ਸੈਕਟਰ-40 ਤੇ 46 ਦੇ ਕੁਝ ਹਿੱਸੇ ਕੰਟੇਨਮੈਂਟ ਜ਼ੋਨ ’ਚ ਆਏ

ਚੰਡੀਗੜ੍ਹ ਵਿੱਚ ਕਰੋਨਾ ਟੈਸਟਾਂ ਦੀ ਗਿਣਤੀ ਹੋਈ ਦੁੱਗਣੀ

ਸੈਕਟਰ-40 ਤੇ 46 ਦੇ ਕੁਝ ਹਿੱਸੇ ਕੰਟੇਨਮੈਂਟ ਜ਼ੋਨ ’ਚ ਆਏ

ਮੰਗਲਵਾਰ ਨੂੰ ਸੈਕਟਰ 20 ਦੇ ਮੰਦਰ ਵਿੱਚ ਕਰੋਨਾ ਦੇ ਮੱਦੇਨਜ਼ਰ ਸਮਾਜਿਕ ਦੂਰੀ ਬਣਾਉਂਦਿਆਂ ਮੱਥਾ ਟੇਕਣ ਲਈ ਆਪਣੀ ਵਾਰੀ ਦੀ ਉਡੀਕ ਕਰਦੇ ਹੋਏ ਸ਼ਰਧਾਲੂ। -ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਗਸਤ

ਸਿਟੀ ਬਿਊਟੀਫੁੱਲ ਵਿੱਚ ਨਿੱਤ ਵਧ ਰਹੇ ਕਰੋਨਾ ਦੇ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਦੋ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ ਜਿਨ੍ਹਾਂ ਵਿੱਚ ਸੈਕਟਰ-40 ਦੇ 24 ਘਰ ਅਤੇ ਸੈਕਟਰ-46 ਦੇ 23 ਫਲੈਟ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ 11 ਅਗਸਤ ਰਾਤ ਤੋਂ ਤਾਲਾਬੰਦੀ ਕੀਤੀ ਜਾਵੇਗੀ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਵੱਲੋਂ ਕੀਤੇ ਗਏ ਹਨ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਕੰਟੇਨਮੈਂਟ ਜ਼ੋਨ ਵਿੱਚ ਹਰ ਤਰ੍ਹਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਉਸ ਇਲਾਕੇ ਵਿੱਚ ਲੋੜੀਂਦੀ ਸਾਰੀਆਂ ਵਸਤੂਆਂ ਪਹੁੰਚਾਈ ਜਾਣਗੀਆਂ। ਪ੍ਰਸ਼ਾਸਕ ਨੇ ਇਨ੍ਹਾਂ ਇਲਾਕਿਆਂ ਵਿੱਚ ਸਿਹਤ ਵਿਭਾਗ ਨੂੰ ਥਰਮਲ ਸਕਰੀਨਿੰਗ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਪਿਪਲੀ ਵਾਲਾ ਟਾਉੂਨ ਮਨੀਮਾਜਰਾ ਅਤੇ ਈਡਬਲਯੂਐੱਸ ਕਲੋਨੀ ਧਨਾਸ ਦੇ ਕੁਝ ਇਲਾਕਿਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।ਸ੍ਰੀ ਪਰੀਦਾ ਨੇ ਟਵੀਟ ਕਰਦਿਆਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਨੇ ਰੋਜ਼ਾਨਾ 148 ਟੈਸਟ ਕਰਨ ਦੀ ਹਦਾਇਤ ਦਿੱਤੀ ਹੈ ਪਰ ਚੰਡੀਗੜ੍ਹ ਵਿੱਚ ਰੋਜ਼ਾਨਾ 400 ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਿਜੀ ਲੈਬਾਂ ਨੂੰ ਘਰਾਂ ਤੋਂ ਸੈਂਪਲ ਲਿਆਉਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।

