ਪਾਰਟੀ ਵਰਕਰਾਂ ਵੱਲੋਂ ਜਗਦੀਪ ਚੀਮਾ ਦਾ ਸਨਮਾਨ
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣਨ ’ਤੇ ਜਗਦੀਪ ਸਿੰਘ ਚੀਮਾ ਦਾ ਸਰਕਲ ਬਸੀ ਪਠਾਣਾਂ ਦੇ ਪ੍ਰਧਾਨ ਜਸਵੀਰ ਸਿੰਘ ਵਾਲੀਆ ਨੇ ਸਨਮਾਨ ਕਰਦਿਆਂ ਵਧਾਈ ਦਿਤੀ। ਸ੍ਰੀ ਵਾਲੀਆ ਨੇ ਕਿਹਾ ਕਿ ਚੀਮਾ ਪਰਿਵਾਰ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣਨ ’ਤੇ ਜਗਦੀਪ ਸਿੰਘ ਚੀਮਾ ਦਾ ਸਰਕਲ ਬਸੀ ਪਠਾਣਾਂ ਦੇ ਪ੍ਰਧਾਨ ਜਸਵੀਰ ਸਿੰਘ ਵਾਲੀਆ ਨੇ ਸਨਮਾਨ ਕਰਦਿਆਂ ਵਧਾਈ ਦਿਤੀ। ਸ੍ਰੀ ਵਾਲੀਆ ਨੇ ਕਿਹਾ ਕਿ ਚੀਮਾ ਪਰਿਵਾਰ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਵਰਕਰਾਂ ਵਿੱਚ ਉਤਸ਼ਾਹ ਭਰਦੇ ਹਨ। ਸ੍ਰੀ ਚੀਮਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੜਕਾਂ ਤਾਂ ਕੀ ਬਣਾਉਣੀਆਂ ਸੀ ਕਿਤੇ ਪੈਚ ਵੀ ਨਹੀਂ ਲਾ ਸਕੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਗੁਰਮੀਤ ਸਿੰਘ ਸੋਨੂੰ ਚੀਮਾ, ਸਾਬਕਾ ਚੇਅਰਮੈਨ ਬਰਿੰਦਰ ਸਿੰਘ ਸੋਢੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬੌੜ, ਜ਼ੈਲਦਾਰ ਸੁਖਵਿੰਦਰ ਸਿੰਘ, ਤਰਨਜੀਤ ਸਿੰਘ ਤਰਨੀ, ਨਰਿੰਦਰ ਸਿੰਘ ਰਸੀਦਪੁਰਾ ਹਾਜ਼ਰ ਸਨ।
Advertisement
Advertisement
×