DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਿੰਨ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿ-ਢੇਰੀ

ਜਾਨੀ ਨੁਕਸਾਨ ਤੋਂ ਬਚਾਅ

  • fb
  • twitter
  • whatsapp
  • whatsapp
featured-img featured-img
ਡੇਰਾਬੱਸੀ ਦੇ ਸਰਸਵਤੀ ਵਿਹਾਰ ਵਿੱਚ ਡਿੱਗੀ ਹੋਈ ਇਮਾਰਤ। -ਫੋਟੋ: ਰੂਬਲ
Advertisement

ਸ਼ਹਿਰ ਦੇ ਸਰਸਵਤੀ ਵਿਹਾਰ ਦੀ ਗਲੀ ਨੰਬਰ 9 ਵਿੱਚ ਉਸਾਰੀ ਅਧੀਨ ਤਿੰਨ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਢਹਿ-ਢੇਰੀ ਹੋ ਗਿਆ। ਇਸ ਦੌਰਾਨ ਨਜ਼ਦੀਕੀ ਮਕਾਨ ਵਿੱਚ ਰਹਿਣ ਵਾਲੇ ਸੁਮਿਤਰਾ (45 ਸਾਲ), ਰੋਤਾਸ਼ (61 ਸਾਲ) ਅਤੇ ਰਾਜਿੰਦਰ ਕੁਮਾਰ (44 ਸਾਲ) ਵਾਲ-ਵਾਲ ਬਚ ਗਏ। ਘਟਨਾ ਵੇਲੇ ਸਾਰੇ ਘਰ ਦੇ ਅੰਦਰ ਹੀ ਸਨ ਪਰ ਤੇਜ਼ ਆਵਾਜ਼ ਸੁਣ ਕੇ ਉਹ ਬਾਹਰ ਨਿਕਲ ਆਏ ਅਤੇ ਕੁਝ ਹੀ ਪਲਾਂ ਬਾਅਦ ਇਮਾਰਤ ਦਾ ਹਿੱਸਾ ਢਹਿ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੇਕਰ ਇਹ ਹਾਦਸਾ ਕੁਝ ਮਿੰਟ ਪਹਿਲਾਂ ਜਾਂ ਬਾਅਦ ਹੋਇਆ ਹੁੰਦਾ ਤਾਂ ਨੁਕਸਾਨ ਵੱਡਾ ਹੋ ਸਕਦਾ ਸੀ।

ਸਥਾਨਕ ਲੋਕਾਂ ਨੇ ਦੱਸਿਆ ਕਿ 2013 ਤੋਂ ਇਹ ਇਮਾਰਤ ਖਸਤਾ ਹਾਲਤ ਵਿੱਚ ਹੈ ਅਤੇ ਖਾਲੀ ਪਈ ਹੈ। ਇੱਥੇ ਹਾਦਸੇ ਦੇ ਖ਼ਤਰੇ ਦੀ ਸ਼ੰਕਾ ਦੇ ਮੱਦੇਨਜ਼ਰ ਸਥਾਨਕ ਲੋਕਾਂ ਨੇ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਕੀਤੀ ਸੀ ਪਰ ਕਿਸੇ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਸੂਚਨਾ ਮਿਲਦੇ ਹੀ ਡੇਰਾਬੱਸੀ ਥਾਣਾ ਮੁਖੀ ਇੰਸਪੈਕਟਰ ਸੁਮਿਤ ਮੋਰ ਪੁਲੀਸ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨਜ਼ਦੀਕੀ ਮਕਾਨਾਂ ਦੀ ਵੀ ਜਾਂਚ ਕੀਤੀ ਤਾਂ ਜੋ ਹੋਰ ਕਿਸੇ ਖਤਰੇ ਤੋਂ ਬਚਿਆ ਜਾ ਸਕੇ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਮੰਗ ਕੀਤੀ ਹੈ ਕਿ ਨਿਰਮਾਣ ਕਾਰਜ ਦੌਰਾਨ ਸੁਰੱਖਿਆ ਮਿਆਰਾਂ ਦੀ ਪਾਲਣਾ ਹੋਈ ਸੀ ਜਾਂ ਨਹੀਂ, ਇਸ ਦੀ ਪੂਰੀ ਨਿਰਪੱਖ ਜਾਂਚ ਕਰਵਾਈ ਜਾਵੇ।

Advertisement

Advertisement
Advertisement
×