ਪਾਰਕਿੰਗ ਫੀਸ ਮੁਆਫ਼ ਕੀਤੀ: ਸਹੇੜੀ
ਮਾਰਕੀਟ ਕਮੇਟੀ ਚਮਕੌਰ ਸਾਹਿਬ ਦੇ ਚੇਅਰਮੈਨ ਸਕਿੰਦਰ ਸਿੰਘ ਸਹੇੜੀ ਨੇ ਕਿਹਾ ਕਿ ਅਨਾਜ ਮੰਡੀ ਵਿੱਚ ਪਾਰਕਿੰਗ ਦੇ ਨਾਮ ’ਤੇ ਲੋਕਾਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ...
Advertisement
ਮਾਰਕੀਟ ਕਮੇਟੀ ਚਮਕੌਰ ਸਾਹਿਬ ਦੇ ਚੇਅਰਮੈਨ ਸਕਿੰਦਰ ਸਿੰਘ ਸਹੇੜੀ ਨੇ ਕਿਹਾ ਕਿ ਅਨਾਜ ਮੰਡੀ ਵਿੱਚ ਪਾਰਕਿੰਗ ਦੇ ਨਾਮ ’ਤੇ ਲੋਕਾਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਵਿੱਚ ਜੋ ਸਰਸ ਮੇਲਾ ਲਾਇਆ ਗਿਆ ਹੈ, ਉਸ ਦੀ ਪਾਰਕਿੰਗ ਫੀਸ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰੇਹੜੀ - ਫੜ੍ਹੀ ਵਾਲੇ ਤੋਂ ਮੇਲਾ ਪ੍ਰਬੰਧਕ ਤੇ ਸਬਜ਼ੀ ਵਾਲੇ ਠੇਕੇਦਾਰ ਕੋਈ ਪੈਸਾ ਨਹੀਂ ਲੈ ਸਕਦੇ।
Advertisement
Advertisement
×