ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਿਸ਼ਦ ਚੋਣਾਂ: ਕਾਂਗਰਸ ਵੱਲੋਂ ਹਾਈਕੋਰਟ ’ਚ ਪਟੀਸ਼ਨ ਦਾਇਰ

  ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਕਾਂਗਰਸ ਪਾਰਟੀ ਨੇ ਵੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਹੋਈ ਜ਼ਿਆਦਤੀ ਦੇ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਵਿਰੋਧੀ ਧਿਰ ਦੇ...
ਪੰਜਾਬ ਅਤੇ ਹਰਿਆਣਾ ਹਾਈਕੋਰਟ।
Advertisement

 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਕਾਂਗਰਸ ਪਾਰਟੀ ਨੇ ਵੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਹੋਈ ਜ਼ਿਆਦਤੀ ਦੇ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਚ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਦੀ ਤਰੀਕ ’ਚ ਵਾਧੇ ਦੀ ਮੰਗ ਕੀਤੀ ਗਈ ਹੈ। ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੀ ਹਾਈਕੋਰਟ ’ਚ ਪਹੁੰਚ ਕਰ ਚੁੱਕਾ ਹੈ।

ਪੰਜਾਬ ਕਾਂਗਰਸ ਦੇ ਬੁਲਾਰੇ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਨੇ ਦੱਸਿਆ ਕਿ ਚੀਫ਼ ਜਸਟਿਸ ਵੱਲੋਂ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਟੀਸ਼ਨ ’ਚ ਤਿੰਨ ਮੰਗਾਂ ਉਠਾਈਆਂ ਗਈਆਂ ਹਨ। ਖਡਿਆਲ ਨੇ ਦੱਸਿਆ ਕਿ ਪਟੀਸ਼ਨ ’ਚ ਕਿਹਾ ਹੈ ਕਿ ਬਹੁਤੇ ਸਾਰੇ ਵਿਰੋਧੀ ਉਮੀਦਵਾਰ ਪੰਜਾਬ ਪੁਲੀਸ ਦੀਆਂ ਰੁਕਾਵਟਾਂ ਕਰਕੇ ਕਾਗ਼ਜ਼ ਦਾਖਲ ਨਹੀਂ ਕਰ ਸਕੇ ਹਨ ਜਿਸ ਕਰਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਰੀਕ ’ਚ ਵਾਧਾ ਕੀਤਾ ਜਾਵੇ।

Advertisement

ਪਟੀਸ਼ਨ ’ਚ ਮੰਗ ਕੀਤੀ ਹੈ ਕਿ ਚੋਣਾਂ ਲਈ ਕਾਗ਼ਜ਼ ਦਾਖਲ ਕਰਨ ਦੌਰਾਨ ਜਿਨ੍ਹਾਂ ਪੁਲੀਸ ਅਫ਼ਸਰਾਂ ਵੱਲੋਂ ਉਮੀਦਵਾਰਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਚੋਣਾਂ ਨੂੰ ਨਿਰਪੱਖ ਤੇ ਸੁਤੰਤਰ ਤਰੀਕੇ ਨਾਲ ਕਰਾਉਣ ਲਈ ਇੱਕ ਕਮੇਟੀ ਬਣੇ ਜਾਂ ਫਿਰ ਅਬਜ਼ਰਵਰ ਤਾਇਨਾਤ ਕੀਤੇ ਜਾਣ। ਕਾਂਗਰਸੀ ਆਗੂ ਖਡਿਆਲ ਨੇ ਕਿਹਾ ਕਿ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਪੰਜਾਬ ਕਦੇ ਵੀ ਮੁਆਫ਼ ਨਹੀਂ ਕਰੇਗਾ।

Advertisement
Show comments