DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parvinder Jhota Murder: ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਭਗਵੰਤ ਮਾਨ

ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ’ਤੇ ਸਿਆਸਤ ਕਰਨ ਦੇ ਦੋਸ਼ ਲਾਏ; ਸਾਜ਼ਿਸ਼ ਘੜਨ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਸਖ਼ਤ ਕਾਰਵਾਈ

  • fb
  • twitter
  • whatsapp
  • whatsapp
Advertisement

Parvinder Jhota Murder: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਸ ਮਾਮਲੇ ’ਤੇ ਸਿਆਸਤ ਕਰਨ ਦੇ ਦੋਸ਼ ਵੀ ਲਾਏ।

ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ ਵਿੱਚ ਵਾਪਰੀ ਇਹ ਘਟਨਾ ਬੇਹੱਦ ਦੁਖਦਾਈ ਹੈ ਅਤੇ ਇਸ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਤਲ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਲੋਕਾਂ ਦੇ ਨਾਲ-ਨਾਲ ਜੇ ਕਿਸੇ ਨੇ ਇਸ ਦੀ ਯੋਜਨਾ ਬਣਾਈ ਜਾਂ ਸਾਜ਼ਿਸ਼ ਘੜੀ ਹੈ ਤਾਂ ਉਸ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

Advertisement

ਵਿਰੋਧੀ ਧਿਰਾਂ ’ਤੇ ਸਿਆਸਤ ਕਰਨ ਦੇ ਦੋਸ਼

ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਵਿਰੋਧੀ ਪਾਰਟੀਆਂ ਇਸ ਮਾਮਲੇ ’ਤੇ ਸਿਆਸਤ ਕਰ ਰਹੀਆਂ ਹਨ ਅਤੇ ਇਸ ਦੁਖਾਂਤ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣਾ ਹੈ।

Advertisement

ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੀ ਦੁਰਵਰਤੋਂ ਅਤੇ ਕੈਮਿਸਟਾਂ ਦੀਆਂ ਦੁਕਾਨਾਂ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਗ਼ੈਰਕਾਨੂੰਨੀ ਵਿਕਰੀ ਖ਼ਿਲਾਫ਼ ਆਵਾਜ਼ ਉਠਾਉਣ ਲਈ ਜਾਣਿਆ ਜਾਂਦਾ ਸੀ। ਮੰਗਲਵਾਰ ਨੂੰ ਪੰਜਾਬ ਦੇ ਮਾਨਸਾ ਬਾਜ਼ਾਰ ਵਿੱਚ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸਬੰਧਤ ਖਬਰ: Mansa Murder: ਪਰਵਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ’ਚ ਮਾਨਸਾ ਸਿਟੀ ਦੀ ਮਹਿਲਾ ਐੱਸ ਐੱਚ ਓ ਮੁਅੱਤਲ

ਕਤਲ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਮੈਡੀਕਲ ਸਟੋਰ ਦੇ ਮਾਲਕ ਨੂੰ ਬੁੱਧਵਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਘਟਨਾ ਮਗਰੋਂ ਲੋਕਾਂ ਵਿੱਚ ਰੋਸ ਫੈਲ ਗਿਆ ਸੀ। ਭੀੜ ਨੇ ਕੈਮਿਸਟ ਦੀ ਦੁਕਾਨ ਨੂੰ ਅੱਗ ਲਾ ਦਿੱਤੀ ਸੀ, ਜਦਕਿ ਪ੍ਰਸ਼ਾਸਨ ਨੇ ਉਸ ਦੇ ਘਰ ਦਾ ਇੱਕ ਹਿੱਸਾ ਢਾਹ ਦਿੱਤਾ ਸੀ।

ਝੋਟਾ ਦੇ ਪਿਤਾ ਨੇ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਕਾਂਗਰਸ, ਅਕਾਲੀ ਦਲ, ਭਾਜਪਾ, ਅਕਾਲੀ ਦਲ ਵਾਰਿਸ ਪੰਜਾਬ ਦੇ, ਸੰਯੁਕਤ ਕਿਸਾਨ ਮੋਰਚਾ ਅਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਇਸ ਬੰਦ ਦੀ ਹਮਾਇਤ ਕੀਤੀ ਸੀ।

ਇਹ ਵੀ ਪੜ੍ਹੋ:Parvinder Jhota Murder: ਮੁਲਜ਼ਮਾਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼; 22 ਅਕਤੂਬਰ ਤੱਕ ਮਿਲਿਆ ਪੁਲੀਸ ਰਿਮਾਂਡ 

Advertisement
×