DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parvinder Singh Jhota: ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ’ਚ ਪਰਵਿੰਦਰ ਝੋਟਾ ਦੀ ਤਸਵੀਰ ਲਗਾਉਣ ਦਾ ਐਲਾਨ

ਚਾਰ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ; ਝੋਟਾ ਦੇ ਪਿਤਾ ਨੇ ਆਪਣੇ ਪਰਿਵਾਰ ਲਈ ਮਦਦ ਲੈਣ ਤੋਂ ਕੀਤਾ ਇਨਕਾਰ

  • fb
  • twitter
  • whatsapp
  • whatsapp
Advertisement

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਸਮੇਂ ਕੀਤਾ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ ਅਤੇ ਹਰਭਜਨ ਸਿੰਘ ਵਕਤਾ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।

Advertisement

ਇਸ ਤੋਂ ਇਲਾਵਾ, ਧਾਮੀ ਨੇ ਹਮਲੇ ਦੌਰਾਨ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ, ਜਿਸ ਵਿੱਚੋਂ 2.5 ਲੱਖ ਰੁਪਏ ਇਲਾਜ ਦੇ ਖਰਚੇ ਲਈ ਅਤੇ 2.5 ਲੱਖ ਰੁਪਏ ਆਰਥਿਕ ਸਹਾਇਤਾ ਵਜੋਂ ਦਿੱਤੇ ਜਾਣਗੇ। ਉਨ੍ਹਾਂ ਝੋਟਾ ਦੇ ਦੋ ਬੱਚਿਆਂ (9 ਅਤੇ 6 ਸਾਲ) ਦੇ ਨਾਂ 'ਤੇ 10-10 ਲੱਖ ਰੁਪਏ ਦੀ ਐਫ.ਡੀ.ਆਰ. ਕਰਵਾਉਣ ਅਤੇ ਉਨ੍ਹਾਂ ਦੀ ਪਰਵਰਿਸ਼ ਦਾ ਜ਼ਿੰਮਾ ਚੁੱਕਣ ਦੀ ਪੇਸ਼ਕਸ਼ ਵੀ ਕੀਤੀ। ਹਾਲਾਂਕਿ, ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਇਹ ਮਦਦ ਲੈਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਰਮਾਤਮਾ ਦੀ ਮਿਹਰ ਨਾਲ ਉਨ੍ਹਾਂ ਦਾ ਪਰਿਵਾਰ ਆਤਮ-ਨਿਰਭਰ ਹੈ ਅਤੇ ਉਨ੍ਹਾਂ ਸਿਰਫ਼ ਜ਼ਖ਼ਮੀਆਂ ਲਈ ਹੀ ਮਦਦ ਮੰਗੀ ਸੀ।

Advertisement

ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ। ਅਜਿਹੇ ਸੰਘਰਸ਼ਾਂ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿੱਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ, ਸ੍ਰੀ ਅੰਮ੍ਰਿਤਸਰ ਵਿਖੇ ਕਰਨ ਲਈ ਤਿਆਰ ਹੈ। ਸ਼੍ਰੋਮਣੀ ਕਮੇਟੀ ਦਾ ਯਤਨ ਰਹੇਗਾ ਕਿ ਉਨ੍ਹਾਂ ਨੂੰ ਇਲਾਜ ਕਰਵਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ।

ਇਸ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ ਅਤੇ ਇੰਚਾਰਜ ਸ. ਭੋਲਾ ਸਿੰਘ ਵੀ ਮੌਜੂਦ ਸਨ।

Advertisement
×