਾਜਾ ਵੜਿੰਗ

ਸਮਾਗਮਾਂ ਵਿੱਚ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਪਾਰਟੀ ਲੀਡਰਾਂ ਦੇ ਇੱਕ ਧੜੇ ਦੇ ਵਿਰੋਧ ਦੇ ਬਾਵਜੂਦ ਇੱਥੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਵੜਿੰਗ ਨੇ ਸਮਾਗਮਾਂ ਵਿੱਚ ਪਹੁੰਚਣ ਮੌਕੇ ਧਿਆਨ ਖਿੱਚਿਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਰਗਟ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਪਏ ਮੀਂਹ ਨੂੰ ਸ਼ੁੱਭ ਸ਼ਗਨ ਦੱਸਿਆ।

Advertisement

ਪੰਜਾਬ ’ਚ ਸਾਫ਼-ਸੁਥਰੀ ਸਿਆਸਤ ਕਰਾਂਗਾ: ਪਰਗਟ ਸਿੰਘ
ਪੰਜਾਬ ’ਚ ਸਾਫ਼-ਸੁਥਰੀ ਸਿਆਸਤ ਕਰਾਂਗਾ: ਪਰਗਟ ਸਿੰਘ

ਅੱਜ ਬਾਰਿਸ਼ ਕਾਰਨ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ’ਤੇ ਮੱਥਾ ਵੀ ਟੇਕਿਆ। ਅੱਜ ਇੱਥੇ ਕਾਂਗਰਸ ਭਵਨ ਵਿੱਚ ਸਮਾਗਮਾਂ ਤੋਂ ਪਹਿਲਾਂ ਪਰਗਟ ਸਿੰਘ ਨੇ ਮਰਹੂਮ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

Advertisement
×