DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parvinder Jhota Murder: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ’ਤੇ ਚੱਲਿਆ ਬੁਲਡੋਜ਼ਰ, ਮੈਡੀਕਲ ਸਟੋਰ ਨੂੰ ਵੀ ਲਾਈ ਅੱਗ

ਗੁੱਸੇ ਵਿੱਚ ਆਈ ਭੀੜ ਨੇ ਪਹਿਲਾ ਦੁਕਾਨ ਨੂੰ ਲਾਈ ਅੱਗ

  • fb
  • twitter
  • whatsapp
  • whatsapp
featured-img featured-img
ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ’ਤੇ ਚੱਲਿਆ ਬੁਲਡੋਜ਼ਰ, ਮੈਡੀਕਲ ਸਟੋਰ ਨੂੰ ਵੀ ਲਾਈ ਅੱਗ, ਫੋਟੋ: ਮਾਨ।
Advertisement

ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਜ ਬਾਅਦ ਦੁਪਹਿਰ ਭੜਕੀ ਹੋਈ ਭੀੜ ਵੱਲੋਂ ਅੱਗ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਗੁੱਸੇ ਵਿੱਚ ਆਏ ਨੌਜਵਾਨਾਂ ਵੱਲੋਂ ਉਸ ਦੇ ਮੈਡੀਕਲ ਸਟੋਰ ਦੀ ਭੰਨ-ਤੋੜ ਕੀਤੀ ਗਈ ਸੀ। ਨੌਜਵਾਨਾਂ ਵੱਲੋਂ ਇੱਕ ਜੇ.ਸੀ.ਬੀ. (JCB) ਮਸ਼ੀਨ ਕਿਸੇ ਤੋਂ ਫੜ ਕੇ ਖ਼ੁਦ ਚਲਾ ਕੇ ਦੁਕਾਨ ਢਾਹੁਣੀ ਸ਼ੁਰੂ ਕਰ ਦਿੱਤੀ ਗਈ ਅਤੇ ਮਗਰੋਂ ਤੇਲ ਪਾ ਕੇ ਅੱਗ ਲਗਾ ਦਿੱਤੀ ਗਈ। ਭੜਕੀ ਹੋਈ ਭੀੜ ਅੱਗੇ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਈ ਵਾਹ ਨਹੀਂ ਚੱਲੀ।

Advertisement

ਇਸੇ ਦੌਰਾਨ ਹੀ ਪੁਲੀਸ ਦੀ ਅਗਵਾਈ ਹੇਠ ਬਾਅਦ ਦੁਪਹਿਰ ਅਸ਼ਵਨੀ ਕੁਮਾਰ ਦੇ ਘਰ ਉੱਪਰ ਪੀਲਾ ਪੰਜਾ ਚਲਾਇਆ ਗਿਆ। ਇਹ ਪੀਲਾ ਪੰਜਾ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਨੇਕਾਂ ਨਸ਼ਾ ਤਸਕਰਾਂ ਦੇ ਘਰਾਂ ਉੱਪਰ ਚਲਾਇਆ ਜਾ ਚੁੱਕਿਆ ਹੈ ਅਤੇ ਅੱਜ ਵੀ ਨਸ਼ਿਆਂ ਦੇ ਤਸਕਰ ਵਜੋਂ ਉਸ ਦਾ ਘਰ ਢਾਹਿਆ ਗਿਆ ਹੈ।

Advertisement

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਾਨਸਾ ਵਿਖੇ ਇੱਕ ਕੈਮਿਸਟ ਦੀ ਦੁਕਾਨ ’ਤੇ ਨਸ਼ਿਆਂ ਨੂੰ ਲੈ ਕੇ ਹੋਏ ਤਿੱਖੇ ਵਿਵਾਦ ਦੌਰਾਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੂਜੇ ਪਾਸੇ, ਮਾਨਸਾ ਵਿੱਚ ਮ੍ਰਿਤਕ ਆਗੂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ-ਪ੍ਰਦਰਸ਼ਨ ਜਾਰੀ ਹੈ। ਇਸ ਸੰਘਰਸ਼ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪ੍ਰਸ਼ਾਸਨ ਅੱਗੇ ਆਪਣੀਆਂ ਮੰਗਾਂ ਰੱਖਣ ਲਈ ਪ੍ਰਦਰਸ਼ਨਕਾਰੀਆਂ ਵੱਲੋਂ ਇੱਕ ਵਿਸ਼ੇਸ਼ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ।

ਸਬੰਧਤ ਖ਼ਬਰ: Mansa Murder: ਧਰਨਾ ਦੇਣ ਤੋਂ ਪਹਿਲਾਂ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂਆਂ ਦੀ ਫੜੋ-ਫੜੀ ਸ਼ੁਰੂ

Advertisement
×