ਸੰਸਦ ਸਪੋਰਟਸ ਫੈਸਟੀਵਲ
ਸੰਸਦ ਸਪੋਰਟਸ ਫੈਸਟੀਵਲ-2025 ਦਾ ਉਦਘਾਟਨ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਕੀਤਾ ਗਿਆ। ਇਹ ਸਮਾਗਮ ਅੰਬਾਲਾ ਸੰਸਦੀ ਹਲਕੇ ਵਿੱਚ ਰਾਜ ਸਭਾ ਮੈਂਬਰ ਰੇਖਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਰਿਆਣਾ ਖੇਡ ਵਿਭਾਗ ਦੇ ਡਾਇਰੈਕਟਰ ਜਨਰਲ...
Advertisement
ਸੰਸਦ ਸਪੋਰਟਸ ਫੈਸਟੀਵਲ-2025 ਦਾ ਉਦਘਾਟਨ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਕੀਤਾ ਗਿਆ। ਇਹ ਸਮਾਗਮ ਅੰਬਾਲਾ ਸੰਸਦੀ ਹਲਕੇ ਵਿੱਚ ਰਾਜ ਸਭਾ ਮੈਂਬਰ ਰੇਖਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਰਿਆਣਾ ਖੇਡ ਵਿਭਾਗ ਦੇ ਡਾਇਰੈਕਟਰ ਜਨਰਲ ਸੰਜੀਵ ਵਰਮਾ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ, ਪੁਲੀਸ ਕਮਿਸ਼ਨਰ ਸਿਵਾਂਸ਼ ਕਵੀਰਾਜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈ ਮਿੱਤਲ ਤੇ ਸੂਬਾ ਉਪ ਪ੍ਰਧਾਨ ਬੰਤੋ ਕਟਾਰੀਆ ਆਦਿ ਹਾਜ਼ਰ ਸਨ। ਸਾਰੇ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਸਮਾਗਮ ਦੀ ਪ੍ਰਸ਼ੰਸਾ ਕੀਤੀ। ਪ੍ਰਸਿੱਧ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਨੇ ਆਪਣੇ ਗੀਤਾਂ ਨਾਲ ਰੰਗ ਬੰਨ੍ਹਿਆ। ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਪੁਰਸ਼ਾਂ ਅਤੇ ਔਰਤਾਂ ਦੋਵਾਂ ਲਈ 5 ਕਿਲੋਮੀਟਰ ਦੌੜ ਨਾਲ ਹੋਈ। 10 ਕਿਲੋਮੀਟਰ ਦੀ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜਿਸ ਨਾਲ ਉਤਸ਼ਾਹ ਅਤੇ ਦੇਸ਼ ਭਗਤੀ ਦਾ ਮਾਹੌਲ ਬਣਿਆ। ਸੰਸਦ ਮੈਂਬਰ ਰੇਖਾ ਸ਼ਰਮਾ ਨੇ ਕਿਹਾ ਕਿ ਸੰਸਦ ਖੇਡ ਮਹੋਤਸਵ ਸਿਰਫ਼ ਇੱਕ ਖੇਡ ਸਮਾਗਮ ਨਹੀਂ ਹੈ, ਸਗੋਂ ਨੌਜਵਾਨਾਂ ਦੀ ਊਰਜਾ, ਏਕਤਾ ਅਤੇ ਤੰਦਰੁਸਤੀ ਦਾ ਜਸ਼ਨ ਹੈ।
Advertisement
Advertisement
