ਖਰੜ: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਚੱਲ ਰਹੇ ਦੋ ਰੋਜ਼ਾ ਚੰਡੀਗੜ੍ਹ ਮਿਊਜ਼ਿਕ ਐਂਡ ਫ਼ਿਲਮ ਫੈਸਟੀਵਲ ਦੇ ਦੂਜੇ ਦਿਨ ਵਿਸ਼ੇਸ਼ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਬੌਲੀਵੁੱਡ ਫ਼ਿਲਮਾਂ ਦੇ ਡਾਇਰੈਕਟਰ ਵਿਵੇਕ ਅਗਨੀਹੋਤਰੀ ਨੇ ਕਿਹਾ ਕਿ ‘ਦਿ ਕਸ਼ਮੀਰ ਫਾਈਲਜ਼’ ਫ਼ਿਲਮ ਨੇ ਕਸ਼ਮੀਰੀ ਹਿੰਦੂਆਂ ਦੀ ਨਸਲਕੁਸ਼ੀ ਦੀ ਸੱਚਾਈ ਦੁਨੀਆਂ ਸਾਹਮਣੇ ਰੱਖਣ ਦੀ ਹਿੰਮਤ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਪ੍ਰਚਲਤ ਚੋਣਵੀਂ ਧਰਮ ਨਿਰਪੱਖਤਾ’ ਦੇਸ਼ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਾ ਰਹੀ ਹੈ। ਉਹ ‘ਟਾਕ ਸ਼ੋਅ’ ਵਿਚ ਭਾਰਤੀ ਪੱਤਰਕਾਰ, ਲੇਖਿਕਾ ਅਤੇ ਫ਼ਿਲਮ ਆਲੋਚਕ ਕਾਵੇਰੀ ਬਾਮਜ਼ਈ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨਾਲ ਅਦਾਕਾਰਾ ਪਲਵੀ ਜੋਸ਼ੀ ਅਤੇ ਚੰਡੀਗੜ੍ਹ ’ਵਰਸਿਟੀ ਦੇ ਪ੍ਰੋ ਚਾਂਸਲਰ ਡਾ. ਆਰਐੱਸ ਬਾਵਾ ਵੀ ਮੌਜੂਦ ਸਨ। -ਪੱਤਰ ਪ੍ਰੇਰਕ