ਚੰਡੀਗੜ੍ਹ (ਪੱਤਰ ਪੇ੍ਰਕ): ਚੰਡੀਗੜ੍ਹ ਵਿੱਚ ਬੇਲਗਾਮ ਹੋ ਚੁੱਕੇ ਕਰੋਨਾ ਦੀ ਅੱਜ 75 ਹੋਰ ਵਿਅਕਤੀਆਂ ਨੂੰ ਲਾਗ ਲੱਗ ਗਈ। ਜਦਕਿ ਅੱਜ ਫਿਰ ਇੱਕ ਹੋਰ ਮਹਿਲਾ ਮਰੀਜ਼ ਦੀ ਮੌਤ ਹੋ ਗਈ ਹੈ। ਇਹ 81 ਸਾਲਾ ਔਰਤ ਸੈਕਟਰ 43 ਦੀ ਵਸਨੀਕ ਸੀ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਵਿੱਚ ਆਏ ਅੱਜ ਨਵੇਂ ਮਰੀਜ਼ ਸੈਕਟਰ 1, 7, 11, 18, 19, 20, 24, 27, 29, 30, 33, 35, 37, 38, 38-ਵੈਸਟ, 39, 40, 41, 42, 43, 46, 48, 49, 51, 52, 55, 56, ਬੁੜੈਲ, ਮਨੀਮਾਜਰਾ, ਧਨਾਸ ਦੇ ਵਸਨੀਕ ਦੱਸੇ ਜਾਂਦੇ ਹਨ। ਇਨ੍ਹਾਂ ਮਰੀਜ਼ਾਂ ਵਿੱਚੋਂ ਸੈਕਟਰ 1 ਨਿਵਾਸੀ ਮਹਿਲਾ ਮਰੀਜ਼ ਫੋਰਟਿਸ ਹਸਪਤਾਲ ਵਿਖੇ ਸਟਾਫ਼ ਨਰਸ ਵਜੋਂ ਤਾਇਨਾਤ ਹੈ। ਇਸ ਤੋਂ ਇਲਾਵਾ ਅੱਜ 11 ਮਰੀਜ਼ਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚੋਂ ਠੀਕ ਹੋਣ ਉਪਰੰਤ ਡਿਸਚਾਰਜ ਵੀ ਕਰ ਦਿੱਤਾ ਗਿਆ ਹੈ। ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1670 ਹੋ ਗਈ ਹੈ। ਅੱਜ 11 ਮਰੀਜ਼ਾਂ ਸਮੇਤ ਹੁਣ ਤੱਕ ਕੁੱਲ 1015 ਮਰੀਜ਼ ਡਿਸਚਾਰਜ ਹੋ ਚੁੱਕੇ ਹਨ। ਅੱਜ ਇੱਕ ਹੋਰ ਮਰੀਜ਼ ਦੀ ਮੌਤ ਹੋਣ ਉਪਰੰਤ ਕੁੱਲ 26 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੋਈ ਹੈ। ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 628 ਹੋ ਗਈ ਹੈ।

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪੇ੍ਰਕ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮੰਗਲਵਾਰ ਨੂੰ 76 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1452 ’ਤੇ ਪਹੁੰਚ ਗਈ ਹੈ। ਅੱਜ ਦੋ ਹੋਰ ਪੀੜਤ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ 23 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ 25 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਸੰਨੀ ਇਨਕਲੇਵ ਦੀ 28 ਸਾਲਾ ਔਰਤ ਚਾਰੂ ਅਤੇ ਪਿੰਡ ਮਾਣਕਪੁਰ ਦਾ 62 ਸਾਲਾ ਬਜ਼ੁਰਗ ਸ਼ਾਮਲ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਨਵੇਂ ਕੇਸ ਫੇਜ਼-1, ਫੇਜ਼-2, ਫੇਜ਼-4, ਫੇਜ਼-6, ਫੇਜ਼-7, ਫੇਜ਼-9, ਫੇਜ਼-10, ਫੇਜ਼-11, ਸੈਕਟਰ-69, ਸੈਕਟਰ-71, ਸੈਕਟਰ-79, ਸੈਕਟਰ-80, ਸੈਕਟਰ-90, ਸੈਕਟਰ-106, ਸੈਕਟਰ-110, ਐਰੋਸਿਟੀ, ਬਲੌਂਗੀ, ਸੋਹਾਣਾ, ਬੈਰਮਾਜਰਾ ਅਤੇ ਨਵਾਂ ਗਾਉਂ ਤੋਂ ਸਾਹਮਣੇ ਆਏ ਹਨ।

ਪੰਚਕੂਲਾ (ਪੱਤਰ ਪੇ੍ਰਕ): ਪੰਚਕੂਲਾ ਵਿੱਚ ਪਿਛਲੇ 24 ਘੰਟੇ ਦੌਰਾਨ 38 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 26 ਪੰਚਕੂਲਾ ਜ਼ਿਲ੍ਹੇ ਦੇ ਹਨ ਅਤੇ 12 ਬਾਹਰਲੇ ਰਾਜਾਂ ਜਾਂ ਜ਼ਿਲ੍ਹਿਆਂ ਦੇ ਹਨ। ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਸੈਕਟਰ-10 ਦੇ ਐਕਸਿਸ ਬੈਂਕ ਦੇ 7 ਕਰਮਚਾਰੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਬੈਂਕ ਦੀ ਇਸ ਬ੍ਰਾਂਚ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਕੂਲਾ ਜ਼ਿਲ੍ਹੇ ਦੇ ਇਲਾਕੇ ਕਾਲਕਾ, ਪਿੰਜੌਰ ,ਪਿੰਡ ਅਭੈਪੁਰ, ਪਪਲੋਹਾ, ਸੂਰਜਪੁਰ, ਬੀਰ ਘੱਗਰ, ਰੈਲੀ ਤੋਂ ਇਲਾਵਾ ਸੈਕਟਰ-4, 9, 15, 14, 8, ਤੋਂ ਇਲਾਵਾ ਸੈਕਟਰ-20 ਵਿਚੋਂ ਵੀ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All