ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਕਰੋਨਾਵਾਇਰਸ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਧਨਾਸ ਤੇ ਮਨੀਮਾਜਰਾ ਦੇ ਕੁਝ ਹਿੱਸਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਇਲਾਕਿਆਂ ’ਚ 4 ਅਗਸਤ ਦੀ ਰਾਤ ਤੋਂ ਲੌਕਡਾਊਨ ਲਾਗੂ ਹੋ ਜਾਵੇਗਾ। ਕੰਟੇਨਮੈਂਟ ਸਬੰਧੀ ਹੁਕਮ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਵੱਲੋਂ ਜਾਰੀ ਕੀਤੇ ਗਏ ਹਨ। ਫੈਸਲਾ ਚੰਡੀਗੜ੍ਹ ਮਿਊਂਸਿਪਲ ਕਮਿਸ਼ਨਰ, ਜ਼ਿਲ੍ਹਾ ਮੈਜਿਸਟਰੇਟ, ਐੱਸਐੱਸਪੀ ਤੇ ਡਾਇਰੈਕਟਰ ਸਿਹਤ ਸੇਵਾਵਾਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਵਿੱਚ ਲਿਆ ਗਿਆ ਹੈ।